18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ ਨੂੰ ਲੈ ਕੇ ਢਿਲਵਾਂ ਦੀਆਂ ਸੰਗਤਾਂ ’ਚ ਭਾਰੀ ਉਤਸ਼ਾਹ

ਢਿਲਵਾਂ, 18 ਸਤੰਬਰ (ਗੋਬਿੰਦ ਸੁਖੀਜਾ)-ਮੰਦਰ ਸੁਧਾਰ ਸਭਾ ਢਿਲਵਾਂ ਰਜਿ ਵੱਲੋਂ ਢਿਲਵਾਂ ਦੇ ਮੰਦਿਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਸ਼੍ਰੀ ਗਣੇਸ਼ ਚਤੁਰਥੀ ਮਹਾਂਉਤਸਵ ਨੂੰ ਲੈ ਕੇ ਢਿਲਵਾਂ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਰੋਜ਼ਾਨਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਗਣੇਸ਼ ਜੀ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕਰ ਰਹੇ ਹਨ | ਉਤਸਵ ਦੌਰਾਨ ਰੋਜ਼ਾਨਾ ਸ਼ਾਮ ਨੂੰ ਆਰਤੀ ਉਪਰੰਤ ਸ੍ਰੀ ਗਣੇਸ਼ ਮਹਾਰਾਜ ਦਾ ਭਜਨ ,ਕੀਰਤਨ ਕੀਤਾ ਜਾ ਰਿਹਾ ਹੈ | ਵੱਖ-ਵੱਖ ਗਾਇਕ ਅਤੇ ਭਜਨ ਮੰਡਲੀਆਂ ਭਗਵਾਨ ਗਣੇਸ਼ ਜੀ ਦੀ ਮਹਿਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕਰ ਰਹੀਆਂ ਹਨ | ਸੰਗਤਾਂ ਵੱਲੋਂ ਸ਼ਰਧਾ ਨਾਲ ਭਜਨ-ਕੀਰਤਨ ਵਿੱਚ ਹਿੱਸਾ ਲਿਆ ਜਾ ਰਿਹਾ ਹੈ | ਇਸ ਮੌਕੇ ਜਨਰਲ ਸੈਕਟਰੀ ਰਾਜਨ ਸ਼ਰਮਾ, ਡਾ. ਪ੍ਰੇਮ ਨਾਥ ਗਰੋਵਰ ਸਾਬਕਾ ਪ੍ਰਧਾਨ, ਬੱਬੂ ਸੁਖੀਜਾ, ਵਿਸ਼ਾਲ ਅਰੋੜਾ ਖ਼ਜ਼ਾਨਚੀ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 19-09-2026

Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਅਧਿਆਪਕਾਂ ਦੀਆਂ ਰਾਸ਼ਨ ਕਾਰਡ ਵੈਰੀਫਿਕੇਸ਼ਨ ’ਤੇ ਲਗਾਈਆਂ ਡਿਊਟੀਆਂ ਤੁਰੰਤ ਰੱਦ ਕਰੇ-ਵੜੈਚ ਅਗਲੀ ਖ਼ਬਰ ਕਲੀਨਿਕ ’ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਸੰਬੰਧੀ ਕੇਸ ਦਰਜ
Ad Position 24