ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਕੀਤਾ ਸਨਮਾਨਿਤ
ਫਗਵਾੜਾ, 20 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਤਜਿੰਦਰ ਸਿੰਘ ਬਾਵਾ ਵਾਲੀਆ ਅਤੇ ਗੁਰਮੀਤ ਸਿੰਘ ਰਾਵਲਪਿੰਡੀ ਨੇ ਆਖਿਆ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਹੈ ਜਿਹੜੇ ਕਿ ਨੌਜਵਾਨਾਂ ਨੂੰ ਸਿੱਖੀ ਵੱਲ ਪ੍ਰੇਰਿਤ ਕਰਕੇ ਉਨ੍ਹਾਂ ਨੂੰ ਗੁਰੂ ਵਾਲੇ ਬਣਾਉਣ ਵਿਚ ਵੱਡਾ ਹੰਭਲਾ ਮਾਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਸਿੱਖ ਸਿਧਾਂਤਾਂ ਦੇ ਪ੍ਰਚਾਰ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਕਰਨ ਦੀ ਆਰੰਭਤਾ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵਲੋਂ ਸ਼ੁਰੂ ਕੀਤੀ ਹੈ ਉਸ ਨਾਲ ਨੌਜਵਾਨਾਂ ਵਿਚ ਨਵਾਂ ਜੋਸ਼ ਭਰ ਰਿਹਾ ਹੈ| ਇਸ ਮੌਕੇ ਸ਼ੋ੍ਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਅਤੇ ਬਲਜਿੰਦਰ ਸਿੰਘ ਠੇਕੇਦਾਰ ਹਾਜ਼ਰ ਸਨ |