16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਵੱਖ-ਵੱਖ ਪਿੰਡਾਂ ਦੇ ਨੌਜਵਾਨ ਭਾਜਪਾ ’ਚ ਸ਼ਾਮਿਲ

ਕਪੂਰਥਲਾ, 15 ਸਤੰਬਰ (ਵਿ. ਪ੍ਰ.)

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਕਪੂਰਥਲਾ, 15 ਸਤੰਬਰ (ਵਿ.ਪ੍ਰ.)-ਕੇਂਦਰ ਵਿਚਲੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ | ਇਸੇ ਸਬੰਧ ਵਿਚ ਹੀ ਭਾਜਪਾ ਵਲੋਂ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਹਲਕੇ ਦੇ ਪਿੰਡ ਬਨਵਾਲੀਪੁਰ ਦੇ ਨੌਜਵਾਨ ਸੰਦੀਪ ਸਿੰਘ, ਗੁਰਦੀਪ ਸਿੰਘ, ਪ੍ਰਦੀਪ ਸਿੰਘ, ਸਮਰਦੀਪ ਸਿੰਘ, ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ, ਕਰਨੈਲ ਸਿੰਘ, ਜਸਪਾਲ ਸਿੰਘ ਚੱਕੀ ਵਾਲੇ, ਸੁਖਦੇਵ ਸਿੰਘ ਤੇ ਸੁਖਬੀਰ ਸਿੰਘ ਮਨਸੂਰਵਾਲ ਕਲੋਨੀ ਨੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਸਮਾਗਮ ਵਿਚ ਉਚੇਚੇ ਤੌਰ ’ਤੇ ਸ਼ਾਮਿਲ ਹੋਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਇਨ੍ਹਾਂ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਤੇ ਪਾਰਟੀ ਵਿਚ ਪੂਰਾ ਸਨਮਾਨ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਭਾਜਪਾ ਦੇ ਐਸ.ਸੀ. ਮੋਰਚੇ ਦੇ ਸੂਬਾਈ ਆਗੂ ਮਹਿੰਦਰ ਸਿੰਘ ਬਲੇਰ, ਨਿਰਮਲ ਸਿੰਘ ਨਾਹਰ, ਪ੍ਰਦੀਪ ਸਿੰਘ ਠਾਕਰ, ਅਸ਼ੋਕ ਮਾਹਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਔਜਲਾ ਫਾਟਕ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਨਾ ਹੋਈ ਤਾਂ ਫਾਟਕ ਨੂੰ ਜਾਮ ਕੀਤਾ ਜਾਵੇਗਾ ਅਗਲੀ ਖ਼ਬਰ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ ਦੀ ਅੰਦਰਲੇ ਸ਼ਿਵ ਮੰਦਰ ਢਿਲਵਾਂ ’ਚ ਹੋਈ ਸ਼ੁਰੂਆਤ
Ad Position 24