17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਵਿਚ ਕੁਇਜ਼ ਮੁਕਾਬਲੇ ਸੰਬੰਧੀ ਸਮਾਗਮ ਇੰਜ. ਵਿਸ਼ਵੇਸ਼ਵਰੀਆ ਨੇ ਦੇਸ਼ ਦੇ ਨਵ ਨਿਰਮਾਣ ’ਚ ਅਹਿਮ ਭੂਮਿਕਾ ਨਿਭਾਈ-ਇੰਜ. ਸ਼ਰਮਾ

ਕਪੂਰਥਲਾ, 16 ਸਤੰਬਰ (ਵਿ. ਪ੍ਰ.)

Ad Position 21
No active advertisement
ਆਨੰਦ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ਵਿਚ ਜਿੱਤੇ ਸੋਨੇ ਤੇ ਚਾਂਦੀ ਦੇ ਤਗਮੇ 17-09-2026
ਕਪੂਰਥਲਾ, 16 ਸਤੰਬਰ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਲੋਂ ਇੰਜੀਨੀਅਰ ਦਿਵਸ ਦੇ ਸਬੰਧ ਵਿਚ ਕਾਲਜ ਦੇ ਸੈਮੀਨਾਰ ਹਾਲ ਵਿਚ ਇਕ ਕੁਇਜ਼ ਮੁਕਾਬਲੇ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਦੀਪ ਜਗਾਉਣ ਨਾਲ ਹੋਈ | ਉਪਰੰਤ ਰਾਸ਼ਟਰ ਨਿਰਮਾਣ ਵਿਚ ਵਡਮੁੱਲਾ ਯੋਗਦਾਨ ਪਾਉਣ ਲਈ ਭਾਰਤ ਰਤਨ ਇੰਜੀਨੀਅਰ ਐਮ ਵਿਸ਼ਵੇਸ਼ਵਰੀਆ ਨੂੰ ਯਾਦ ਕੀਤਾ ਗਿਆ | ਸਮਾਗਮ ਵਿਚ ਪਾਵਰਕਾਮ ਦੇ ਕਰਤਾਰਪੁਰ ਡਵੀਜ਼ਨ ਦੇ ਸੀਨੀਅਰ ਇੰਜੀਨੀਅਰ ਵਿਨੈ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਇੰਜੀਨੀਅਰ ਵਿਸ਼ਵੇਸ਼ਵਰੀਆ ਵਲੋਂ ਦੇਸ਼ ਦੇ ਨਵ ਨਿਰਮਾਣ ਵਿਚ ਪਾਏ ਗਏ ਯੋਗਦਾਨ ਦੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਕਿਹਾ | ਇੰਜ. ਸ਼ਰਮਾ ਨੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਅਪਣਾਉਣ ਤੇ ਇਨੋਵੇਸ਼ਨ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਉਦਯੋਗ ਜਗਤ ਦੇ ਆਪਣੇ ਤਜਰਬੇ ਵੀ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਤੇ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ ਨਾਲ ਆਪਣੇ ਹੁਨਰ ਨੂੰ ਵਿਕਸਿਤ ਕਰਨ ਦੀ ਸਲਾਹ ਵੀ ਦਿੱਤੀ | ਕਾਲਜ ਦੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦੇ ਬੌਧਿਕ ਸਮਰੱਥਾ ਨੂੰ ਨਿਖਾਰਨ ਵਿਚ ਅਹਿਮ ਯੋਗਦਾਨ ਪਾਉਂਦੇ ਹਨ | ਕੁਇਜ਼ ਮੁਕਾਬਲੇ ਵਿਚ ਜੇਤੂ ਰਹੀਆਂ ਟੀਮਾਂ ਨੂੰ ਇੰਜੀਨੀਅਰ ਵਿਨੈ ਸ਼ਰਮਾ ਨੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ | ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਮੁੱਖ ਮਹਿਮਾਨ ਨੂੰ ਸਨਮਾਨਿਤ ਕਰਨ ਤੋਂ ਬਾਅਦ ਉਨ੍ਹਾਂ ਦਾ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਤਹਿਦਿਲੋਂ ਧੰਨਵਾਦ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਵਿਖੇ ਫਨ ਬਾਈਟਸ ਰੈਸਟੋਰੈਂਟ ’ਚ ਅਚਾਨਕ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ ਅਗਲੀ ਖ਼ਬਰ ਝੋਨੇ ਦੀ ਸਰਕਾਰੀ ਖ਼ਰੀਦ ਨਾ ਹੋਣ ’ਤੇ ਕਿਸਾਨ ਸਮਰਥਨ ਮੁੱਲ ਤੋਂ ਘੱਟ ਰੇਟ ’ਤੇ ਝੋਨਾ ਵੇਚਣ ਲਈ ਮਜਬੂਰ
Ad Position 24