23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨੰਬਰਦਾਰਾਂ ਦੇ ਹੱਕਾਂ ਲਈ 643 ਯੂਨੀਅਨ ਨੇ ਮੁੜ ਵਿੱਢੀ ਜੱਦੋ-ਜਹਿਦ-ਡੀ.ਸੀ. ਫ਼ਰੀਦਕੋਟ ਨੂੰ ਮੰਗ ਪੱਤਰ ਸੌਂਪਿਆ 5 ਅਕਤੂਬਰ ਤੋਂ ਪਹਿਲਾਂ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ

ਸੁਲਤਾਨਪੁਰ ਲੋਧੀ, 22 ਸਤੰਬਰ (ਨਰੇਸ਼ ਹੈਪੀ)-ਪੰਜਾਬ ਨੰਬਰਦਾਰ ਯੂਨੀਅਨ ਰਜਿ. 643 ਵੱਲੋਂ ਨੰਬਰਦਾਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਮੁੜ ਜੱਦੋ-ਜਹਿਦ ਤੇਜ਼ ਕਰ ਦਿੱਤੀ ਗਈ ਹੈ | ਯੂਨੀਅਨ ਵੱਲੋਂ ਸਰਕਾਰ ਨੂੰ ਆਪਣੀਆਂ ਮੰਗਾਂ ਯਾਦ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਅਮਲੀ ਰੂਪ ਦੇਣ ਲਈ ਲਗਾਤਾਰ ਸਰਕਾਰੀ ਪੱਧਰ ‘ਤੇ ਪਹੁੰਚ ਕੀਤੀ ਜਾ ਰਹੀ ਹੈ | ਇਸੇ ਲੜੀ ਤਹਿਤ ਪੰਜਾਬ ਨੰਬਰਦਾਰ ਯੂਨੀਅਨ 643 ਦੀ ਸੁਲਤਾਨਪੁਰ ਲੋਧੀ ਇਕਾਈ ਦੇ ਪ੍ਰਧਾਨ ਸਾਹਿਬ ਸਿੰਘ ਭੁੱਲਰ ਦੀ ਅਗਵਾਈ ਹੇਠ ਵਫ਼ਦ ਵੱਲੋਂ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੂੰ ਮੰਗ ਪੱਤਰ ਸੌਂਪਿਆ ਗਿਆ | ਵਫ਼ਦ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆਂਦਾ ਕਿ ਨੰਬਰਦਾਰ ਪੰਜਾਬ ਦੀ ਪੁਰਾਤਨ ਪਿੰਡ ਪੱਧਰੀ ਪ੍ਰਸ਼ਾਸਨਿਕ ਵਿਵਸਥਾ ਦਾ ਅਹਿਮ ਹਿੱਸਾ ਹਨ ਤੇ ਪੀੜ੍ਹੀ ਦਰ ਪੀੜ੍ਹੀ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ | ਨੰਬਰਦਾਰਾਂ ਦੀਆਂ ਪੁਸ਼ਤੈਨੀ ਸੇਵਾਵਾਂ ਅਤੇ ਉਨ੍ਹਾਂ ਨਾਲ ਜੁੜੇ ਹੱਕਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸਰਕਾਰਾਂ ਅੱਗੇ ਮੰਗਾਂ ਰੱਖੀਆਂ ਜਾ ਰਹੀਆਂ ਹਨ, ਪਰ ਕਈ ਮੰ ਗਾਂ ਅਜੇ ਵੀ ਪੂਰੀਆਂ ਨਹੀਂ ਹੋਈਆਂ | ਡਿਪਟੀ ਕਮਿਸ਼ਨਰ ਸ੍ਰੀ ਚਾਬਾ ਨੇ ਨੰਬਰਦਾਰ ਯੂਨੀਅਨ ਦੇ ਵਫ਼ਦ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਨੰਬਰਦਾਰ ਯੂਨੀਅਨ ਦੀ 5 ਅਕਤੂਬਰ ਤੋਂ ਪਹਿਲਾਂ ਮੁੱਖ ਮੰਤਰੀ ਨਾਲ ਨੰਬਰਦਾਰ ਯੂਨੀਅਨ ਦੀ ਮੀਟਿੰਗ ਕਰਵਾਉਣ ਦੇ ਯਤਨ ਕੀਤੇ ਜਾਣਗੇ | ਇਸ ਮੌਕੇ ਸਾਹਿਬ ਸਿੰਘ ਭੁੱਲਰ, ਪ੍ਰਧਾਨ ਇਕਾਈ ਸੁਲਤਾਨਪੁਰ ਲੋਧੀ ਨੰਬਰਦਾਰ ਯੂਨੀਅਨ, ਰਸ਼ਪਾਲ ਸਿੰਘ ਕੁਲਾਰ ਜਨਰਲ ਸਕੱਤਰ ਪੰਜਾਬ, ਅਮਰਜੀਤ ਸਿੰਘ ਨੰਬਰਦਾਰ ਫ਼ੌਜੀ ਕਲੋਨੀ, ਹਰਕਮਲ ਸਿੰਘ ਮੁੰਦ ਨਕੋਦਰ, ਸੁਰਜੀਤ ਸਿੰਘ ਹੇਅਰ ਨਕੋਦਰ ਆਦਿ ਵੀ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 23-09-2026

Ad Position 22
No active advertisement
ਪਿਛਲੀ ਖ਼ਬਰ ਅੱਜ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਵਿਸ਼ਵ ਪੰਜਾਬੀ ਦਿਵਸ ਦੇ ਤੌਰ ’ਤੇ ਮਨਾਏਗੀ ਅਕਾਲ ਅਕੈਡਮੀ ਇੰਟਰਨੈਸ਼ਨਲ ਅਗਲੀ ਖ਼ਬਰ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ
Ad Position 24