14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਸਰਕਾਰ ਦੀਆਂ ਨਾਕਾਮੀਆਂ ਤੋਂ ਧਿਆਨ ਭਟਕਾਉਣ ਦੀ ਸਰਕਾਰੀ ਸ਼ਰਾਰਤ-ਡਾ. ਜੱਖੂ

ਫਗਵਾੜਾ, 9 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਜੈ ਭੀਮ ਯੂਨਾਈਟਿਡ ਵਾਇਸ ਆਫ਼ ਪੰਜਾਬ ਦੇ ਫਾਊਂਡਰ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਮੁੱਖ ਬੁਲਾਰੇ ਤੇ ਦੋਆਬਾ ਜ਼ੋਨ ਦੇ ਇੰਚਾਰਜ ਡਾ. ਹਰਜਿੰਦਰ ਸਿੰਘ ਜੱਖੂ ਨੇ ਲੁਧਿਆਣਾ ਬਾਈਪਾਸ ਵਿਖੇ ਬਾਬਾ ਸਾਹਿਬ ਡਾ.

Ad Position 21
No active advertisement
ਅਜੀਤ ਡੈਸਕ 10-09-2026
ਫਗਵਾੜਾ, 9 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਜੈ ਭੀਮ ਯੂਨਾਈਟਿਡ ਵਾਇਸ ਆਫ਼ ਪੰਜਾਬ ਦੇ ਫਾਊਂਡਰ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਮੁੱਖ ਬੁਲਾਰੇ ਤੇ ਦੋਆਬਾ ਜ਼ੋਨ ਦੇ ਇੰਚਾਰਜ ਡਾ. ਹਰਜਿੰਦਰ ਸਿੰਘ ਜੱਖੂ ਨੇ ਲੁਧਿਆਣਾ ਬਾਈਪਾਸ ਵਿਖੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਬੇਅਦਬੀ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਘਟਨਾ ਨੂੰ ਸਰਕਾਰ ਦੀਆਂ ਨਾਕਾਮੀਆਂ ਤੋਂ ਜਨਤਾ ਦਾ ਧਿਆਨ ਭਟਕਾਉਣ ਲਈ ਸਰਕਾਰ ਵਲੋਂ ਕਰਵਾਈ ਕੋਝੀ ਸ਼ਰਾਰਤ ਕਰਾਰ ਦਿੱਤਾ ਹੈ | ਡਾ. ਜੱਖੂ ਨੇ ਕਿਹਾ ਕਿ ਜੇਕਰ ਸਰਕਾਰ ਲੋਕਾਂ ਦੇ ਅਸਲ ਮੁੱਦਿਆਂ, ਬੇਰੁਜ਼ਗਾਰੀ, ਮਹਿੰਗਾਈ, ਨਸ਼ਿਆਂ ਅਤੇ ਹੋਰ ਸਮਾਜਿਕ ਸਮੱਸਿਆਵਾਂ ਦਾ ਹੱਲ ਕਰਨ ਵਿਚ ਅਸਫਲ ਰਹਿੰਦੀ ਹੈ ਤਾਂ ਅਜਿਹੀਆਂ ਘਟਨਾਵਾਂ ਲੋਕਾਂ ਦਾ ਧਿਆਨ ਭਟਕਾਉਣ ਦਾ ਸਾਧਨ ਬਣ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਬਜਾਏ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ | ਇਸ ਦੇ ਨਾਲ ਹੀ ਡਾ. ਜੱਖੂ ਨੇ ਦਿੜ੍ਹਬਾ ਵਿਧਾਨ ਸਭਾ ਹਲਕੇ ਦੇ ਪਿੰਡ ਤੂਰ ਵਣਜਾਰਾ ਵਿਖੇ ਦਲਿਤ ਗੁਲਜਾਰ ਸਿੰਘ ਵੱਲੋਂ ਕੀਤੀ ਗਈ ਖ਼ੁਦਕੁਸ਼ੀ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਾਲਾਮਾਰ ਬਾਗ ਤੋਂ ਐਕਟਿਵਾ ਸਵਾਰ 2 ਲੁਟੇਰੇ ਔਰਤ ਦਾ ਮੋਬਾਈਲ ਖੋਹ ਕੇ ਫ਼ਰਾਰ ਅਗਲੀ ਖ਼ਬਰ ਬਾਬਾ ਸਾਹਿਬ ਦੇ ਬੁੱਤ ਦਾ ਨਿਰਾਦਰ ਕਰਨ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਨੂੰਨੀ ਕਾਰਵਾਈ-ਰਜਿੰਦਰ ਚੰਦੀ
Ad Position 24