22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਚਾਵਲਾ ਮਾਮਲੇ ’ਤੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਘੇਰੀ ਪੰਜਾਬ ਸਰਕਾਰ, ਬਾਦਲ ਦਲ ਦੀ ਚੁੱਪ ’ਤੇ ਵੀ ਚੁੱਕੇ ਸਵਾਲ

ਫਗਵਾੜਾ, 21 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਫਗਵਾੜਾ ਸ਼ਹਿਰੀ ਪ੍ਰਧਾਨ ਪਤਵਿੰਦਰ ਸਿੰਘ ਛਾਬੜਾ ਅਤੇ ਦਿਹਾਤੀ ਪ੍ਰਧਾਨ ਜਸਵੀਰ ਸਿੰਘ ਭੁੱਲਾਰਾਈ ਨੇ ਜਾਰੀ ਸਾਂਝੇ ਬਿਆਨ ਵਿਚ ਮੌਜੂਦਾ ਪੰਥਕ ਸਥਿਤੀ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ | ਅਮਰਜੀਤ ਸਿੰਘ ਚਾਵਲਾ ਮਾਮਲੇ ਦਾ ਜ਼ਿਕਰ ਕਰਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪੁਲਿਸ ਵਲੋਂ ਪਹਿਲਾਂ ਐਫ. ਆਈ.

Ad Position 21
No active advertisement
ਪਤਵਿੰਦਰ ਸਿੰਘ ਛਾਬੜਾ ਤੇ ਜਸਵੀਰ ਸਿੰਘ ਭੁੱਲਾਰਾਈ 22-09-2026
ਫਗਵਾੜਾ, 21 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਫਗਵਾੜਾ ਸ਼ਹਿਰੀ ਪ੍ਰਧਾਨ ਪਤਵਿੰਦਰ ਸਿੰਘ ਛਾਬੜਾ ਅਤੇ ਦਿਹਾਤੀ ਪ੍ਰਧਾਨ ਜਸਵੀਰ ਸਿੰਘ ਭੁੱਲਾਰਾਈ ਨੇ ਜਾਰੀ ਸਾਂਝੇ ਬਿਆਨ ਵਿਚ ਮੌਜੂਦਾ ਪੰਥਕ ਸਥਿਤੀ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ | ਅਮਰਜੀਤ ਸਿੰਘ ਚਾਵਲਾ ਮਾਮਲੇ ਦਾ ਜ਼ਿਕਰ ਕਰਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪੁਲਿਸ ਵਲੋਂ ਪਹਿਲਾਂ ਐਫ.ਆਈ.ਆਰ. ਦਰਜ ਕਰਨ ਵਿਚ ਦੇਰੀ ਕੀਤੀ ਗਈ ਅਤੇ ਇਸ ਤੋਂ ਬਾਅਦ ਚਾਵਲਾ ਨੂੰ ਗਿ੍ਫ਼ਤਾਰ ਕਰਨ ਦੀ ਬਜਾਏ ਵਿਦੇਸ਼ ਜਾਣ ਦਾ ਮੌਕਾ ਮਿਲ ਗਿਆ | ਉਨ੍ਹਾਂ ਦੋਸ਼ ਲਾਇਆ ਕਿ ਇਸ ਪੂਰੇ ਮਾਮਲੇ ਤੋਂ ਇਹ ਸਵਾਲ ਖੜ੍ਹਾ ਹੁੰਦਾ ਹੈ ਕਿ ਪੁਲਿਸ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਸਿਆਸੀ ਦਬਾਅ ਹੇਠ ਕੰਮ ਕਰ ਰਹੀ ਹੈ | ਛਾਬੜਾ ਅਤੇ ਭੁੱਲਾਰਾਈ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਮਾਮਲੇ ’ਤੇ ਕੋਈ ਪ੍ਰਤੀਕਿਰਿਆ ਨਾ ਦੇਣ ਅਤੇ ਬਾਦਲ ਦਲ ਦੇ ਪ੍ਰਧਾਨ ਸਮੇਤ ਸਮੁੱਚੀ ਲੀਡਰਸ਼ਿਪ ਵਲੋਂ ਚੁੱਪ ਧਾਰਨ ’ਤੇ ਵੀ ਸਵਾਲ ਚੁੱਕੇ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰਨ ’ਚ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਅਸਫ਼ਲ-ਜਥੇ. ਮਹਾਂਕਾਲ ਅਗਲੀ ਖ਼ਬਰ ਭਾਈ ਘਨੱਈਆ ਜੀ ਦੀ ਸੇਵਾ ਨੂੰ ਸਮਰਪਿਤ ਕੀਤਾ ਰਾਸ਼ਨ ਵੰਡ ਸਮਾਗਮ
Ad Position 24