ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ
ਸੁਭਾਨਪੁਰ, 9 ਸਤੰਬਰ (ਸਤਨਾਮ ਸਿੰਘ) ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਖ਼ਾਸ ਮੁਖ਼ਬਰ ਦੀ ਇਤਲਾਹ ਤੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਐਸ. ਐਚ.
ਸੁਭਾਨਪੁਰ, 9 ਸਤੰਬਰ (ਸਤਨਾਮ ਸਿੰਘ) ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਖ਼ਾਸ ਮੁਖ਼ਬਰ ਦੀ ਇਤਲਾਹ ਤੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਐਸ.ਐਚ.ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਏ. ਐਸ.ਆਈ ਰਾਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਹਮੀਰਾ ਦੀ ਤਰਫ਼ ਗਸ਼ਤ ਕਰ ਰਹੇ ਸਨ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਏ. ਐਸ. ਆਈ. ਰਜਿੰਦਰ ਸਿੰਘ ਦੇ ਕੋਲ ਹਾਜ਼ਰ ਹੋ ਕਿ ਦੱਸਿਆ ਕਿ ਅਮਨਦੀਪ ਸਿੰਘ ਉਰਫ਼ ਰਮਨ ਪੁੱਤਰ ਵਲੈਤ ਸਿੰਘ ਵਾਸੀ ਪਿੰਡ ਲੱਖਣ ਖੋਲ੍ਹੇ ਥਾਣਾ ਸੁਭਾਨਪੁਰ ਜੋ ਨਸ਼ੇ ਵੇਚਣ ਦਾ ਧੰਦਾ ਕਰਦਾ ਹੈ ਤੇ ਅੱਜ ਵੀ ਆਪਣੇ ਪਿੰਡ ਦੇ ਕੋਲ ਖੜ੍ਹਾ ਹੈ | ਪੁਲਿਸ ਪਾਰਟੀ ਵੱਲੋਂ ਦੱਸੀ ਗਈ ਜਗਾ ਤੇ ਜਦੋਂ ਰੇਡ ਮਾਰੀ ਤਾਂ ਇਕ ਵਿਅਕਤੀ ਉਕਤ ਜਗਾ ਤੇ ਖੜ੍ਹਾ ਦਿਖਾਈ ਦਿੱਤਾ | ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਪਿੱਛੇ ਨੂੰ ਮੁੜ ਕੇ ਭੱਜਣ ਲੱਗਾ ਤੇ ਆਪਣੀ ਜੇਬ ਵਿਚੋਂ ਇੱਕ ਮੋਮੀ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ | ਜਿਸ ਨੂੰ ਕਾਬੂ ਕਰਕੇ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਅਮਨਦੀਪ ਉਰਫ਼ ਅਮਨ ਪੁੱਤਰ ਵਲੈਤ ਸਿੰਘ ਵਾਸੀ ਪਿੰਡ ਲੱਖਣ ਖੋਲ੍ਹੇ ਥਾਣਾ ਸੁਭਾਨਪੁਰ ਦੱਸਿਆ | ਉਕਤ ਵਿਅਕਤੀ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ ਦੇ ਵਿਚੋਂ 130 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਉਕਤ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਦੇ ਖ਼ਿਲਾਫ਼ ਕਾਰਵਾਈ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |