14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ’ਚ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸੁਲਤਾਨਪੁਰ ਲੋਧੀ, 13 ਸਤੰਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਪ੍ਰਤਿਭਾ ਖੋਜ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਮੈਨੇਜਿੰਗ ਕਮੇਟੀ ਦੇ ਸਕੱਤਰ ਸਾਹਿਬਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਅਤੇ ਇੰਜ. ਹਰਨਿਆਮਤ ਕੌਰ ਨੇ ਸ਼ਿਰਕਤ ਕੀਤੀ | ਗੁਰਪ੍ਰੀਤ ਕੌਰ ਰੂਹੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਉੱਦਮ ਲਈ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪ੍ਰਧਾਨ ਸਾਹਿਬ ਇੰਜ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਸੁਲਤਾਨਪੁਰ ਲੋਧੀ, 13 ਸਤੰਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਖੇ ਪ੍ਰਤਿਭਾ ਖੋਜ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਮੈਨੇਜਿੰਗ ਕਮੇਟੀ ਦੇ ਸਕੱਤਰ ਸਾਹਿਬਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਅਤੇ ਇੰਜ. ਹਰਨਿਆਮਤ ਕੌਰ ਨੇ ਸ਼ਿਰਕਤ ਕੀਤੀ | ਗੁਰਪ੍ਰੀਤ ਕੌਰ ਰੂਹੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਉੱਦਮ ਲਈ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪ੍ਰਧਾਨ ਸਾਹਿਬ ਇੰਜ. ਸਵਰਨ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਟੀਮ ਇਸ ਸ਼ਲਾਘਾਯੋਗ ਉਪਰਾਲੇ ਲਈ ਵਧਾਈ ਦੀ ਪਾਤਰ ਹੈ | ਸਮਾਗਮ ਲਈ ਇੰਜ. ਹਰਨਿਆਮਤ ਕੌਰ ਅਤੇ ਕਾਲਜ ਦੇ ਡਾਇਰੈਕਟਰ ਇੰਜ. ਨਿਮਰਤਾ ਕੌਰ ਨੇ ਵੀ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਕਾਲਜ ਦੇ ਕਾਰਜਕਾਰੀ ਪਿ੍ੰ: ਪ੍ਰੋਫੈਸਰ ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਅਨੁਸ਼ਾਸਨ ਵਿਚ ਰਹਿਣ ਅਤੇ ਆਪਣਾ ਹੁਨਰ ਪਹਿਚਾਨਣ ਲਈ ਪ੍ਰੇਰਿਤ ਕੀਤਾ | ਕਵਿਤਾ ਉਚਾਰਨ ਮੁਕਾਬਲੇ ‘ਚ ਪਹਿਲਾ ਸਥਾਨ ਧਰਮਪ੍ਰੀਤ ਸਿੰਘ, ਦੂਜਾ ਗੁਰਲੀਨ ਪ੍ਰੀਤ ਕੌਰ ਬੀ. ਏ ਭਾਗ ਪਹਿਲਾ ਅਤੇ ਤੀਜਾ ਸਥਾਨ ਸਿਮਰਨ ਟੰਡਨ ਐਮ. ਕਾਮ ਭਾਗ ਪਹਿਲਾ ਨੇ ਹਾਸਲ ਕੀਤਾ | ਇਸੇ ਤਰ੍ਹਾਂ ਹੀ ਡੀਬੇਟ ਅਤੇ ਐਲੋਕੇਸ਼ਨ ਮੁਕਾਬਲਿਆਂ ਵਿਚੋਂ ਹਰਪ੍ਰੀਤ ਕੌਰ ਐਮ.ਕਾਮ ਭਾਗ ਦੂਜਾ ਨੇ ਪਹਿਲਾ ਸਥਾਨ, ਨਵਜੋਤ ਕੌਰ ਐਮ.ਕਾਮ ਭਾਗ ਦੂਜਾ ਨੇ ਦੂਜਾ ਸਥਾਨ ਅਤੇ ਰਾਖੀ ਬੀ.ਏ ਭਾਗ ਤੀਜਾ ਨੇ ਤੀਜਾ ਸਥਾਨ ਹਾਸਲ ਕੀਤਾ | ਪੋਸਟਰ ਮੇਕਿੰਗ ਮੁਕਾਬਲਿਆਂ ਵਿਚੋਂ ਰਿਪਨਜੀਤ ਕੌਰ ਬੀ.ਕਾਮ ਭਾਗ ਦੂਜਾ ਨੇ ਪਹਿਲਾ ਸਥਾਨ, ਹਰਲੀਨ ਕੌਰ ਬੀ. ਕਾਮ ਦੂਜਾ, ਰਾਜਦੀਪ ਬੀ.ਕਾਮ ਭਾਗ ਦੂਜਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਰੁਚੀ ਐੱਮ.ਕਾਮ ਭਾਗ ਪਹਿਲਾ ਅਤੇ ਸਿਮਰਨਪ੍ਰੀਤ ਕੌਰ ਬੀ.ਸੀ.ਏ ਭਾਗ ਪਹਿਲਾ ਨੇ ਤੀਜਾ ਸਥਾਨ ਹਾਸਿਲ ਕੀਤਾ | ਕਾਰਟੂਨਿੰਗ ਮੁਕਾਬਲਿਆਂ ਵਿਚੋਂ ਅਲੀਸ਼ਾ ਬੀ.ਏ ਭਾਗ ਪਹਿਲਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ |ਇਸੇ ਤਰ੍ਹਾਂ ਹੀ ਰੰਗੋਲੀ ਮੁਕਾਬਲਿਆਂ ਰਵਨੀਤ ਕੌਰ, ਸਿਮਰਨ ਟੰਡਨ ਨੇ ਰੰਗੋਲੀ ਵਿਚੋਂ ਪਹਿਲਾ ਸਥਾਨ, ਐਸ਼ਵੀਰ ਕੌਰ, ਨਵਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਮਨਦੀਪ ਕੌਰ , ਜਸਲੀਨ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ | ਇਸ ਦੇ ਨਾਲ ਹੀ ਮਹਿੰਦੀ ਮੁਕਾਬਲਿਆਂ ਵਿਚ ਅੰਜਲੀ ਨੇ ਪਹਿਲਾ ਸਥਾਨ, ਮਿਸ਼ਟੀ, ਜੈਸਮੀਨ ਨੇ ਦੂਜਾ ਸਥਾਨ ਅਤੇ ਨਰਿੰਦਰ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ | ਗਾਇਕੀ ਮੁਕਾਬਲੇ ‘ਚ ਅਨਮੋਲ ਪ੍ਰੀਤ ਕੌਰ ਅਤੇ ਅਲੀਸ਼ਾ ਨੇ ਪਹਿਲਾ, ਸੁਖਜੀਵਨ ਸਿੰਘ ਨੇ ਦੂਜਾ ਸਥਾਨ ਅਤੇ ਪਲਕਪ੍ਰੀਤ ਕੌਰ ਅਤੇ ਮਨਮੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਸੋਲੋ ਡਾਂਸ ਮੁਕਾਬਲੇ ਵਿਚ ਮਹਿਕਪ੍ਰੀਤ ਕੌਰ ਨੇ ਪਹਿਲਾ ਸਥਾਨ ਅਤੇ ਧਰਮਪ੍ਰੀਤ ਸਿੰਘ ਨੇ ਦੂਜਾ ਅਤੇ ਅਨਾਮਿਕਾ ਨੇ ਤੀਜਾ ਸਥਾਨ ਹਾਸਲ ਕੀਤਾ | ਸਕਿਟ ਵਿਚੋਂ ਬੈੱਸਟ ਐਕਟਰ ਦਾ ਅਵਾਰਡ ਪ੍ਰਭਜੋਤ ਕੌਰ ਨੂੰ ਦਿੱਤਾ ਗਿਆ | ਗਤਕਾ ਟੀਮ ਵਿਚੋਂ ਏਕਨੂਰ ਸਿੰਘ ਬੀ ਕਾਮ ਭਾਗ ਪਹਿਲਾ ਅਤੇ ਜਗਦੇਵ ਸਿੰਘ ਬੀ.ਏ ਭਾਗ ਪਹਿਲਾ ਨੂੰ ਹੌਸਲਾ ਅਫ਼ਜਾਈ ਇਨਾਮ ਦਿੱਤੇ ਗਏ | ਮਿਊਜ਼ਿਕ ਇੰਸਟਰੂਮੈਂਟਲ ਵਿਚੋਂ ਬੀ.ਕਾਮ ਭਾਗ ਤੀਜਾ ਵਾਸੂਦੇਵ ਨੇ ਪਹਿਲਾ ਸਥਾਨ ਹਾਸਿਲ ਕੀਤਾ | ਗਰੁੱਪ ਡਾਂਸ ‘ਚ ਮਹਿਕਪ੍ਰੀਤ ਕੌਰ,ਤਾਨੀਆ ਹੰਸ,ਹਰਪ੍ਰੀਤ ਕੌਰ, ਸੁਮਨਪ੍ਰੀਤ ਕੌਰ, ਪ੍ਰਭਲੀਨ ਕੌਰ, ਕੋਮਲਪ੍ਰੀਤ ਕੌਰ, ਅਰਸ਼ਦੀਪ ਕੌਰ, ਸਾਨੀਆ ਦੇ ਗਰੁੱਪ ਨੇ ਪਹਿਲਾ ਸਥਾਨ ਹਾਸਿਲ ਕੀਤਾ | ਗੁਰਜੀਤ ਕੌਰ, ਸਿਮਰਨਜੀਤ ਕੌਰ, ਕਿਰਨ ਪ੍ਰੀਤ ਸੰਧੂ ਨੇ ਗਰੁੱਪ ਡਾਂਸ ਵਿਚੋਂ ਦੂਜਾ ਸਥਾਨ ਅਤੇ ਤਨੀਸ਼ਾ, ਸੁਖਵਿੰਦਰ ਕੌਰ, ਗਗਨਦੀਪ ਕੌਰ, ਦੀਕਸ਼ਾ ਸਹੋਤਾ, ਉਮੀਦ ਨੇ ਗਰੁੱਪ ਡਾਂਸ ਵਿਚੋਂ ਤੀਜਾ ਸਥਾਨ ਹਾਸਲ ਕੀਤਾ | ਸਮਾਗਮ ਦੇ ਅੰਤ ਵਿਚ ਸਾਰੇ ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਸ੍ਰੀਮਤੀ ਗੁਰਪ੍ਰੀਤ ਕੌਰ ਵੱਲੋਂ ਇਨਾਮ ਤਕਸੀਮ ਕੀਤੇ ਗਏ | ਮੰਚ ਦਾ ਸੰਚਾਲਨ ਪ੍ਰੋ.ਅਰਸ਼ਪ੍ਰੀਤ ਕੌਰ ਵੱਲੋਂ ਕੀਤਾ ਗਿਆ | ਸਮਾਗਮ ਦੌਰਾਨ ਜੱਜਾਂ ਦੀ ਭੂਮਿਕਾ ਪ੍ਰੋ. ਰਾਜਦੀਪ ਕੌਰ ਜੋਸਨ, ਪ੍ਰੋ. ਰਾਜਪ੍ਰੀਤ ਕੌਰ, ਪ੍ਰੋ.ਜੁਗਰਾਜ ਸਿੰਘ, ਪ੍ਰੋ. ਨਿਵਿਆ ਸ਼ਰਮਾ, ਪ੍ਰੋ.ਸ਼ਿਲਪਾ ਵੱਲੋਂ ਨਿਭਾਈ ਗਈ | ਇਸ ਮੌਕੇ ਪ੍ਰੋ. ਸੁਖਪਾਲ ਸਿੰਘ ਕੋਆਰਡੀਨੇਟਰ ਲੜਕੀਆਂ ਵਿੰਗ, ਡਾ. ਮਨੀ ਛਾਬੜਾ ਮੁਖੀ ਕਾਮਰਸ ਵਿਭਾਗ , ਪ੍ਰੋ. ਗੁਰਪ੍ਰੀਤ ਕੌਰ ਮੁਖੀ ਮਿਊਜ਼ਿਕ ਵਿਭਾਗ, ਪ੍ਰੋ. ਸਰਬਜੀਤ ਕੌਰ, ਪ੍ਰੋ. ਸ਼ਿਲਪਾ, ਪ੍ਰੋ. ਇਸ਼ਿਤਾ ਸ਼ਰਮਾ, ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਸੰਦੀਪ ਕੌਰ , ਪ੍ਰੋ. ਜਸਵੀਰ ਕੌਰ, ਪ੍ਰੋ. ਹਰਜਾਪ ਸਿੰਘ, ਪ੍ਰੋ. ਹਰਦੀਸ਼ ਕੌਰ, ਪ੍ਰੋ ਪ੍ਰਵੀਨ ਕੌਰ, ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਅਮਨਪ੍ਰੀਤ ਕੌਰ, ਪ੍ਰੋ.ਹਰਪ੍ਰੀਤ ਕੌਰ, ਪ੍ਰੋ. ਰਮਨ, ਪ੍ਰੋ. ਕੁਲਵਿੰਦਰ ਕੌਰ, ਸ੍ਰੀਮਤੀ ਰਾਜਕੁਮਾਰੀ, ਮਿਸ ਸ਼ਰਨਜੀਤ ਕੌਰ, ਰਜਿੰਦਰ ਸਿੰਘ ਅਤੇ ਰਾਮਵੀਰ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਵੇਚਣ ਵਾਲੇ ਮਾਂ ਸਮੇਤ 2 ਸਕੇ ਭਰਾ ਕਾਬੂ ਅਗਲੀ ਖ਼ਬਰ ਅਸ਼ੋਕ ਦਾਸ ਦੇ ਇੰਟਰਨੈਸ਼ਨਲ ਕਬੱਡੀ ਫੈਡਰੇਸ਼ਨ ਦੇ ਸੀ.ਈ.ਓ. ਬਣਨ ’ਤੇ ਕੋਚ ਚਰਨਜੀਤ ਸਿੰਘ ਵਲੋਂ ਨਿੱਘਾ ਸਵਾਗਤ
Ad Position 24