ਫਗਵਾੜਾ ’ਚ ਬਸਪਾ ਵਰਕਰ ’ਤੇ ਹਮਲੇ ਨੂੰ ਲੈ ਕੇ ਕਰੀਮਪੁਰੀ ਨੇ ਸਰਕਾਰ ਨੂੰ ਘੇਰਿਆ
ਫਗਵਾੜਾ, 17 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਬੀਤੇ ਦਿਨੀਂ ਪਿੰਡ ਜਗਜੀਤਪੁਰ ਅੱਡੇ ਵਿਖੇ ਆਪਣਾ ਕਲੀਨਿਕ ਬੰਦ ਕਰਕੇ ਰੋਜ਼ਾਨਾ ਦੀ ਤਰ੍ਹਾਂ ਘਰ ਵਾਪਸ ਜਾ ਰਹੇ ਬਸਪਾ ਵਰਕਰ ਅਮਰੀਕ ਸਿੰਘ ਪਾਂਸ਼ਟਾ ‘ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕਥਿਤ ਤੌਰ ‘ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕੀਤੇ ਜਾਣ ਦੇ ਮਾਮਲੇ ‘ਚ ਜੇਰੇ ਇਲਾਜ ਅਮਰੀਕ ਸਿੰਘ ਪਾਂਸ਼ਟਾ ਦਾ ਹਾਲ-ਚਾਲ ਪੁੱਛਣ ਲਈ ਬਸਪਾ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਬੀਤੇ ਦਿਨ ਫਗਵਾੜਾ ਪਹੁੰਚੇ | ਇਸ ਮੌਕੇ ਕਰੀਮਪੁਰੀ ਨੇ ਪੰਜਾਬ ਸਰਕਾਰ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਸਮੇਂ ਪੂਰੇ ਪੰਜਾਬ ’ਚ ਕਾਨੂੰਨ ਵਿਵਸਥਾ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ ਅਤੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ | ਉਨ੍ਹਾਂ ਬਸਪਾ ਪੰਜਾਬ ਦੇ ਸਕੱਤਰ ਖ਼ੁਸ਼ੀ ਰਾਮ ’ਤੇ ਹੋਏ ਹਮਲੇ ਦਾ ਵੀ ਜ਼ਿਕਰ ਕੀਤਾ ਅਤੇ ਦੋਸ਼ ਲਗਾਇਆ ਕਿ ਅਜਿਹੀਆਂ ਵਾਰਦਾਤਾਂ ਪਿੱਛੇ ਸਰਕਾਰ ਦੀ ਕਥਿਤ ਸਰਪ੍ਰਸਤੀ ਹੇਠਲੇ ਮਾਫੀਆ ਤੱਤਾਂ ਦਾ ਹੱਥ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਾਕਾਮੀਆਂ ਨੂੰ ਛੁਪਾਉਣ, ਲੋਕਾਂ ਦਾ ਧਿਆਨ ਭਟਕਾਉਣ ਅਤੇ ਵਿਰੋਧੀ ਧਿਰਾਂ ਨਾਲ ਸਬੰਧਤ ਆਗੂਆਂ ਤੇ ਵਰਕਰਾਂ ‘ਚ ਡਰ ਦਾ ਮਾਹੌਲ ਪੈਦਾ ਕਰਨ ਦੀ ਨੀਅਤ ਨਾਲ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਕਰੀਮਪੁਰੀ ਨੇ ਖ਼ਾਸ ਤੌਰ ‘ਤੇ ਫਗਵਾੜਾ ਦੇ ਹਾਲਾਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੱਥੇ ਕਦੇ ਕਿਸੇ ਦੇ ਘਰ ਜਾਂ ਦੁਕਾਨ ‘ਤੇ ਫਾਇਰਿੰਗ ਦੀ ਘਟਨਾ ਸਾਹਮਣੇ ਆ ਜਾਂਦੀ ਹੈ ਅਤੇ ਕਦੇ ਕੁੱਟਮਾਰ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ, ਜਿਸ ਕਾਰਨ ਲੋਕਾਂ ‘ਚ ਚਿੰਤਾ ਦਾ ਮਾਹੌਲ ਹੈ | ਉਨ੍ਹਾਂ ਐੱਸ. ਐੱਸ.
ਫਗਵਾੜਾ, 17 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਬੀਤੇ ਦਿਨੀਂ ਪਿੰਡ ਜਗਜੀਤਪੁਰ ਅੱਡੇ ਵਿਖੇ ਆਪਣਾ ਕਲੀਨਿਕ ਬੰਦ ਕਰਕੇ ਰੋਜ਼ਾਨਾ ਦੀ ਤਰ੍ਹਾਂ ਘਰ ਵਾਪਸ ਜਾ ਰਹੇ ਬਸਪਾ ਵਰਕਰ ਅਮਰੀਕ ਸਿੰਘ ਪਾਂਸ਼ਟਾ ‘ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕਥਿਤ ਤੌਰ ‘ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕੀਤੇ ਜਾਣ ਦੇ ਮਾਮਲੇ ‘ਚ ਜੇਰੇ ਇਲਾਜ ਅਮਰੀਕ ਸਿੰਘ ਪਾਂਸ਼ਟਾ ਦਾ ਹਾਲ-ਚਾਲ ਪੁੱਛਣ ਲਈ ਬਸਪਾ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਬੀਤੇ ਦਿਨ ਫਗਵਾੜਾ ਪਹੁੰਚੇ | ਇਸ ਮੌਕੇ ਕਰੀਮਪੁਰੀ ਨੇ ਪੰਜਾਬ ਸਰਕਾਰ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਸਮੇਂ ਪੂਰੇ ਪੰਜਾਬ ’ਚ ਕਾਨੂੰਨ ਵਿਵਸਥਾ ਦੀ ਹਾਲਤ ਬੇਹੱਦ ਤਰਸਯੋਗ ਬਣੀ ਹੋਈ ਹੈ ਅਤੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ | ਉਨ੍ਹਾਂ ਬਸਪਾ ਪੰਜਾਬ ਦੇ ਸਕੱਤਰ ਖ਼ੁਸ਼ੀ ਰਾਮ ’ਤੇ ਹੋਏ ਹਮਲੇ ਦਾ ਵੀ ਜ਼ਿਕਰ ਕੀਤਾ ਅਤੇ ਦੋਸ਼ ਲਗਾਇਆ ਕਿ ਅਜਿਹੀਆਂ ਵਾਰਦਾਤਾਂ ਪਿੱਛੇ ਸਰਕਾਰ ਦੀ ਕਥਿਤ ਸਰਪ੍ਰਸਤੀ ਹੇਠਲੇ ਮਾਫੀਆ ਤੱਤਾਂ ਦਾ ਹੱਥ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਾਕਾਮੀਆਂ ਨੂੰ ਛੁਪਾਉਣ, ਲੋਕਾਂ ਦਾ ਧਿਆਨ ਭਟਕਾਉਣ ਅਤੇ ਵਿਰੋਧੀ ਧਿਰਾਂ ਨਾਲ ਸਬੰਧਤ ਆਗੂਆਂ ਤੇ ਵਰਕਰਾਂ ‘ਚ ਡਰ ਦਾ ਮਾਹੌਲ ਪੈਦਾ ਕਰਨ ਦੀ ਨੀਅਤ ਨਾਲ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਕਰੀਮਪੁਰੀ ਨੇ ਖ਼ਾਸ ਤੌਰ ‘ਤੇ ਫਗਵਾੜਾ ਦੇ ਹਾਲਾਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੱਥੇ ਕਦੇ ਕਿਸੇ ਦੇ ਘਰ ਜਾਂ ਦੁਕਾਨ ‘ਤੇ ਫਾਇਰਿੰਗ ਦੀ ਘਟਨਾ ਸਾਹਮਣੇ ਆ ਜਾਂਦੀ ਹੈ ਅਤੇ ਕਦੇ ਕੁੱਟਮਾਰ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ, ਜਿਸ ਕਾਰਨ ਲੋਕਾਂ ‘ਚ ਚਿੰਤਾ ਦਾ ਮਾਹੌਲ ਹੈ | ਉਨ੍ਹਾਂ ਐੱਸ.ਐੱਸ.ਪੀ. ਕਪੂਰਥਲਾ ਤੋਂ ਮੰਗ ਕੀਤੀ ਕਿ ਬਸਪਾ ਵਰਕਰ ਅਮਰੀਕ ਸਿੰਘ ਪਾਂਸ਼ਟਾ ‘ਤੇ ਹਮਲਾ ਕਰਨ ਵਾਲੇ ਵਿਅਕਤੀਆਂ ਦੀ ਜਲਦ ਤੋਂ ਜਲਦ ਪਛਾਣ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਜਾਵੇ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇ | ਇਸ ਮੌਕੇ ਲੇਖਰਾਜ ਜਮਾਲਪੁਰ, ਸੁਖਵਿੰਦਰ ਸਿੰਘ ਸ਼ੇਰਗਿੱਲ, ਇੰਜੀਨੀਅਰ ਪ੍ਰਦੀਪ ਮੱਲ ਸਮੇਤ ਹੋਰ ਬਸਪਾ ਆਗੂ ਅਤੇ ਵਰਕਰ ਹਾਜ਼ਰ ਸਨ |