18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਤਨਖ਼ਾਹਾਂ ਦੀ ਅਦਾਇਗੀ ਨਾ ਹੋਣ ’ਤੇ ਪੰਚਾਇਤ ਵਿਕਾਸ ਸਕੱਤਰਾਂ ਨੇ ਕਲਮ ਛੋੜ ਹੜਤਾਲ ਕਰਕੇ ਦਿੱਤਾ ਧਰਨਾ

ਕਪੂਰਥਲਾ, 17 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਚਾਇਤ ਵਿਕਾਸ ਸਕੱਤਰਾਂ ਵਲੋਂ ਉਨ੍ਹਾਂ ਦੀਆਂ ਪਿਛਲੇ 6 ਮਹੀਨੇ ਦੀਆਂ ਤਨਖ਼ਾਹਾਂ ਦੀ ਸਰਕਾਰ ਵਲੋਂ ਅਦਾਇਗੀ ਨਾ ਕੀਤੇ ਜਾਣ ਦੇ ਰੋਸ ਵਜੋਂ ਕੀਤੀ ਗਈ ਕਲਮ ਛੋੜ ਹੜ੍ਤਾਲ ਅੱਜ ਦੂਜੇ ਦਿਨ ਵਿਚ ਦਾਖਲ ਹੋ ਗਈ | ਰੋਹ ਵਿਚ ਆਏ ਮੁਲਾਜ਼ਮਾਂ ਨੇ ਬੀ. ਡੀ.

Ad Position 21
No active advertisement
ਅਜੀਤ ਡੈਸਕ 18-09-2026
ਕਪੂਰਥਲਾ, 17 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਚਾਇਤ ਵਿਕਾਸ ਸਕੱਤਰਾਂ ਵਲੋਂ ਉਨ੍ਹਾਂ ਦੀਆਂ ਪਿਛਲੇ 6 ਮਹੀਨੇ ਦੀਆਂ ਤਨਖ਼ਾਹਾਂ ਦੀ ਸਰਕਾਰ ਵਲੋਂ ਅਦਾਇਗੀ ਨਾ ਕੀਤੇ ਜਾਣ ਦੇ ਰੋਸ ਵਜੋਂ ਕੀਤੀ ਗਈ ਕਲਮ ਛੋੜ ਹੜ੍ਤਾਲ ਅੱਜ ਦੂਜੇ ਦਿਨ ਵਿਚ ਦਾਖਲ ਹੋ ਗਈ | ਰੋਹ ਵਿਚ ਆਏ ਮੁਲਾਜ਼ਮਾਂ ਨੇ ਬੀ.ਡੀ.ਪੀ.ਓ. ਕਪੂਰਥਲਾ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਪੰਚਾਇਤ ਵਿਕਾਸ ਸਕੱਤਰ ਜਰਨੈਲ ਸਿੰਘ ਤੇ ਆਜ਼ਾਦ ਮਸੀਹ ਨੇ ਕਿਹਾ ਕਿ ਪੰਚਾਇਤ ਵਿਕਾਸ ਸਕੱਤਰ ਪਿਛਲੇ 6 ਮਹੀਨਿਆਂ ਤੋਂ ਬਿਨ੍ਹਾਂ ਤਨਖ਼ਾਹ ਤੋਂ ਕੰਮ ਕਰਨ ਲਈ ਮਜਬੂਰ ਹਨ ਤੇ ਇਹ ਮਾਮਲਾ ਸਰਕਾਰ ਦੇ ਧਿਆਨ ’ਚ ਲਿਆਉਣ ਦੇ ਬਾਵਜੂਦ ਵੀ ਅਜੇ ਤੱਕ ਉਨ੍ਹਾਂ ਨੂੰ ਤਨਖ਼ਾਹਾਂ ਦੀ ਅਦਾਇਗੀ ਨਹੀਂ ਹੋਈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤਨਖ਼ਾਹਾਂ ਦੀ ਅਦਾਇਗੀ ਨਾ ਕੀਤੀ ਤਾਂ ਕਲਮ ਛੋੜ ਹੜ੍ਤਾਲ ਦੀ ਥਾਂ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਬੀ.ਡੀ.ਪੀ.ਓ. ਦਫ਼ਤਰ ਤੇ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਧਰਮਿੰਦਰ ਸਿੰਘ, ਹਰਜਿੰਦਰ ਕੁਮਾਰ, ਰਸ਼ਪਾਲ ਸਿੰਘ, ਮਨਜੀਤ ਸਿੰਘ, ਹਰਜਿੰਦਰ ਕੌਰ (ਸਾਰੇ ਪੰਚਾਇਤ ਵਿਕਾਸ ਸਕੱਤਰ) ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼ੈਲਰ ਮਾਲਕਾਂ ਵਲੋਂ ਕਿਸਾਨਾਂ ਦੀ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਸਰਕਾਰ ਤੁਰੰਤ ਝੋਨੇ ਦੀ ਬੋਲੀ ਸ਼ੁਰੂ ਕਰਵਾਏ-ਖਾਲਸਾ
Ad Position 24