ਲਾਇਲਪੁਰ ਖ਼ਾਲਸਾ ਕਾਲਜ ਵਿਖੇ ਬੋਧਿਕ ਸੰਪਦਾ ਅਧਿਕਾਰਾਂ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਲੈਕਚਰ
ਡੀਨ ਰਿਸਰਚ ਡਾ. ਨਵਲੀਨ ਮੁਲਤਾਨੀ ਨੇ ਵਿਦਿਆਰਥੀਆਂ ਨੂੰ ਦਿੱਤੀ ਖੋਜ ਭਰਪੂਰ ਜਾਣਕਾਰੀ
ਕਪੂਰਥਲਾ, 22 ਸਤੰਬਰ (ਅਮਰਜੀਤ ਸਿੰਘ ਸਡਾਨਾ)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਤੇ ਅਧਿਆਪਕਾਂ ਵਿਚ ਬੋਧਿਕ ਸੰਪਦਾ ਅਧਿਕਾਰਾਂ ਸਬੰਧੀ ਜਾਗਰੂਕਤਾ ਲੈਕਚਰ ਕਰਵਾਇਆ ਗਿਆ | ਇਸ ਮੌਕੇ ਡਾ. ਨਵਲੀਨ ਮੁਲਤਾਨੀ ਡੀਨ ਰਿਸਰਚ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ | ਡਾ.
ਕਪੂਰਥਲਾ, 22 ਸਤੰਬਰ (ਅਮਰਜੀਤ ਸਿੰਘ ਸਡਾਨਾ)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਤੇ ਅਧਿਆਪਕਾਂ ਵਿਚ ਬੋਧਿਕ ਸੰਪਦਾ ਅਧਿਕਾਰਾਂ ਸਬੰਧੀ ਜਾਗਰੂਕਤਾ ਲੈਕਚਰ ਕਰਵਾਇਆ ਗਿਆ | ਇਸ ਮੌਕੇ ਡਾ. ਨਵਲੀਨ ਮੁਲਤਾਨੀ ਡੀਨ ਰਿਸਰਚ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ | ਡਾ. ਨਵਲੀਨ ਮੁਲਤਾਨੀ ਨੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਬੌਧਿਕ ਸੰਪਦਾ ਅਧਿਕਾਰਾਂ ਦੀ ਮਹੱਤਤਾ ਅਤੇ ਅਜੋਕੇ ਗਿਆਨ ਆਧਾਰਤ ਸਮਾਜ ਵਿਚ ਇਸਦੀ ਭੂਮਿਕਾ ਬਾਰੇ ਚਾਨਣਾ ਪਾਇਆ | ਉਨ੍ਹਾਂ ਪੇਟੈਂਟ, ਕਾਪੀ ਰਾਈਟ, ਟਰੇਡ ਮਾਰਕ, ਇੰਡਸਟਰੀਅਲ ਡਿਜ਼ਾਈਨ ਅਤੇ ਜਿਓਗ੍ਰਾਫੀਕਲ ਇੰਡੀਕੇਸ਼ਨ ਸਮੇਤ ਬੌਧਿਕ ਸੰਪਦਾ ਦੇ ਵੱਖ-ਵੱਖ ਰੂਪਾਂ ਸਬੰਧੀ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਜਾਣਕਾਰੀ ਦਿੱਤੀ | ਡਾ. ਮੁਲਤਾਨੀ ਨੇ ਕਿਹਾ ਕਿ ਖੋਜ, ਨਵੀਨਤਾ, ਰਚਨਾਤਮਿਕਤਾ ਅਤੇ ਨਵੀਂ ਤਕਨੀਕੀ ਸੋਚ ਕਿਸੇ ਵੀ ਗਿਆਨ ਆਧਾਰਤ ਅਰਥ ਵਿਵਸਥਾ ਦੀ ਮਜ਼ਬੂਤ ਨਹੀਂ ਹੈ | ਇਸ ਲਈ ਵਿਦਿਆਰਥੀਆਂ, ਅਧਿਆਪਕਾਂ ਤੇ ਖੋਜਾਰਥੀਆਂ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਉਨ੍ਹਾਂ ਦੀ ਨਵੀਂ ਖੋਜ, ਵਿਚਾਰ, ਰਚਨਾ ਤੇ ਤਕਨੀਕੀ ਨਵੀਨਤਾ ਨੂੰ ਕਾਨੂੰਨ ਸੁਰੱਖਿਆ ਕਿਵੇਂ ਪ੍ਰਦਾਨ ਕੀਤੀ ਜਾ ਸਕਦੀ ਹੈ | ਉਨ੍ਹਾਂ ਨੇ ਪੇਟੈਂਟ ਪ੍ਰਾਪਤ ਕਰਨ ਦੀ ਪ੍ਰਕਿਰਿਆ, ਕਾਪੀ ਰਾਈਟ ਦੀ ਸੁਰੱਖਿਆ, ਟਰੇਡ ਮਾਰਕ ਦੀ ਮਹੱਤਤਾ ਅਤੇ ਬੌਧਿਕ ਸੰਪਦਾ ਦੀ ਉਲੰਘਣਾ ਨਾਲ ਸਬੰਧਿਤ ਪੱਖਾਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਉੱਚ ਸਿੱਖਿਆ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਵਿਦਿਆਰਥੀਆਂ ਵਿਚ ਮੌਲਿਕ ਸੋਚ, ਖੋਜ ਰੁਚੀ ਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ | ਇਸ ਮੌਕੇ ਰਿਜਨਲ ਸੈਂਟਰ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਡਾ. ਨਵਨੀਤ ਮੁਲਤਾਨੀ ਅਤੇ ਅਧਿਆਪਕਾਂ ਸਮੇਤ ਵਿਦਿਆਰਥੀਆਂ ਦਾ ਇਸ ਸਮਾਗਮ ਸਬੰਧੀ ਸਹਿਯੋਗ ਦੇਣ ਲਈ ਧੰਨਵਾਦ ਕੀਤਾ | ਕਾਲਜ ਪਿ੍ੰਸੀਪਲ ਡਾ. ਢਿੱਲੋਂ ਵਲੋਂ ਰਿਸੋਰਸ ਪਰਸਨ ਡਾ. ਨਵਲੀਨ ਮੁਲਤਾਨੀ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਸਮਾਗਮ ਮੰਚ ਦਾ ਸੰਚਾਲਨ ਪ੍ਰੋ. ਦਮਨਜੀਤ ਕੌਰ ਨੇ ਕੀਤਾ |