14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਕਪੂਰਥਲਾ, 13 ਸਤੰਬਰ (ਸਡਾਨਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ | ਅੰਮਿ੍ਤ ਵੇਲੇ ਸਵੇਰੇ 5 ਵਜੇ ਪੁਰਾਤਨ ਮਰਿਆਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਮੋਢਿਆਂ ‘ਤੇ ਲੈ ਕੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਆਰੰਭ ਹੋਇਆ ਇਹ ਨਗਰ ਕੀਰਤਨ ਗੋਪਾਲ ਪਾਰਕ, ਮਾਰਕਫੈੱਡ ਰੋਡ, ਮੁਹੱਲਾ ਅਰਫ਼ਵਾਲਾ, ਮੁਹੱਲਾ ਸ਼ੇਰਗੜ੍ਹ, ਕੋਟੂ ਚੌਂਕ, ਥਾਣਾ ਸਿਟੀ ਚੌਂਕ, ਅੰਮਿ੍ਤ ਬਾਜ਼ਾਰ, ਕਸਾਬਾਂ, ਬਾਜ਼ਾਰ, ਸਦਰ ਬਾਜ਼ਾਰ, ਸ਼ਹੀਦ ਭਗਤ ਸਿੰਘ ਚੌਂਕ, ਪੁਰਾਣੀ ਸਬਜ਼ੀ ਮੰਡੀ, ਫ਼ਰਨੀਚਰ ਮਾਰਕੀਟ ਤੇ ਫੁਆਰਾ ਚੌਂਕ ਤੋਂ ਹੁੰਦਾ ਹੋਇਆ ਵਾਪਸ ਸਟੇਟ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਰਸਤੇ ਵਿਚ ਸ਼ਰਧਾਲੂਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਤੇ ਲੰਗਰ ਲਗਾ ਕੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ | ਪ੍ਰਬੰਧਕਾਂ ਵਲੋਂ ਨਗਰ ਕੀਰਤਨ ਦੁਆਰਾ ਸਹਿਯੋਗੀ ਜਥੇਬੰਦੀਆਂ ਤੇ ਲੰਗਰ ਲਗਾਉਣ ਵਾਲੀਆਂ ਸੰਗਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਦੌਰਾਨ ਜਿੱਥੇ ਬੈਂਡ ਵਾਜੇ ਇਸ ਦੀ ਰੌਣਕ ਨੂੰ ਵਧਾ ਰਹੇ ਸਨ, ਉੱਥੇ ਨਾਲ ਹੀ ਸ਼ਬਦ ਚੌਂਕੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਰਸ਼ਪਾਲ ਸਿੰਘ ਸਿਟੀ ਕੇਬਲ, ਮਨਮੋਹਨ ਸਿੰਘ, ਸੁਖਰਾਜ ਸਿੰਘ, ਜਸਬੀਰ ਸਿੰਘ ਰਾਣਾ, ਅਮਰਜੀਤ ਸਿੰਘ ਸਡਾਨਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ, ਸਟੇਟ ਗੁਰਦੁਆਰਾ ਸਾਹਿਬ ਦੇ ਇੰਚਾਰਜ ਭਾਈ ਮੋਹਕਮ ਸਿੰਘ, ਗੁਰਮੇਲ ਸਿੰਘ, ਸਾਧੂ ਸਿੰਘ, ਆਗਿਆਪਾਲ ਸਿੰਘ, ਗੁਰਪ੍ਰੀਤ ਸਿੰਘ ਬਬਲੂ, ਪਰਮਿੰਦਰ ਸਿੰਘ ਹੈਪੀ, ਮਨਪ੍ਰੀਤ ਸਿੰਘ ਮਨੀ, ਸਵਰਨ ਸਿੰਘ, ਸੁਰਿੰਦਰਪਾਲ ਸਿੰਘ, ਨਵਜੀਤ ਸਿੰਘ ਰਾਜੂ, ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਜੱਗਾ ਧਾਲੀਵਾਲ, ਸੁਖਜੀਤ ਸਿੰਘ ਧਾਲੀਵਾਲ, ਪਿ੍ਤਪਾਲ ਸਿੰਘ, ਸੰਦੀਪ ਸਿੰਘ, ਗੁਰਬਖ਼ਸ਼ ਸਿੰਘ, ਟਰੇਡਰ ਕਮਿਸ਼ਨ ਦੇ ਚੇਅਰਮੈਨ ਕੰਵਰ ਇਕਬਾਲ ਸਿੰਘ, ਦਵਿੰਦਰ ਸਿੰਘ ਦੇਵ, ਫ਼ਤਿਹਜੀਤ ਸਿੰਘ, ਸਾਧੂ ਸਿੰਘ, ਸਬ ਇੰਸਪੈਕਟਰ ਹਰੀ ਸਿੰਘ, ਜਸਪ੍ਰੀਤ ਸਿੰਘ ਸਚਦੇਵਾ, ਸੁਰਜੀਤ ਸਿੰਘ ਵਿੱਕੀ, ਕੁਲਦੀਪ ਸਿੰਘ ਭੋਲਾ, ਸੁਖਜੀਤ ਸਿੰਘ ਵਾਲੀਆ, ਗੁਰਪ੍ਰੀਤ ਸਿੰਘ ਸੇਠੀ, ਪ੍ਰਭਜੀਤ ਸਿੰਘ ਵਾਲੀਆ, ਲਖਵੀਰ ਸਿੰਘ ਸਾਹੀ, ਸ਼ਰਨਪਾਲ ਸਿੰਘ, ਕਿਰਪਾਲ ਸਿੰਘ, ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਤਜਿੰਦਰਪਾਲ ਸਿੰਘ ਅਰੋੜਾ, ਪਰਮਜੀਤ ਸਿੰਘ ਅਰੋੜਾ, ਪ੍ਰੀਤਪਾਲ ਸਿੰਘ ਸੋਨੂੰ, ਪਰਮਜੀਤ ਸਿੰਘ ਸ਼ੇਖੂਪੁਰ, ਜਸਮੀਤ ਸਿੰਘ, ਪ੍ਰੀਤਇੰਦਰ ਸਿੰਘ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਹਰਪ੍ਰੀਤ ਸਿੰਘ ਹੈਪੀ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 21
repet_subhas-goyals [Copy P29]
ਅਜੀਤ ਡੈਸਕ 14-09-2026

Ad Position 22
No active advertisement
ਪਿਛਲੀ ਖ਼ਬਰ ਨੇਤਹਰੀਣ ਆਸ਼ਰਮ ਸਪਰੋੜ ਵਿਖੇ ਸਮਾਗਮ ਕੱਲ੍ਹ ਅਗਲੀ ਖ਼ਬਰ ਸੁਭਾਨਪੁਰ ਪੁਲਿਸ ਨੂੰ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
Ad Position 24