ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਗਿ੍ਫ਼ਤਾਰ
ਡਡਵਿੰਡੀ, 12 ਸਤੰਬਰ (ਦਿਲਬਾਗ ਸਿੰਘ ਝੰਡ)-ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਸਬ ਇੰਸਪੈਕਟਰ ਦਵਿੰਦਰਪਾਲ ਦੀ ਅਗਵਾਈ ਵਿਚ ਮੋਠਾਂਵਾਲਾ ਚੌਂਕੀ ਦੀ ਪੁਲਿਸ ਵੱਲੋਂ ਦੋ ਵੱਖ ਵੱਖ ਮਾਮਲਿਆਂ ਵਿਚ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਸਾਬਣ ਇੰਸਪੈਕਟਰ ਦਵਿੰਦਰ ਪਾਲ ਨੇ ਦੱਸਿਆ ਕਿ ਐਸ. ਆਈ.
ਡਡਵਿੰਡੀ, 12 ਸਤੰਬਰ (ਦਿਲਬਾਗ ਸਿੰਘ ਝੰਡ)-ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਸਬ ਇੰਸਪੈਕਟਰ ਦਵਿੰਦਰਪਾਲ ਦੀ ਅਗਵਾਈ ਵਿਚ ਮੋਠਾਂਵਾਲਾ ਚੌਂਕੀ ਦੀ ਪੁਲਿਸ ਵੱਲੋਂ ਦੋ ਵੱਖ ਵੱਖ ਮਾਮਲਿਆਂ ਵਿਚ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਮੁੱਖ ਅਫ਼ਸਰ ਥਾਣਾ ਸੁਲਤਾਨਪੁਰ ਲੋਧੀ ਸਾਬਣ ਇੰਸਪੈਕਟਰ ਦਵਿੰਦਰ ਪਾਲ ਨੇ ਦੱਸਿਆ ਕਿ ਐਸ. ਆਈ. ਬਲਵਿੰਦਰ ਸਿੰਘ ਇੰਚਾਰਜ ਚੌਕੀ ਮੋਠਾਂਵਾਲਾ ਸਮੇਤ ਪੁਲਿਸ ਪਾਰਟੀ ਸਰਕਾਰੀ ਗੱਡੀ ‘ਤੇ ਸਵਾਰ ਹੋ ਕੇ ਗਸ਼ਤ ਕਰ ਰਹੇ ਸਨ ਤਾਂ ਪਿੰਡ ਮੋਠਾਂਵਾਲ ਤੋ ਲਾਟੀਆਂਵਾਲ ਰੋਡ ‘ਤੇ ਉਨ੍ਹਾਂ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ, ਜਿਸ ਦੀ ਤਲਾਸ਼ੀ ਲੈਣ ਤੇ ਉਸ ਪਾਸੋਂ 11.10 ਗ੍ਰਾਮ ਹੈਰੋਇਨ ਅਤੇ 16 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਕਰਨ ‘ਤੇ ਉਕਤ ਨੌਜਵਾਨ ਦੀ ਪਹਿਚਾਣ ਬਲਕਾਰ ਸਿੰਘ ਉਰਫ਼ ਬੌਬੀ ਉਰਫ਼ ਨੀਗਰੋ ਪੁੱਤਰ ਰਤਨ ਸਿੰਘ ਵਾਸੀ ਲਾਟੀਆਂਵਾਲ ਥਾਣਾ ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਸਬ ਇੰਸਪੈਕਟਰ ਬਲਵਿੰਦਰ ਸਿੰਘ ਚੌਂਕੀ ਇੰਚਾਰਜ ਮੋਠਾਂਵਾਲ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਲਾਟੀਆਂਵਾਲ ਪਿੰਡ ਤੋਂ ਰਵਿੰਦਰ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਵਾਰਡ ਨੰਬਰ 3 ਮੱਲਾਂਵਾਲਾ ਹਾਲ ਵਾਸੀ ਲਾਟੀਆਂਵਾਲ ਨੂੰ ਕਾਬੂ ਕਰਕੇ ਉਸ ਤੇ ਕਬਜ਼ੇ ਵਿਚੋਂ 21.40 ਗ੍ਰਾਮ ਹੈਰੋਇਨ ਅਤੇ 17 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਨ੍ਹਾਂ ਦੱਸਿਆ ਕਿ ਦੋਵੇਂ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |