18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿਖੇ ਕਰਵਾਇਆ ਵਾਤਾਵਰਨ ਸੁਰੱਖਿਆ ਸਮਾਗਮ

ਫਗਵਾੜਾ, 17 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਉਸਾਰੂ ਸਾਹਿਤ ਅਤੇ ਸਾਫ਼-ਸੁਥਰੇ ਸਮਾਜ ਦੀ ਸਿਰਜਣਾ ਲਈ ਕਾਰਜਸ਼ੀਲ ਦੋਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਫਗਵਾੜਾ ਵਲੋਂ ਪ੍ਰਧਾਨ ਰਵਿੰਦਰ ਸਿੰਘ ਰਾਏ ਅਤੇ ਚੇਅਰਮੈਨ ਜਤਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸੁਖਚੈਨ ਸਾਹਿਬ ਫਗਵਾੜਾ ਵਿਖੇ ਵਾਤਾਵਰਨ ਦੀ ਸੁਰੱਖਿਆ ਸੰਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਪ੍ਰਧਾਨ ਰਵਿੰਦਰ ਸਿੰਘ ਰਾਏ ਨੇ ਕਿਹਾ ਕਿ ਇਹ ਸਮਾਗਮ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਮੌਕੇ ਆਰੰਭ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਨੂੰ ਸਮਰਪਿਤ ਹੈ | ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਵਿਹੜੇ ਵਿਚ ਛਾਂਦਾਰ ਅਤੇ ਫੁੱਲਦਾਰ ਬੂਟੇ ਵੀ ਲਗਾਏ ਗਏ | ਗੁਰਦੁਆਰਾ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਦੁਆਬਾ ਸਾਹਿਤ ਅਤੇ ਸਮਾਜਿਕ ਕੇਂਦਰ ਵੱਲੋਂ ਇਸ ਸ਼ੁੱਭ ਮੌਕੇ ‘ਤੇ ਬੂਟੇ ਲਗਾ ਕੇ ਬੇਹੱਦ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ | ਉਨ੍ਹਾਂ ਸਭਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਚੇਅਰਮੈਨ ਜਤਿੰਦਰ ਸਿੰਘ ਖ਼ਾਲਸਾ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਸਮੂਹ ਮੈਂਬਰਾਂ ਅਤੇ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ | ਇਸ ਮੌਕੇ ਕੇਂਦਰ ਦੇ ਜਨਰਲ ਸਕੱਤਰ ਲਵਪ੍ਰੀਤ ਸਿੰਘ ਰਾਏ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 18-09-2026

Ad Position 22
No active advertisement
ਪਿਛਲੀ ਖ਼ਬਰ ਡੀ.ਐਸ.ਪੀ. ਸੁਖਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਵੱਖ-ਵੱਖ ਵਾਹਨਾਂ ਦੀ ਜਾਂਚ ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਸੰਬੰਧੀ ਸਮਾਗਮ ਕਰਵਾਇਆ
Ad Position 24