ਲਾਇਨਜ਼ ਕਲੱਬ ਬੇਗੋਵਾਲ ਦੀ ਮਹੀਨਾਵਾਰ ਮੀਟਿੰਗ
ਬੇਗੋਵਾਲ, 17 ਸਤੰਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਦੇ ਪ੍ਰਧਾਨ ਅਜੀਤਪਾਲ ਸਿੰਘ ਬੰਟੀ ਦੀ ਅਗਵਾਈ ਹੇਠ ਮਹੀਨਾਵਾਰ ਮੀਟਿੰਗ ਟਾਊਨ ਹਾਰਟ ਰੈਸਟੋਰੈਂਟ ਬੇਗੋਵਾਲ ਵਿਚ ਹੋਈ | ਮੀਟਿੰਗ ਵਿਚ ਕਲੱਬ ਵੱਲੋਂ ਲੰਘੇ ਸਮੇਂ ਦੌਰਾਨ ਕਰਵਾਏ ਗਏ ਕੰਮਾਂ ‘ਤੇ ਚਾਨਣਾ ਪਾਇਆ ਗਿਆ ਤੇ ਆਉਣ ਵਾਲੇ ਦਿਨਾਂ ਵਿਚ ਕਰਵਾਏ ਜਾਣ ਵਾਲੇ ਕੰਮਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ | ਇਸ ਮੌਕੇ ਪ੍ਰਧਾਨ ਅਜੀਤਪਾਲ ਸਿੰਘ ਬੰਟੀ ਨੇ ਕਿਹਾ ਕਿ ਉਨ੍ਹਾਂ ਦੀ ਕਲੱਬ ਦਾ ਮੁੱਖ ਮੰਤਵ ਸਮਾਜ ਦੀ ਸੇਵਾ ਕਰਨਾ ਹੈ ਜਿਸ ਤਹਿਤ ਉਨ੍ਹਾਂ ਦੀ ਕਲੱਬ ਵੱਲੋਂ ਸਮੇਂ-ਸਮੇਂ ਦੇ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਕਲੱਬ ਦੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਉਹ ਇਹਨਾਂ ਕਾਰਜਾਂ ਨੂੰ ਜਾਰੀ ਰੱਖਣਗੇ ਤੇ ਸਮਾਜ ਸੇਵੀ ਕੰਮਾਂ ਨੂੰ ਹੋਰ ਉਤਸ਼ਾਹ ਕਰਨਗੇ | ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਦਸਾਂ ਨੋਂਹਾਂ ਦੀ ਕਮਾਈ ਚੋਂ ਦਸਵੰਧ ਕੱਢ ਕੇ ਇਸ ਤਰਾਂ ਦੇ ਕਾਰਜਾਂ ਵਿਚ ਲਾਉਣੀ ਚਾਹੀਦੇ ਹਨ ਤਾਂ ਜੋ ਲੋੜਵੰਦ ਲੋਕਾਂ ਦੀ ਸਹਾਇਤਾ ਹੋ ਸਕੇ | ਇਸ ਮੌਕੇ ਵਿਦੇਸ਼ ਅਮਰੀਕਾ ਤੋਂ ਵਾਪਸ ਪਰਤੇ ਕਲੱਬ ਦੇ ਸੀਨੀਅਰ ਮੈਂਬਰ ਸੰਗਤ ਸਿੰਘ ਸੁਦਾਮਾ ਨੂੰ ਜੀ ਆਇਆ ਵੀ ਕਿਹਾ ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸੀਨੀਅਰ ਮੈਂਬਰ ਅਸ਼ੋਕ ਕੁਮਾਰ ਬਤਰਾ, ਅਮਰਜੋਤ ਸਿੰਘ ਜੱਜ ਹਰਵਿੰਦਰ ਸਿੰਘ ਬਾਵਾ, ਸਰਬਜੀਤ ਸਿੰਘ ਬਬਲਾ, ਸੰਦੀਪ ਸਿੰਘ ਸੁਦਾਮਾ ਆਦਿ ਹਾਜ਼ਰ ਸਨ |