ਹੈਰੋਇਨ ਵੇਚਣ ਵਾਲੇ ਮਾਂ ਸਮੇਤ 2 ਸਕੇ ਭਰਾ ਕਾਬੂ
ਸੁਭਾਨਪੁਰ, 13 ਸਤੰਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਖ਼ਾਸ ਮੁਖ਼ਬਰ ਦੀ ਇਤਲਾਹ ਤੇ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਐਸ. ਐਚ.
ਸੁਭਾਨਪੁਰ, 13 ਸਤੰਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਖ਼ਾਸ ਮੁਖ਼ਬਰ ਦੀ ਇਤਲਾਹ ਤੇ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਐਸ. ਐਚ. ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਏ. ਐਸ.ਆਈ ਰਾਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਬੂਟ ਦੀ ਤਰਫ਼ ਗਸ਼ਤ ਕਰ ਰਹੇ ਸਨ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਏ. ਐਸ. ਆਈ. ਰਜਿੰਦਰ ਸਿੰਘ ਨੂੰ ਇਤਲਾਹ ਦਿੱਤੀ ਕੇ ਸਤਨਾਮ ਸਿੰਘ ਉਰਫ਼ ਸੱਤਾ ਪੁੱਤਰ ਅਮਰ ਸਿੰਘ ਵਾਸੀ ਪਿੰਡ ਬੂਟ ਨਸ਼ੀਲੇ ਪਦਾਰਥ ਵੇਚਦਾ ਹੈ ਤੇ ਅੱਜ ਵੀ ਉਹ ਆਪਣੇ ਕਿਸੇ ਗਾਹਕ ਦੀ ਉਡੀਕ ਵਿਚ ਪਿੰਡ ਬੂਟ ਵਿਖੇ ਜਿਹੜੀ ਸੜਕ ਗੁਰਦੁਆਰਾ ਸਾਹਿਬ ਨੂੰ ਜਾਂਦੀ ਹੈ | ਉੱਥੇ ਖੜ੍ਹਾ ਹੈ | ਅਗਰ ਹੁਣੇ ਰੇਡ ਮਾਰੀ ਜਾਵੇ ਤਾਂ ਉਹ ਕਾਬੂ ਆ ਸਕਦਾ ਹੈ | ਪੁਲਿਸ ਪਾਰਟੀ ਵੱਲੋਂ ਦਸੀ ਗਈ ਜਗਾ ਤੇ ਜਦੋਂ ਰੇਡ ਮਾਰੀ ਤਾਂ ਇਕ ਵਿਅਕਤੀ ਉਕਤ ਜਗਾ ਤੇ ਖੜ੍ਹਾ ਦਿਖਾਈ ਦਿੱਤਾ | ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਪਿੱਛੇ ਨੂੰ ਮੁੜ ਕੇ ਭੱਜਣ ਲੱਗਾ ਤੇ ਆਪਣੀ ਕੈਪਰੀ ਦੀ ਜੇਬ ਵਿਚੋਂ ਇੱਕ ਮੋਮੀ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ | ਜਿਸ ਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਸਤਨਾਮ ਸਿੰਘ ਉਰਫ਼ ਸੱਤਾ ਦੱਸਿਆ | ਉਕਤ ਵਿਅਕਤੀ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ ਦੇ ਵਿਚੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ | ਸਤਨਾਮ ਸਿੰਘ ਉਰਫ਼ ਸੱਤਾ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਜਦੋਂ ਸਖ਼ਤੀ ਨਾਲ਼ ਉਸ ਕੋਲੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਇਸ ਧੰਦੇ ਵਿਚ ਉਸ ਦੀ ਮਾਤਾ ਕਸ਼ਮੀਰ ਕੌਰ ਉਰਫ਼ ਸ਼ੀਰੋ ਤੇ ਉਸ ਦਾ ਭਰਾ ਰੂਪ ਸਿੰਘ ਉਰਫ਼ ਸੋਨੂੰ ਵੀ ਉਸ ਦਾ ਸਾਥ ਦਿੰਦੇ ਹਨ | ਉਹ ਦੋਨੋਂ ਜਣੇ ਨਸ਼ੀਲੇ ਪਦਾਰਥ ਲੈ ਕੇ ਆਉਂਦੇ ਹਨ, ਤੇ ਮੈਂ ਵੇਚਦਾ ਹਾਂ | ਥਾਣਾ ਮੁਖੀ ਅਮਨਦੀਪ ਨਾਹਰ ਨੇ ਦੱਸਿਆ ਕਿ ਉਕਤ ਦੋਨਾਂ ਮਾਂ ਪੁੱਤਰਾਂ ਨੂੰ ਮੁਕੱਦਮੇ ਵਿਚ ਨਾਮਜ਼ਦ ਕਰਕੇ ਗਿ੍ਫ਼ਤਾਰ ਕਰ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ ਵੱਲੋਂ ਪੁਲਿਸ ਰਿਮਾਂਡ ਲੈਣ ਤੋਂ ਬਾਅਦ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ | ਇਹ ਹੈਰੋਇਨ ਕਿਸ ਕੋਲੋਂ ਲੈ ਕੇ ਆਉਂਦੇ ਹਨ ਤੇ ਕਿਹੜੇ- ਕਿਹੜੇ ਆਪਣੇ ਗਾਹਕਾਂ ਨੂੰ ਸਪਲਾਈ ਕਰਦੇ ਹਨ |