21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਅੱਜ ਹਲਕਾ ਨਿਵਾਸੀਆਂ ਨਾਲ ਵਿਚਾਰ ਵਟਾਂਦਰਾ ਕਰਨਗੇ

ਸੁਲਤਾਨਪੁਰ ਲੋਧੀ, 20 ਸਤੰਬਰ (ਪ. ਪ.)

Ad Position 21
No active advertisement
ਅਜੀਤ ਡੈਸਕ 21-09-2026
ਸੁਲਤਾਨਪੁਰ ਲੋਧੀ, 20 ਸਤੰਬਰ (ਪ.ਪ.)-ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ 21 ਸਤੰਬਰ ਨੂੰ ਦੁਪਹਿਰ 1 ਵਜੇ ਤੋਂ ਬਾਅਦ ਦੁਪਹਿਰ 5 ਵਜੇ ਤੱਕ ਮੁੱਖ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਹਲਕਾ ਨਿਵਾਸੀਆਂ ਦੇ ਰੂਬਰੂ ਹੁੰਦੇ ਹੋਏ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਗੇ ਅਤੇ ਅਗਲੀ ਰਣਨੀਤੀ ਤਿਆਰ ਕਰਨ ਲਈ ਵਿਚਾਰ ਵਟਾਂਦਰਾ ਕਰਨਗੇ| ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਇੰਚਾਰਜ ਅਭਿਸ਼ੇਕ ਨੇ ਦੱਸਿਆ ਕਿ ਇਸ ਮੌਕੇ ਪਵਿੱਤਰ ਨਗਰੀ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਵੀ ਸਮੀਖਿਆ ਕੀਤੀ ਜਾਵੇਗੀ ਅਤੇ ਸ਼ਹਿਰ ਨਿਵਾਸੀਆਂ ਨਾਲ਼ ਵੀ ਗੱਲਬਾਤ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਹਲਕੇ ਦੇ ਵੱਖ - ਵੱਖ ਪਿੰਡਾਂ ਦੀਆਂ ਸੰਗਤਾਂ ਵੱਲੋਂ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਲਗਾਤਾਰ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਕਾਫ਼ਲਾ ਦਿਨੋਂ ਦਿਨ ਵਿਸ਼ਾਲ ਹੁੰਦਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਘਰ ਦੇ ਬਾਹਰ ਖੜ੍ਹਾ ਸਪਲੈਂਡਰ
Ad Position 24