19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪੰਚਾਇਤ ਵਿਕਾਸ ਸਕੱਤਰਾਂ ਦੀਆਂ ਤਨਖ਼ਾਹਾਂ ਦੀ ਅਦਾਇਗੀ ਨਾ ਹੋਈ ਤਾਂ 21 ਸਤੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਧਰਨਾ ਦਿੱਤਾ ਜਾਵੇਗਾ-ਕਸ਼ਮੀਰ ਸਿੰਘ ਕਲਮ ਛੋੜ ਹੜਤਾਲ ਕਰਕੇ ਪੰਚਾਇਤ ਵਿਕਾਸ ਸਕੱਤਰਾਂ ਨੇ ਦਿੱਤਾ ਬੀ.ਡੀ.ਪੀ.ਓ. ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 18 ਸਤੰਬਰ (ਅਮਰਜੀਤ ਕੋਮਲ)-ਪਿਛਲੇ 6 ਮਹੀਨਿਆਂ ਦੀ ਤਨਖ਼ਾਹ ਦੀ ਅਦਾਇਗੀ ਨੂੰ ਲੈ ਕੇ ਕਪੂਰਥਲਾ ਬਲਾਕ ਦੇ ਪੰਚਾਇਤ ਵਿਕਾਸ ਸਕੱਤਰਾਂ ਵਲੋਂ ਅੱਜ ਤੀਜੇ ਦਿਨ ਕਲਮ ਛੋੜ ਹੜ੍ਹਤਾਲ ਕਰਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕਪੂਰਥਲਾ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਪੰਜਾਬ ਸਰਕਾਰ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਰੁੱਧ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਪੰਚਾਇਤ ਵਿਕਾਸ ਸਕੱਤਰਾਂ ਦੀ ਹੜ੍ਹਤਾਲ ਵਿਚ ਉਨ੍ਹਾਂ ਨੂੰ ਸਮਰਥਨ ਦੇਣ ਪੁੱਜੇ ਪੰਚਾਇਤ ਵਿਕਾਸ ਸਕੱਤਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ, ਬਲਾਕ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਹਰਨੇਕ ਸਿੰਘ ਨੇ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਪਿਛਲੇ 6 ਮਹੀਨਿਆਂ ਤੋਂ ਬਲਾਕ ਵਿਚ ਕੰਮ ਕਰਦੇ ਪੰਚਾਇਤ ਵਿਕਾਸ ਸਕੱਤਰਾਂ ਨੂੰ ਤਨਖ਼ਾਹਾਂ ਦੀ ਅਦਾਇਗੀ ਨਹੀਂ ਹੋਈ ਤੇ ਇਸ ਸਬੰਧੀ ਜਦੋਂ ਪੰਚਾਇਤ ਵਿਕਾਸ ਸਕੱਤਰ ਬਲਾਕ ਦਫ਼ਤਰ ਦੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨਾਲ ਗੱਲ ਕਰਦੇ ਹਨ ਤਾਂ ਉਨ੍ਹਾਂ ਨੂੰ ਕੋਈ ਵੀ ਸਪਸ਼ਟ ਜਵਾਬ ਨਹੀਂ ਦਿੱਤਾ ਜਾ ਰਿਹਾ ਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਰਹੀ ਹੈ, ਜਿਸ ਕਾਰਨ ਪੰਚਾਇਤ ਵਿਕਾਸ ਸਕੱਤਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ 21 ਸਤੰਬਰ ਦਿਨ ਸੋਮਵਾਰ ਤੱਕ ਤਨਖ਼ਾਹ ਸਬੰਧੀ ਕੋਈ ਹੱਲ ਨਾ ਕੀਤਾ ਗਿਆ ਤਾਂ ਧਰਨਾ ਬਲਾਕ ਪੱਧਰ ਦੀ ਥਾਂ ਜ਼ਿਲ੍ਹਾ ਪੱਧਰ ‘ਤੇ ਲਗਾਇਆ ਜਾਵੇਗਾ | ਜਿਸ ਵਿਚ ਭਰਾਤਰੀ ਜਥੇਬੰਦੀਆਂ ਦਾ ਸਹਿਯੋਗ ਲੈ ਕੇ ਪੂਰੇ ਜ਼ਿਲ੍ਹੇ ਵਿਚ ਵਿਕਾਸ ਕਾਰਜ ਠੱਪ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਕਪੂਰਥਲਾ ਤੇ ਉਨ੍ਹਾਂ ਦੇ ਦਫ਼ਤਰ ਵਿਚ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹੋਵੇਗੀ | ਇਸ ਮੌਕੇ ਰਸ਼ਪਾਲ ਸਿੰਘ, ਜਰਨੈਲ ਸਿੰਘ, ਹਰਜਿੰਦਰ ਕੁਮਾਰ, ਮਨਜੀਤ ਸਿੰਘ, ਆਜਾਦ ਮਸੀਹ, ਧਰਮਿੰਦਰ ਸਿੰਘ, ਹਰਜਿੰਦਰ ਕੌਰ, ਰਣਜੀਤ ਸਿੰਘ, ਪ੍ਰਭਪਾਲ ਸਿੰਘ, ਸੁਖਦੇਵ ਸਿੰਘ, ਨਰਿੰਦਰਜੀਤ ਸਿੰਘ, ਸਰਬਜੀਤ ਸਿੰਘ, ਹਰਦੇਵ ਸਿੰਘ, ਬਲਵਿੰਦਰ ਸਿੰਘ, ਕਿਰਨਦੀਪ ਕੌਰ, ਪ੍ਰਭਦੀਪ ਕੌਰ, ਮਲਕੀਤ ਕੌਰ, ਸੁਲੱਖਣ ਸਿੰਘ (ਸਾਰੇ ਪੰਚਾਇਤ ਵਿਕਾਸ ਸਕੱਤਰ), ਮਲਕੀਤ ਸਿੰਘ ਪ੍ਰਧਾਨ ਬਲਾਕ ਫਗਵਾੜਾ, ਸ ੁਦੇਸ਼ ਕੁਮਾਰ ਪੰਚਾਇਤ ਵਿਕਾਸ ਸਕੱਤਰ ਫਗਵਾੜਾ, ਮਾਨ ਸਿੰਘ ਨਡਾਲਾ ਆਦਿ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 19-09-2026

Ad Position 22
No active advertisement
ਪਿਛਲੀ ਖ਼ਬਰ ਡੇਂਗੂ ਜਾਗਰੂਕਤਾ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜ਼ਿਲ੍ਹੇ ’ਚ 1709 ਘਰਾਂ ਦੀ ਜਾਂਚ ਅਗਲੀ ਖ਼ਬਰ ਖ਼ਾਲਸਾਈ ਜਾਹੋ-ਜਲਾਲ ਨਾਲ ਫਗਵਾੜਾ ਪੁੱਜਾ ਮੀਰੀ ਪੀਰੀ ਖ਼ਾਲਸਾ ਮਾਰਚ
Ad Position 24