ਝੋਨੇ ਤੇ ਕਮਾਦ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ-ਭਾਰਤੀ ਕਿਸਾਨ ਯੂਨੀਅਨ ਕਾਦੀਆਂ
ਭੁਲੱਥ, 11 ਸਤੰਬਰ (ਮਨਜੀਤ ਸਿੰਘ ਰਤਨ)-ਝੋਨੇ ਦੀਆਂ ਫ਼ਸਲਾਂ ਨੂੰ ਇਸ ਸਮੇਂ ਪਾਣੀ ਦੀ ਸਖ਼ਤ ਲੋੜ ਨੂੰ ਦੇਖਦਿਆਂ ਖੇਤੀਬਾੜੀ ਮੋਟਰਾਂ ਲਈ ਘੱਟੋ-ਘੱਟ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ | ਇਹ ਮੰਗ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਸਰਬਜੀਤ ਸਿੰਘ ਬਾਠ ਸਕੱਤਰ ਜਨਰਲ ਜ਼ਿਲ੍ਹਾ ਕਪੂਰਥਲਾ, ਜਸਵਿੰਦਰ ਸਿੰਘ ਮਾਨਾ ਤਲਵੰਡੀ ਜ਼ਿਲ੍ਹਾ ਮੀਤ ਪ੍ਰਧਾਨ, ਜੋਗਿੰਦਰ ਸਿੰਘ ਬਾਗੜੀਆ ਅਤੇ ਪੂਰਨ ਸਿੰਘ ਖੱਸਣ ਬਲਾਕ ਪ੍ਰਧਾਨ ਨੇ ਸਾਂਝੇ ਬਿਆਨ ਰਾਹੀਂ ਕੀਤੀ | ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਫ਼ਸਲ ਇਸ ਸਮੇਂ ਪੱਕਣ ਦੇ ਪੜਾਅ ‘ਤੇ ਪਹੁੰਚ ਚੁੱਕੀ ਹੈ ਅਤੇ ਫ਼ਸਲ ਨੂੰ ਪਾਣੀ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਪਰ ਖੇਤੀਬਾੜੀ ਸੈਕਟਰ ਨੂੰ ਮਿਲ ਰਹੀ ਬਿਜਲੀ ਸਪਲਾਈ ਵਿਚ ਵਾਰ-ਵਾਰ ਵਿਘਨ ਪੈਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ( ਬਾਕੀ ਸਫ਼ਾ 6 ’ਤੇ)
ਅਜੀਤ ਡੈਸਕ
12-09-2026