19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਡਿਊਟੀ ’ਤੇ ਤਾਇਨਾਤ ਏ.ਐਸ.ਆਈ. ਦੀ ਹੱਤਿਆ ਨੇ ਕਾਨੂੰਨ ਵਿਵਸਥਾ ’ਤੇ ਖੜ੍ਹੇ ਕੀਤੇ ਸੁਆਲ-ਧਾਲੀਵਾਲ

ਫਗਵਾੜਾ, 19 ਸਤੰਬਰ (ਹਰਜੋਤ ਸਿੰਘ ਚਾਨਾ)-ਅੰਮਿ੍ਤਸਰ ‘ਚ ਪੀਸੀਆਰ ਡਿਊਟੀ ਦੌਰਾਨ ਥਾਣੇਦਾਰ ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸਖ਼ਤ ਨਿੰਦਾ ਕਰਦਿਆਂ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ | ਉਨ੍ਹਾਂ ਕਿਹਾ ਕਿ ਡਿਊਟੀ ’ਤੇ ਤਾਇਨਾਤ ਪੁਲਿਸ ਅਧਿਕਾਰੀ ਦੀ ਇਸ ਤਰ੍ਹਾਂ ਹੱਤਿਆ ਹੋਣਾ ਪੰਜਾਬ ’ਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ | ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਪੁਲਿਸ ਦਾ ਇੱਕ ਅਧਿਕਾਰੀ ਆਪਣੀ ਡਿਊਟੀ ਨਿਭਾਉਂਦੇ ਹੋਏ ਸੁਰੱਖਿਅਤ ਨਹੀਂ ਹੈ ਤਾਂ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਦੇ ਦਾਅਵੇ ਕਿੰਨੇ ਗੰਭੀਰ ਹਨ, ਇਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੀ ਜਨਤਾ ਨੂੰ ਦੱਸਣਾ ਚਾਹੀਦਾ ਹੈ | ਅਪਰਾਧੀਆਂ ‘ਚ ਕਾਨੂੰਨ ਦਾ ਡਰ ਬਣਾਈ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ‘ਤੇ ਸਰਕਾਰ ਨੂੰ ਸਿਰਫ਼ ਬਿਆਨ ਜਾਰੀ ਕਰਨ ਦੀ ਬਜਾਏ ਠੋਸ ਕਾਰਵਾਈ ਕਰਨੀ ਹੋਵੇਗੀ | ਉਨ੍ਹਾਂ ਕਿਹਾ ਕਿ ਸਾਲ 2026 ‘ਚ ਥਾਣੇਦਾਰ ਪੱਧਰ ਦੇ ਪੁਲਿਸ ਮੁਲਾਜ਼ਮਾਂ ਦੀਆਂ ਹੱਤਿਆਵਾਂ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ | 19 ਕੇਪੀਟੀ ਚਾਨਾ1 ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ |

Ad Position 21
No active advertisement
ਅਜੀਤ ਡੈਸਕ 20-09-2026

Ad Position 22
No active advertisement
ਪਿਛਲੀ ਖ਼ਬਰ ਲੜਾਈ ਦੌਰਾਨ 1 ਵਿਅਕਤੀ ਜ਼ਖਮੀ ਅਗਲੀ ਖ਼ਬਰ ਹਮੀਰਾ ਵਿਖੇ ਪੈਸਿਆਂ ਦੇ ਲੈਣ-ਦੇਣ ਕਾਰਨ ਹੋਏ ਝਗੜੇ ’ਚ ਚੱਲੀਆਂ ਗੋਲੀਆਂ, ਗੋਲੀ ਲੱਗਣ ਨਾਲ 1 ਵਿਅਕਤੀ ਗੰਭੀਰ ਜ਼ਖਮੀ
Ad Position 24