21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਚਾਵਲ ਮਿੱਲਾਂ ਵਿਚ ਲੱਗੀ 8 ਲੱਖ ਕਣਕ ਦੀ ਬੋਰੀ ਝੋਨੇ ਦੇ ਸੀਜ਼ਨ ’ਚ ਖ਼ਰੀਦ ਏਜੰਸੀਆਂ ਲਈ ਬਣ ਸਕਦੀ ਵੱਡੀ ਚਣੌਤੀ ਸਰਕਾਰੀ ਗੋਦਾਮ ਪਹਿਲਾਂ ਹੀ ਚਾਵਲ ਨਾਲ ਨੱਕੋ ਨੱਕ ਭਰੇ-10 ਪ੍ਰਤੀਸ਼ਤ ਚਾਵਲ ਅਜੇ ਵੀ ਮਿੱਲਾਂ ’ਚ ਪਿਆ

ਭੁਲੱਥ, 20 ਸਤੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਡੱਲੇਵਾਲ ਗਰੁੱਪ ਭੁਲੱਥ ਦੇ ਆਗੂਆਂ ਵੱਲੋਂ ਦਾਣਾ ਮੰਡੀ ਭੁਲੱਥ ਦਾ ਦੌਰਾ ਕਰਕੇ ਮੰਡੀ ਵਿਚ ਆਪਣੀ ਝੋਨੇ ਦੀ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ | ਇਸ ਮੌਕੇ ਕਿਸਾਨਾਂ ਨੇ ਆਪਣੀਆਂ ਮੁਸ਼ਕਲਾਂ ਤੋਂ ਕਿਸਾਨ ਆਗੂਆਂ ਨੂੰ ਜਾਣੂ ਕਰਵਾਇਆ | ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਨੂੰ ਆਪਣੀ ਫ਼ਸਲ ਦਾ ਵਾਜਬ ਰੇਟ ਮਿਲ ਸਕੇ | ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ਫ਼ਸਲ ਪੱਕਿਆਂ ਨੂੰ ਕਾਫ਼ੀ ਦਿਨ ਹੋ ਚੁੱਕੇ ਹਨ | ਕਿਸਾਨ ਆਪਣੀ ਫ਼ਸਲ ਦੀ ਨਮੀ ਘਟਾਉਣ ਅਤੇ ਸਮੇਂ ਸਿਰ ਅਗਲੀ ਫ਼ਸਲ ਦੀ ਬਿਜਾਈ ਕਰਨ ਦੇ ਮਕਸਦ ਨਾਲ ਝੋਨਾ ਮੰਡੀਆਂ ਵਿਚ ਲੈ ਕੇ ਆ ਰਹੇ ਹਨ | ਇਸ ਦੇ ਬਾਵਜੂਦ ਮੰਡੀਆਂ ਵਿਚ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਹਿਲਾਂ ਹੀ ਮੀਂਹ ਨਾ ਪੈਣ ਤੇ ਖੇਤੀਬਾੜੀ ਲਈ ਲੋੜੀਂਦੀ ਬਿਜਲੀ ਦੀ ਸਪਲਾਈ ਘੱਟ ਮਿਲਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ | ਹੁਣ ਜਦੋਂ ਕਿਸਾਨ ਆਪਣੀ ਪੱਕੀ ਹੋਈ ਫ਼ਸਲ ਮੰਡੀਆਂ ਵਿਚ ਲੈ ਕੇ ਪਹੁੰਚ ਰਹੇ ਹਨ ਤਾਂ ਸਰਕਾਰੀ ਖ਼ਰੀਦ ਵਿਚ ਹੋ ਰਹੀ ਦੇਰੀ ਉਨ੍ਹਾਂ ਲਈ ਇੱਕ ਹੋਰ ਚਿੰਤਾ ਦਾ ਕਾਰਨ ਬਣ ਰਹੀ ਹੈ | ਕਿਸਾਨ ਆਗੂਆਂ ਨੇ ਦੱਸਿਆ ਕਿ ਦਾਣਾ ਮੰਡੀ ਭੁਲੱਥ ਸਮੇਤ ਹੋਰ ਮੰਡੀਆਂ ਵਿਚ ਝੋਨੇ ਦੀ ਆਮਦ ਕਾਫ਼ੀ ਮਾਤਰਾ ਵਿਚ ਹੋ ਚੁੱਕੀ ਹੈ ਅਤੇ ਝੋਨੇ ਦੇ ਢੇਰ ਲੱਗ ਰਹੇ ਹਨ | ਸਰਕਾਰੀ ਖ਼ਰੀਦ ਨਾ ਹੋਣ ਕਾਰਨ ਪ੍ਰਾਈਵੇਟ ਖ਼ਰੀਦਦਾਰਾਂ ਵੱਲੋਂ ਘੱਟ ਭਾਅ ‘ ਤੇ ਝੋਨਾ ਖ਼ਰੀਦਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ | ਇਸ ਕਾਰਨ ਕਿਸਾਨਾਂ ਨੂੰ ਆਪਣੀ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਘੱਟ ਰੇਟ ‘ਤੇ ਵੇਚਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹੁਣ ਹੋਰ ਦੇਰੀ ਕੀਤੇ ਬਿਨਾਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੇ ਤੁਰੰਤ ਹੁਕਮ ਜਾਰੀ ਕੀਤੇ ਜਾਣ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਸਰਕਾਰੀ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਤਾਇਨਾਤ ਕਰਕੇ ਕਿਸਾਨਾਂ ਦੀ ਫ਼ਸਲ ਦੀ ਸਰਕਾਰੀ ਤੌਰ ‘ਤੇ ਖ਼ਰੀਦ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਸਹੀ ਅਤੇ ਵਾਜਬ ਭਾਅ ਮਿਲ ਸਕੇ | ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੰਡੀਆਂ ਵਿਚ ਖ਼ਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਜਾਣ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਲੰਮਾ ਸਮਾਂ ਉਡੀਕ ਨਾ ਕਰਨੀ ਪਵੇ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਵਾਈ ਜਾਵੇ | ਇਸ ਮੌਕੇ ਦੇ ਸੁਖਜਿੰਦਰ ਸਿੰਘ ਪੰਡੋਰੀ, ਚੰਗਾ ਸਿੰਘ ਨੰਬਰਦਾਰ, ਬਲਦੇਵ ਸਿੰਘ ਢਿੱਲੋਂ, ਮਾਇਆ ਸਿੰਘ, ਸਤਪਾਲ ਮੰਡ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 21-09-2026

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 551 ਦਿਨਾਂ ਵਿਚ 76990 ਨਸ਼ਾ ਤਸਕਰ ਫੜ੍ਹੇ-ਸੱਜਣ ਸਿੰਘ ਚੀਮਾ ਅਗਲੀ ਖ਼ਬਰ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵਿਖੇ ‘ਵਿਸ਼ਵ ਪੰਜਾਬੀ ਦਿਵਸ’ ਨੂੰ ਸਮਰਪਿਤ ਸਮਾਗਮ 23 ਨੂੰ ਇਤਿਹਾਸਕ ਸਮਾਰੋਹ ’ਚ ਵਿਸ਼ਵ ਭਰ...
Ad Position 24