ਨਵੀਂ ਦਾਣਾ ਮੰਡੀ ’ਚ ਨਵੇਂ ਫੜ੍ਹ ਦੇ ਨਿਰਮਾਣ ਕਾਰਜ ਦਾ ਚੱਬੇਵਾਲ ਵਲੋਂ ਜਾਇਜ਼ਾ
ਫਗਵਾੜਾ, 10 ਸਤੰਬਰ (ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਵੀਰਵਾਰ ਨੂੰ ਫਗਵਾੜਾ-ਹੁਸ਼ਿਆਰਪੁਰ ਰੋਡ ਸਥਿਤ ਨਵੀਂ ਦਾਣਾ ਮੰਡੀ ਵਿਖੇ 2.
ਫਗਵਾੜਾ, 10 ਸਤੰਬਰ (ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਵੀਰਵਾਰ ਨੂੰ ਫਗਵਾੜਾ-ਹੁਸ਼ਿਆਰਪੁਰ ਰੋਡ ਸਥਿਤ ਨਵੀਂ ਦਾਣਾ ਮੰਡੀ ਵਿਖੇ 2.14 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਨਵੇਂ ਕੰਕਰੀਟ ਫੜ੍ਹ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ | ਉਨ੍ਹਾਂ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਮੰਡੀ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਕਿਹਾ ਕਿ ਨਵੇਂ ਫੜ੍ਹ ਨਾਲ ਕਿਸਾਨਾਂ ਨੂੰ ਬਿਹਤਰ ਸਹੂਲਤ ਮਿਲੇਗੀ ਤੇ ਆੜ੍ਹਤੀਆਂ ਦਾ ਕੰਮਕਾਜ ਵੀ ਸੁਚੱਜੇ ਢੰਗ ਨਾਲ ਚੱਲ ਸਕੇਗਾ | ਉਨ੍ਹਾਂ ਭਰੋਸਾ ਦਿੱਤਾ ਕਿ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਸਬੰਧਿਤ ਵਿਭਾਗਾਂ ਕੋਲ ਉਠਾ ਕੇ ਹੱਲ ਕਰਵਾਈਆਂ ਜਾਣਗੀਆਂ | ਆੜ੍ਹਤੀਆਂ ਨੇ ਲੰਬੇ ਸਮੇਂ ਤੋਂ ਲਟਕਦੀ ਮੰਗ ਪੂਰੀ ਕਰਨ ਲਈ ਡਾ. ਚੱਬੇਵਾਲ ਦਾ ਧੰਨਵਾਦ ਕੀਤਾ | ਇਸ ਮੌਕੇ ਮੇਅਰ ਰਾਮਪਾਲ ਉੱਪਲ, ਡਿਪਟੀ ਮੇਅਰ ਵਿੱਕੀ ਸੂਦ ਸਮੇਤ ਹੋਰ ਆਗੂ ਮੌਜੂਦ ਸਨ |