20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬਸੰਤ ਨਗਰ ’ ਚ ਘਰ ’ ਤੇ ਪੈਟਰੋਲ ਦੀਆਂ ਬੋਤਲਾਂ ਅੱਗ ਲੱਗਾ ਕੇ ਸੁੱਟੀਆਂ , ਸੀ.ਸੀ.ਟੀ.ਵੀ. ਕੈਮਰੇ ’ ਚ ਹਮਲਾਵਰ ਕੈਦ

ਫਗਵਾੜਾ, 19 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਬਸੰਤ ਨਗਰ ਸਥਿਤ ਝਾਪਰ ਕਾਲੋਨੀ ਵਿਚ ਬੀਤੀ ਰਾਤ ਤਿੰਨ ਨਕਾਬਪੋਸ਼ ਨੌਜਵਾਨਾਂ ਵਲੋਂ ਇੱਕ ਘਰ ਦੀ ਛੱਤ ’ਤੇ ਪੈਟਰੋਲ ਨਾਲ ਭਰੀਆਂ ਬੋਤਲਾਂ ਨੂੰ ਅੱਗ ਲਗਾ ਕੇ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਨਾਲ ਘਰ ਦੀ ਛੱਤ ’ਤੇ ਪਈਆਂ ਚੀਜ਼ਾਂ ਨੂੰ ਅੱਗ ਲੱਗ ਗਈ ਪਰ ਬਚਾਅ ਹੋ ਗਿਆ | ਹਮਲਾਵਰਾਂ ਦੀ ਇਹ ਹਰਕਤ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਈ ਹੈ | ਪਰਿਵਾਰਕ ਮੈਂਬਰਾਂ ਰਵੀ, ਵਿਮਲਾ ਦੇਵੀ ਤੇ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਉਹ ਰਾਤ ਸਮੇਂ ਘਰ ’ਚ ਸੁੱਤੇ ਹੋਏ ਸਨ | ਇਸ ਦੌਰਾਨ ਕੁਝ ਨੌਜਵਾਨਾਂ ਨੇ ਉਨ੍ਹਾਂ ਦੇ ਘਰ ਦੀ ਛੱਤ ’ਤੇ ਪੈਟਰੋਲ ਨਾਲ ਭਰੀਆਂ ਬੋਤਲਾਂ ਨੂੰ ਅੱਗ ਲਗਾ ਕੇ ਸੁੱਟ ਦਿੱਤਾ | ਇਸ ਕਾਰਨ ਛੱਤ ’ਤੇ ਅੱਗ ਲੱਗ ਗਈ | ਗੁਆਂਢੀਆਂ ਵਲੋਂ ਸੂਚਨਾ ਮਿਲਣ ’ਤੇ ਜਦੋਂ ਪਰਿਵਾਰਕ ਮੈਂਬਰ ਉੱਠ ਕੇ ਛੱਤ ’ਤੇ ਗਏ ਤਾਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ | ਪਰਿਵਾਰ ਨੇ ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ | ਸੀਸੀਟੀਵੀ ਫ਼ੁਟੇਜ ‘ਚ ਤਿੰਨ ਨੌਜਵਾਨ ਘਟਨਾ ਨੂੰ ਅੰਜਾਮ ਦਿੰਦੇ ਦਿਖਾਈ ਦੇ ਰਹੇ ਹਨ | ਦੱਸਿਆ ਜਾ ਰਿਹਾ ਹੈ ਕਿ ਤਿੰਨਾਂ ਨੇ ਆਪਣੇ ਮੂੰਹ ਕੱਪੜਿਆਂ ਨਾਲ ਢਕੇ ਹੋਏ ਸਨ | ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਤੇ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਦੇ ਘਰ ਨੂੰ ਹੀ ਨਿਸ਼ਾਨਾ ਕਿਉਂ ਬਣਾਇਆ ਗਿਆ | ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਅੱਗ ਦਾ ਪਤਾ ਨਾ ਲੱਗਦਾ ਤਾਂ ਇਹ ਘਰ ਦੇ ਹੋਰ ਹਿੱਸਿਆਂ ਤੱਕ ਫੈਲ ਸਕਦੀ ਸੀ | ਪੁਲਿਸ ਦੇ ਕਈ ਘੰਟੇ ਨਾ ਪੁੱਜਣ ’ਤੇ ਢਿੱਲੀ ਕਾਰਵਾਈ ਕਾਰਨ ਮੁਹੱਲਾ ਵਾਸੀਆਂ ’ਚ ਰੋਸ ਮੁਹੱਲਾ ਵਾਸੀਆਂ ਨੇ ਦੋਸ਼ ਲਾਇਆ ਕਿ ਘਟਨਾ ਦੀ ਸੂਚਨਾ ਪੁਲਿਸ ਨੂੰ ਦੇਣ ਦੇ ਬਾਵਜੂਦ ਕਾਫ਼ੀ ਸਮੇਂ ਤੱਕ ਕੋਈ ਪੁਲਿਸ ਅਧਿਕਾਰੀ ਮੌਕੇ ‘ਤੇ ਜਾਂਚ ਲਈ ਨਹੀਂ ਪੁੱਜਿਆ | ਪਰਿਵਾਰਕ ਮੈਂਬਰਾਂ ਮੁਤਾਬਿਕ ਉਹ ਸਵੇਰੇ ਥਾਣੇ ਵੀ ਗਏ ਸਨ ਤੇ ਉਨ੍ਹਾਂ ਨੂੰ ਦੁਪਹਿਰ 12 ਵਜੇ ਮੁੜ ਆਉਣ ਲਈ ਕਿਹਾ ਗਿਆ | ਮੁਹੱਲਾ ਵਾਸੀਆਂ ਨੇ ਇਲਾਕੇ ‘ਚ ਰਾਤ ਸਮੇਂ ਪੁਲਿਸ ਗਸ਼ਤ ਵਧਾਉਣ ਤੇ ਸਟਰੀਟ ਲਾਈਟਾਂ ਦੇ ਢੁਕਵੇਂ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਗਲੀ ਦੀਆਂ ਕਈ ਲਾਈਟਾਂ ਕਾਫ਼ੀ ਸਮੇਂ ਤੋਂ ਬੰਦ ਪਈਆਂ ਹਨ ਅਤੇ ਇਸ ਸਬੰਧੀ ਕਈ ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਸਮੱਸਿਆ ਦਾ ਹੱਲ ਨਹੀਂ ਹੋਇਆ | ਉਨ੍ਹਾਂ ਪੁਲਿਸ ਤੋਂ ਸੀਸੀਟੀਵੀ ਫ਼ੁਟੇਜ ਦੇ ਆਧਾਰ ‘ਤੇ ਹਮਲਾਵਰਾਂ ਦੀ ਪਛਾਣ ਕਰਕੇ ਘਟਨਾ ਦੇ ਕਾਰਨਾਂ ਦਾ ਪਤਾ ਲਾਉਣ ਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਇਸ ਸਬੰਧੀ ਜਦੋਂ ਥਾਣਾ ਸਤਨਾਮਪੁਰਾ ਦੇ ਐਸਐਚਓ ਗੁਰਨਾਮ ਸਿੰਘ ਨਾਲ ਸੰਪਰਕ ਕਰਕੇ ਪੱਖ ਜਾਣਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਪਾਰਟੀ ਪਹਿਲਾਂ ਹੀ ਮੌਕੇ ’ਤੇ ਭੇਜੀ ਜਾ ਚੁੱਕੀ ਸੀ | ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਉਹ ਖ਼ੁਦ ਵੀ ਮੌਕੇ ਦਾ ਜਾਇਜ਼ਾ ਲੈ ਕੇ ਜਾਂਚ ਕਰ ਰਹੇ ਹਨ |

Ad Position 21
No active advertisement
ਅਜੀਤ ਡੈਸਕ 20-09-2026

Ad Position 22
No active advertisement
ਪਿਛਲੀ ਖ਼ਬਰ ਡੀ - ਮਾਰਟ ਦੀ ਪਾਰਕਿੰਗ ’ ਚ ਨੌਜਵਾਨ ਦੀ ਕੁੱਟਮਾਰ ਨੌਜਵਾਨਾਂ ਵਲੋਂ ਕਾਰ ‘ ਚੋਂ ਬਾਹਰ ਕੱਢ ਕੇ ਹਮਲਾ ਕਰਨ ਦੇ ਦੋਸ਼ , ਕ... ਅਗਲੀ ਖ਼ਬਰ ਪਿੰਡਾਂ ਤੇ ਸ਼ਹਿਰਾਂ ’ਚ ਨਿੱਜੀ ਰਾਬਤਾ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ: ਜਗਜੀਤ ਸਿੰਘ ਧਾਲੀਵਾਲ
Ad Position 24