23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਗੰਨੇ ਦੇ 28 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਲਈ ਕਿਸਾਨਾਂ ਨੇ ਡਾ. ਚੱਬੇਵਾਲ ਨੂੰ ਦਿੱਤਾ ਮੰਗ ਪੱਤਰ

ਫਗਵਾੜਾ, 22 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਸ਼ੂਗਰ ਮਿੱਲ ਨਾਲ ਸਬੰਧਿਤ ਗੰਨੇ ਦੀ ਫ਼ਸਲ ਦੀ ਲੰਬੇ ਸਮੇਂ ਤੋਂ ਬਕਾਇਆ ਪਈ ਕਰੀਬ 28 ਕਰੋੜ ਰੁਪਏ ਦੀ ਅਦਾਇਗੀ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਵਫ਼ਦ ਨੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ | ਕਿਸਾਨਾਂ ਨੇ ਮੰਗ ਕੀਤੀ ਕਿ ਮਿੱਲ ਪ੍ਰਬੰਧਕਾਂ ਤੋਂ ਬਕਾਇਆ ਰਾਸ਼ੀ ਜਲਦ ਜਾਰੀ ਕਰਵਾਉਣ ਲਈ ਤੁਰੰਤ ਦਖ਼ਲ ਦਿੱਤਾ ਜਾਵੇ | ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਪ੍ਰੈੱਸ ਸਕੱਤਰ ਗੁਰਪਾਲ ਸਿੰਘ ਪਾਲਾ ਮੌਲੀ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਇਸ ਮਾਮਲੇ ਸਬੰਧੀ ਪਹਿਲਾਂ ਵੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨਾਂ ਨੇ ਪੰਜਾਬ ਸਰਕਾਰ ਵਲੋਂ ਗੰਨੇ ਲਈ 68.

Ad Position 21
No active advertisement
ਅਜੀਤ ਡੈਸਕ 23-09-2026
ਫਗਵਾੜਾ, 22 ਸਤੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਸ਼ੂਗਰ ਮਿੱਲ ਨਾਲ ਸਬੰਧਿਤ ਗੰਨੇ ਦੀ ਫ਼ਸਲ ਦੀ ਲੰਬੇ ਸਮੇਂ ਤੋਂ ਬਕਾਇਆ ਪਈ ਕਰੀਬ 28 ਕਰੋੜ ਰੁਪਏ ਦੀ ਅਦਾਇਗੀ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਵਫ਼ਦ ਨੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ | ਕਿਸਾਨਾਂ ਨੇ ਮੰਗ ਕੀਤੀ ਕਿ ਮਿੱਲ ਪ੍ਰਬੰਧਕਾਂ ਤੋਂ ਬਕਾਇਆ ਰਾਸ਼ੀ ਜਲਦ ਜਾਰੀ ਕਰਵਾਉਣ ਲਈ ਤੁਰੰਤ ਦਖ਼ਲ ਦਿੱਤਾ ਜਾਵੇ | ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਪ੍ਰੈੱਸ ਸਕੱਤਰ ਗੁਰਪਾਲ ਸਿੰਘ ਪਾਲਾ ਮੌਲੀ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਇਸ ਮਾਮਲੇ ਸਬੰਧੀ ਪਹਿਲਾਂ ਵੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ | ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨਾਂ ਨੇ ਪੰਜਾਬ ਸਰਕਾਰ ਵਲੋਂ ਗੰਨੇ ਲਈ 68.50 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬਣਦੀ ਕਰੀਬ 18.93 ਕਰੋੜ ਰੁਪਏ ਦੀ ਰਾਸ਼ੀ ਵੀ ਜਲਦ ਖਾਤਿਆਂ ‘ਚ ਪਾਉਣ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਸੀਜ਼ਨ ਨੇੜੇ ਹੋਣ ਕਾਰਨ ਕਿਸਾਨਾਂ ਨੂੰ ਪੈਸਿਆਂ ਦੀ ਲੋੜ ਹੈ | ਚੱਬੇਵਾਲ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਸਬੰਧਿਤ ਵਿਭਾਗਾਂ ਤੇ ਮਿੱਲ ਪ੍ਰਬੰਧਕਾਂ ਨਾਲ ਗੱਲਬਾਤ ਕਰਕੇ ਬਕਾਇਆ ਰਾਸ਼ੀ ਜਾਰੀ ਕਰਵਾਉਣ ਲਈ ਯਤਨ ਕਰਨਗੇ | ਵਫ਼ਦ ‘ਚ ਗੁਰਪਾਲ ਸਿੰਘ ਪਾਲਾ ਮੌਲੀ, ਸ਼ਰਨਜੀਤ ਸਿੰਘ ਅਠੌਲੀ, ਕੁਲਵਿੰਦਰ ਸਿੰਘ, ਸੰਨੀ ਵਾਹਦ, ਗੁਰਸ਼ਰਨ ਸਿੰਘ ਪੰਡੋਰੀ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਪੰਜਾਬ ਯਾਤਰਾ 28 ਨੂੰ ਕਪੂਰਥਲਾ ਪੁੱਜੇਗੀ-ਖੋਜੇਵਾਲ ਜ਼ਿਲ੍ਹਾ ਪ੍ਰਧਾਨ ਚੇਤਨ ਸੂਰ... ਅਗਲੀ ਖ਼ਬਰ ਨਾਜਾਇਜ਼ ਪਿਸਤੌਲ, 2 ਜ਼ਿੰਦਾ ਕਾਰਤੂਸ ਤੇ 200 ਨਸ਼ੀਲੀਆਂ ਗੋਲੀਆਂ ਸਮੇਤ 4 ਕਾਬੂ
Ad Position 24