22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸਿਹਤ ਕਰਮਚਾਰੀਆਂ ਵਲੋਂ ਭੁਲੱਥ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ ਕੀਤੀਆਂ ਡੇਂਗੂ ਵਿਰੋਧੀ ਗਤੀਵਿਧੀਆਂ

ਭੁਲੱਥ, 21 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਸਿਵਲ ਹਸਪਤਾਲ ਦੇ ਸਿਹਤ ਕਰਮਚਾਰੀਆਂ ਵਲੋਂ ਬਦਲਦੇ ਮੌਸਮ ਦੇ ਮੱਦੇਨਜ਼ਰ ਐਸ. ਐਮ.

Ad Position 21
No active advertisement
ਅਜੀਤ ਡੈਸਕ 22-09-2026
ਭੁਲੱਥ, 21 ਸਤੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਸਿਵਲ ਹਸਪਤਾਲ ਦੇ ਸਿਹਤ ਕਰਮਚਾਰੀਆਂ ਵਲੋਂ ਬਦਲਦੇ ਮੌਸਮ ਦੇ ਮੱਦੇਨਜ਼ਰ ਐਸ.ਐਮ.ਓ. ਡਾ. ਹਰਜਿੰਦਰ ਸਿੰਘ ਦੀ ਅਗਵਾਈ ਵਿਚ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਡੇਂਗੂ ਸੰਬੰਧੀ ਗਤੀਵਿਧੀਆਂ ਕੀਤੀਆਂ | ਸਿਹਤ ਕਰਮਚਾਰੀ ਐਮ.ਪੀ.ਐਚ. ਗੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਵਿਰੋਧੀ ਮੁਹਿੰਮ ਤਹਿਤ ਅੱਜ ਭੁਲੱਥ ਦੇ ਪ੍ਰਾਈਵੇਟ ਤੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਪਹੰੁਚ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ | ਸਿਹਤ ਕਰਮਚਾਰੀਆਂ ਨੇ ਜਾਗਰੂਕ ਕਰਦਿਆਂ ਕਿਹਾ ਕਿ ਬਦਲਦੇ ਮੌਸਮ ਦੌਰਾਨ ਘਰਾਂ ਵਿਚ ਪਏ ਗਮਲੇ, ਕੂਲਰ ਵਗ਼ੈਰਾ ਵਿਚ ਖੜ੍ਹਾ ਪਾਣੀ ਰੋਜ਼ਾਨਾ ਸਾਫ਼ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਮਰੀਜ਼ ਨੂੰ ਤੇਜ਼ ਬੁਖ਼ਾਰ, ਉਲਟੀਆਂ ਵਗ਼ੈਰਾ ਦੀ ਤਕਲੀਫ਼ ਹੋਵੇ ਤਾਂ ਤੁਰੰਤ ਸਿਵਲ ਹਸਪਤਾਲ ਭੁਲੱਥ ਵਿਖੇ ਪਹੁੰਚ ਕੇ ਟੈੱਸਟ ਕਰਾਉਣਾ ਚਾਹੀਦਾ ਹੈ | ਇਸ ਮੌਕੇ ਬਲਜਿੰਦਰ ਕੌਰ ਆਸ਼ਾ ਵਰਕਰ, ਮਨਪ੍ਰੀਤ ਕੌਰ ਆਸ਼ਾ ਵਰਕਰ, ਗੌਰਵ ਸਿੱਧੂ ਬਰੀਡਿੰਗ ਚੈੱਕਰ, ਮਨਜਿੰਦਰ ਸਿੰਘ ਬਰੀਡਿੰਗ ਚੱਕਰ ਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਖਾਨੋਵਾਲ ਵਿਖੇ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਦੇ ਮਾਰੀਆਂ ਗੋਲੀਆਂ ਅਗਲੀ ਖ਼ਬਰ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰਨ ’ਚ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਅਸਫ਼ਲ-ਜਥੇ. ਮਹਾਂਕਾਲ
Ad Position 24