19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਜ਼ਿਲ੍ਹੇ ਦੇ ਰਾਸ਼ਨ ਕਾਰਡ ਬਣਾਉਣ ਲਈ 50693 ਵਿਅਕਤੀਆਂ ਨੇ ਅਰਜ਼ੀਆਂ ਦਿੱਤੀਆਂ-ਅਕਾਸ਼ ਬਾਂਸਲ

ਕਪੂਰਥਲਾ, 18 ਸਤੰਬਰ (ਅਮਰਜੀਤ ਕੋਮਲ)-ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀ ਨਵੇਂ ਰਾਸ਼ਨ ਕਾਰਡਾਂ ਤੇ ਮੌਜੂਦਾ ਰਾਸ਼ਨ ਕਾਰਡਾਂ ਵਿਚ ਨਵੇਂ ਮੈਂਬਰ ਸ਼ਾਮਿਲ ਕਰਨ ਲਈ ਆਨਲਾਈਨ ਪ੍ਰਾਪਤ ਅਰਜ਼ੀਆਂ ਦੀ ਵੈਰੀਫਿਕੇਸ਼ਨ ਵਿਚ ਤੇਜੀ ਲਿਆਉਣ| ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਵਿਭਾਗ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਰਾਸ਼ਨ ਕਾਰਡਾਂ ਵਿਚ ਯੋਗ ਮੈਂਬਰਾਂ ਨੂੰ ਸ਼ਾਮਲ ਕਰਨ ਦੀ ਪ੍ਰਕਿਰਿਆ ਤਹਿਤ 22 ਜੁਲਾਈ ਤੋਂ 11 ਅਗਸਤ ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਤੇ ਇਸ ਦੌਰਾਨ ਜ਼ਿਲ੍ਹੇ ਵਿਚ 50693 ਅਰਜ਼ੀਆਂ ਪ੍ਰਾਪਤ ਹੋਈਆਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਰਜ਼ੀਆਂ ਦੀ ਘਰ ਘਰ ਜਾ ਕੇ ਪੜਤਾਲ ਕਰਨ ਲਈ ਲੋੜੀਂਦਾ ਸਟਾਫ਼ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਿਤ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਅਰਜ਼ੀਆਂ ਪੜਤਾਲ ਕਰਨ ਦੀ ਪ੍ਰਕਿਰਿਆ ਨੂੰ ਜਲਦੀ ਮੁਕੰਮਲ ਕਰਨਾ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਚਾਰੂ ਢੰਗ ਨਾਲ ਅਰਜ਼ੀਆਂ ਦੀ ਪੜਤਾਲ ਕਰਵਾਈ ਜਾਵੇ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਜਨਤਕ ਵੰਡ ਪ੍ਰਣਾਲੀ ਦੇ ਦਾਇਰੇ ਵਿਚ ਲਿਆਂਦਾ ਜਾਵੇ | ਮੀਟਿੰਗ ਵਿਚ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |

Ad Position 21
No active advertisement
ਜ਼ਿਲ੍ਹੇ ਦੇ ਰਾਸ਼ਨ ਕਾਰਡ ਬਣਾਉਣ ਲਈ 50693 ਵਿਅਕਤੀਆਂ ਨੇ ਅਰਜ਼ੀਆਂ ਦਿੱਤੀਆਂ-ਅਕਾਸ਼ ਬਾਂਸਲ 19-09-2026

Ad Position 22
No active advertisement
ਪਿਛਲੀ ਖ਼ਬਰ ਨਿਗਮ ਦੇ 50 ਵਾਰਡਾਂ ’ਚ ਸਟਰੀਟ ਲਾਈਟਾਂ ਦੀ ਮੁਰੰਮਤ ’ਤੇ ਲੋੜੀਂਦੇ ਸਾਮਾਨ ’ਤੇ 1.09 ਕਰੋੜ ਰੁਪਏ ਖ਼ਰਚ ਹੋਣਗੇ-ਅਕਾਸ਼ ਬਾ... ਅਗਲੀ ਖ਼ਬਰ ਨਿਗਮ ਦੇ 50 ਵਾਰਡਾਂ ’ਚ ਸਟਰੀਟ ਲਾਈਟਾਂ ਦੀ ਮੁਰੰਮਤ ’ਤੇ ਲੋੜੀਂਦੇ ਸਾਮਾਨ ’ਤੇ 1.09 ਕਰੋੜ ਰੁਪਏ ਖ਼ਰਚ ਹੋਣਗੇ-ਅਕਾਸ਼ ਬਾ...
Ad Position 24