19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਡਾ: ਅੰਬੇਡਕਰ ਦੇ ਬੁੱਤਾਂ ਨਾਲ ਛੇੜਛਾੜ ਕਰਨ ਵਾਲੇ ਸ਼ਰਾਰਤੀ ਅਨਸਰ ਖ਼ਿਲਾਫ਼ ਕਾਰਵਾਈ ਦੀ ਮੰਗ

ਭੁਲੱਥ, 17 ਸਤੰਬਰ (ਮੇਹਰ ਚੰਦ ਸਿੱਧੂ)-ਡਾ. ਭੀਮ ਰਾਓ ਅੰਬੇਡਕਰ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਤੇ ਉਨ੍ਹਾਂ ਦੇ ਬੁੱਤਾਂ ਨਾਲ ਛੇੜਛਾੜ ਕਰਨ ਵਾਲੇ ਸ਼ਰਾਰਤੀ ਅਨਸਰ ਬਾਝ ਨਾ ਆਏ ਤਾਂ ਅੰਬੇਡਕਰਵਾਦੀ ਲੋਕ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਗੇ|ਇਹ ਪ੍ਰਗਟਾਵਾ ਕਰਦਿਆਂ ਐਸ.

Ad Position 21
No active advertisement
ਅਜੀਤ ਡੈਸਕ 18-09-2026
ਭੁਲੱਥ, 17 ਸਤੰਬਰ (ਮੇਹਰ ਚੰਦ ਸਿੱਧੂ)-ਡਾ. ਭੀਮ ਰਾਓ ਅੰਬੇਡਕਰ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਤੇ ਉਨ੍ਹਾਂ ਦੇ ਬੁੱਤਾਂ ਨਾਲ ਛੇੜਛਾੜ ਕਰਨ ਵਾਲੇ ਸ਼ਰਾਰਤੀ ਅਨਸਰ ਬਾਝ ਨਾ ਆਏ ਤਾਂ ਅੰਬੇਡਕਰਵਾਦੀ ਲੋਕ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਗੇ|ਇਹ ਪ੍ਰਗਟਾਵਾ ਕਰਦਿਆਂ ਐਸ.ਸੀ. ਡਿਪਾਰਟਮੈਂਟ ਦੇ ਹਲਕਾ ਚੇਅਰਮੈਨ ਕਾਂਗਰਸੀ ਆਗੂ ਬਲਵਿੰਦਰ ਕੁਮਾਰ ਬਜਾਜ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਗੱਲਬਾਤ ਕਰਦਿਆਂ ਕਿਹਾ ਕਿ ਕੁੱਝ ਦਿਨ ਪਹਿਲਾਂ ਲੁਧਿਆਣਾ ਵਿਚ ਡਾ. ਅੰਬੇਡਕਰ ਦੇ ਸਨਮਾਨ ਨੂੰ ਠੇਸ ਪਹੁੰਚਾਈ ਗਈ, ਤੇ ਹੁਣ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ ਡਾ. ਅੰਬੇਡਕਰ ਦੇ ਬੁੱਤ ਨਾਲ ਛੇੜ ਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜੋ ਕਿ ਮੌਜੂਦਾ ਸਰਕਾਰ ਦੀਆਂ ਨਕਾਮੀਆਂ ਦਾ ਨਤੀਜਾ ਹੈ, ਉਨ੍ਹਾਂ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰ ਬਾਝ ਆਉਣ , ਨਹੀਂ ਤਾਂ ਆਉਣ ਵਾਲੇ ਦਿਨਾਂ ਅੰਦਰ ਇਸ ਮੁੱਦੇ ਨੂੰ ਲੈ ਕੇ ਵੱਡਾ ਸੰਘਰਸ਼ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕਰਨ ਤੋਂ ਅੰਬੇਡਕਰਵਾਦੀ ਲੋਕ ਪਿੱਛੇ ਨਹੀਂ ਹਟਣਗੇ | ਇਸ ਮੌਕੇ ਪਵਨ ਕੁਮਾਰ, ਵਿਜੇ ਕੁਮਾਰ ਹਮੀਰਾ, ਅ ਜੀਤ ਸਿੰਘ ਘੁੰਮਣ , ਚਰਨਜੀਤ ਸਿੰਘ ਹੰਸ ਚੇਅਰਮੈਨ ਐਸ ਸੀ ਡਿਪਾਰਟਮੈਂਟ ਕਪੂਰਥਲਾ, ਅਵਤਾਰ ਸਿੰਘ, ਦੀਰਾਜ ਭੱਟੀ, ਵਿਨੋਦ ਜ਼ਖਮੀ, ਗੁਰਦੇਵ ਸਿੰਘ ਦੇਬੀ, ਦਲੇਰ ਸਿੰਘ ਕਰਨੈਲ ਗੰਜ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ੈਲਰ ਮਾਲਕਾਂ ਵਲੋਂ ਕਿਸਾਨਾਂ ਦੀ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਸਰਕਾਰ ਤੁਰੰਤ ਝੋਨੇ ਦੀ ਬੋਲੀ ਸ਼ੁਰੂ ਕਰਵਾਏ-ਖਾਲਸਾ ਅਗਲੀ ਖ਼ਬਰ ਗੈਸ ਸਿਲੰਡਰਾਂ ਦੀ ਜਮ੍ਹਾਂਖੋਰੀ ਕਰਨ ਵਾਲੇ ਵਿਰੁੱਧ ਕੇਸ ਦਰਜ, 112 ਸਿਲੰਡਰ ਬਰਾਮਦ
Ad Position 24