ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
ਕਪੂਰਥਲਾ, 21 ਸਤੰਬਰ (ਸਡਾਨਾ)-ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ. ਐਸ.
ਕਪੂਰਥਲਾ, 21 ਸਤੰਬਰ (ਸਡਾਨਾ)-ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਪਾਲ ਸਿੰਘ ਨੇ ਢੁੱਡੀਆਂਵਾਲ ਤੋਂ ਪੱਖੋਵਾਲ ਰਸਤੇ ‘ਤੇ ਗਸ਼ਤ ਦੌਰਾਨ ਕਥਿਤ ਦੋਸ਼ੀ ਅਮਰਜੀਤ ਸਿੰਘ ਵਾਸੀ ਸੁਲਤਾਨਪੁਰ ਲੋਧੀ ਨੂੰ ਕਾਬੂ ਕਰਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਕਤ ਵਿਅਕਤੀ ਪਾਸੋਂ 45 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਬਰਾਮਦ ਕਪੂਰਥਲਾ, 21 ਸਤੰਬਰ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਨਸ਼ੀਲਾ ਪਦਾਰਥ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਜੋਗਿੰਦਰਪਾਲ ਨੇ ਦੱਸਿਆ ਕਿ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਕਥਿਤ ਦੋਸ਼ੀ ਆਤਮਾ ਰਾਮ ਵਾਸੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ ਪਾਸੋਂ 3 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ | ਸਾਲਾਨਾ ਜਾਗਰਣ 26 ਨੂੰ ਢਿਲਵਾਂ, 16 ਸਤੰਬਰ (ਗੋਬਿੰਦ ਸੁਖੀਜਾ)-ਵੈਸ਼ਨੋ ਮੰਡਲੀ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਾਤਾ ਰਾਣੀ ਜੀ ਦਾ ਸਾਲਾਨਾ ਜਾਗਰਣ 26 ਸਤੰਬਰ ਨੂੰ ਕਿਸ਼ੋਰੀ ਵਾਲਾ ਚੌਕ ਢਿਲਵਾਂ ਵਿਖੇ ਬਹੁਤ ਹੀ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ, ਵੈਸ਼ਨੋ ਭਜਨ ਮੰਡਲੀ ਦੇ ਰਾਜਨ ਸ਼ਰਮਾ,ਜਤਿੰਦਰ ਸ਼ਰਮਾ ਨੇ ਦੱਸਿਆ ਕਿ ਮਹਾਂਕਾਲ ਤਾਂਡਵ ਗਰੁੱਪ, ਆਸ਼ੂ ਸਿਕੰਦਰ, ਕੁਮਾਰ ਜਤਿਨ ਮਾਤਾ ਜੀ ਦੀਆਂ ਭੇਟਾਂ ਗਾ ਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕਰਨਗੇ | ਮਾਤਾ ਜੀ ਦਾ ਲੰਗਰ ਭੰਡਾਰਾ ਅਟੁੱਟ ਵਰਤੇਗਾ | ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ ਡੰਡੇ, ਗੈਂਗਸਟਰਾਂ ਨੂੰ ਸਰਪ੍ਰਸਤੀ-ਧਾਲੀਵਾਲ ਫਗਵਾੜਾ, 21 ਸਤੰਬਰ (ਹਰਜੋਤ ਸਿੰਘ ਚਾਨਾ)-ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ’ਚ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਆਮ ਲੋਕਾਂ ਤੇ ਨੌਜਵਾਨਾਂ ਨਾਲ ਸਖ਼ਤੀ ਦਾ ਵਤੀਰਾ ਤੇ ਦੂਜੇ ਪਾਸੇ ਗੈਂਗਸਟਰਾਂ ਤੇ ਅਪਰਾਧੀਆਂ ਦੇ ਵੱਧ ਰਹੇ ਹੌਸਲੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ, ਜੋ ਲੋਕ ਆਪਣੇ ਪਿੰਡ ਅਤੇ ਸਮਾਜ ਨੂੰ ਨਸ਼ੇ ਤੋਂ ਬਚਾਉਣ ਲਈ ਆਵਾਜ਼ ਚੁੱਕ ਰਹੇ ਹਨ, ਉਨ੍ਹਾਂ ਨੂੰ ਡਰਾਉਣ ਜਾਂ ਦਬਾਉਣ ਦੀ ਬਜਾਏ ਸਰਕਾਰ ਨੂੰ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਨਸ਼ਾ ਰੋਕਣ ਵਾਲਿਆਂ ਨੂੰ ਡੰਡੇ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਵਰਗੀ ਧਾਰਨਾ ਲੋਕਤੰਤਰ ਅਤੇ ਕਾਨੂੰਨ ਦੇ ਰਾਜ ਲਈ ਬੇਹੱਦ ਗੰਭੀਰ ਸਥਿਤੀ ਹੈ | ਸਰਕਾਰ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਪੰਜਾਬ ‘ਚ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਕਿਉਂ ਮਹਿਸੂਸ ਨਹੀਂ ਕਰ ਰਹੇ ਤੇ ਅਪਰਾਧੀਆਂ ਖ਼ਿਲਾਫ਼ ਕਾਰਵਾਈ ਕਦੋਂ ਪੂਰੀ ਤਰ੍ਹਾਂ ਪ੍ਰਭਾਵਸ਼ਾਲੀ ਹੋਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਨਾਅਰਿਆਂ ਅਤੇ ਮੁਹਿੰਮਾਂ ਰਾਹੀਂ ਨਸ਼ਾ ਮੁਕਤ ਪੰਜਾਬ ਦਾ ਦਾਅਵਾ ਨਹੀਂ ਕਰ ਸਕਦੀ | ਇਸ ਲਈ ਨਸ਼ਾ ਤਸਕਰਾਂ, ਅਪਰਾਧੀਆਂ ਤੇ ਗੈਂਗਸਟਰਾਂ ਖ਼ਿਲਾਫ਼ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਕਾਰਵਾਈ ਜ਼ਰੂਰੀ ਹੈ ਤੇ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨਾਗਰਿਕਾਂ ਨੂੰ ਇਨਸਾਫ਼ ਤੇ ਸੁਰੱਖਿਆ ਮਿਲਣੀ ਚਾਹੀਦੀ ਹੈ | ਪਿੰਡਾਂ ਤੇ ਸ਼ਹਿਰਾਂ ਵਿਚ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨਾਂ ਅਤੇ ਸਮਾਜਿਕ ਕਾਰਕੁਨਾਂ ਨੂੰ ਸਰਕਾਰ ਦਾ ਸਹਿਯੋਗ ਮਿਲਣਾ ਚਾਹੀਦਾ ਹੈ, ਨਾ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੇ ਦਬਾਅ ਜਾਂ ਡਰ ਦਾ ਸਾਹਮਣਾ ਕਰਨਾ ਪਵੇ |