23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਅੱਜ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਵਿਸ਼ਵ ਪੰਜਾਬੀ ਦਿਵਸ ਦੇ ਤੌਰ ’ਤੇ ਮਨਾਏਗੀ ਅਕਾਲ ਅਕੈਡਮੀ ਇੰਟਰਨੈਸ਼ਨਲ

ਸੁਲਤਾਨਪੁਰ ਲੋਧੀ, 22 ਸਤੰਬਰ (ਨਰੇਸ਼ ਹੈਪੀ)-ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਪਿ੍ੰਸੀਪਲ ਗਗਨਦੀਪ ਕੌਰ ਜੱਜ ਨੇ ਆਪਣੇ ਅਧਿਆਪਕਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਲਈ ਸੰਦੇਸ਼ ਦਿੰਦਿਆਂ ਕਿਹਾ ਕਿ ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ 23 ਸਤੰਬਰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਇਤਿਹਾਸਕ ਸਫ਼ਰ ਪਿਛਲੇ ਵਰ੍ਹੇ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਡਾ. ਜਗਜੀਤ ਸਿੰਘ ਧੂਰੀ ਦੀ ਸਰਪ੍ਰਸਤੀ ਹੇਠ ਸ਼ੁਰੂ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਇਸ ਸਾਲ ਇਸ ਮੁਹਿੰਮ ਨੂੰ ਹੋਰ ਵਿਸ਼ਾਲ ਬਣਾਉਣ ਲਈ ਪੰਜਾਬ ਸਮੇਤ ਦੇਸ਼-ਵਿਦੇਸ਼ ਵਿਚ ਵਿਸ਼ਵ ਪੰਜਾਬੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ 23 ਸਤੰਬਰ ਨੂੰ ਹਰ ਪੰਜਾਬੀ ਆਪਣੇ ਹਸਤਾਖ਼ਰ ਪੰਜਾਬੀ ਵਿਚ ਕਰੇ, ਆਪਣੀ ਕੋਈ ਇੱਕ ਲਿਖਤ ਸੋਸ਼ਲ ਮੀਡੀਆ ‘ਤੇ ਸਾਂਝੀ ਕਰੇ ਅਤੇ ਆਪਣੇ ਹੱਥੀਂ ਪੰਜਾਬੀ ਦੀ ਪੈਂਤੀ ਲਿਖ ਕੇ ਹੋਰਨਾਂ ਨਾਲ ਸਾਂਝੀ ਕਰੇ | ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਡਾਇਰੈਕਟਰ ਡਾ.

Ad Position 21
No active advertisement
ਅਜੀਤ ਡੈਸਕ 23-09-2026
ਸੁਲਤਾਨਪੁਰ ਲੋਧੀ, 22 ਸਤੰਬਰ (ਨਰੇਸ਼ ਹੈਪੀ)-ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਪਿ੍ੰਸੀਪਲ ਗਗਨਦੀਪ ਕੌਰ ਜੱਜ ਨੇ ਆਪਣੇ ਅਧਿਆਪਕਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਲਈ ਸੰਦੇਸ਼ ਦਿੰਦਿਆਂ ਕਿਹਾ ਕਿ ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ 23 ਸਤੰਬਰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਇਤਿਹਾਸਕ ਸਫ਼ਰ ਪਿਛਲੇ ਵਰ੍ਹੇ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਡਾ.ਜਗਜੀਤ ਸਿੰਘ ਧੂਰੀ ਦੀ ਸਰਪ੍ਰਸਤੀ ਹੇਠ ਸ਼ੁਰੂ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਇਸ ਸਾਲ ਇਸ ਮੁਹਿੰਮ ਨੂੰ ਹੋਰ ਵਿਸ਼ਾਲ ਬਣਾਉਣ ਲਈ ਪੰਜਾਬ ਸਮੇਤ ਦੇਸ਼-ਵਿਦੇਸ਼ ਵਿਚ ਵਿਸ਼ਵ ਪੰਜਾਬੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ 23 ਸਤੰਬਰ ਨੂੰ ਹਰ ਪੰਜਾਬੀ ਆਪਣੇ ਹਸਤਾਖ਼ਰ ਪੰਜਾਬੀ ਵਿਚ ਕਰੇ, ਆਪਣੀ ਕੋਈ ਇੱਕ ਲਿਖਤ ਸੋਸ਼ਲ ਮੀਡੀਆ ‘ਤੇ ਸਾਂਝੀ ਕਰੇ ਅਤੇ ਆਪਣੇ ਹੱਥੀਂ ਪੰਜਾਬੀ ਦੀ ਪੈਂਤੀ ਲਿਖ ਕੇ ਹੋਰਨਾਂ ਨਾਲ ਸਾਂਝੀ ਕਰੇ | ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਜੱਜ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਆਪਣਾ ਪੰਜਾਬ ਫਾਊਾਡੇਸ਼ਨ ਵੱਲੋਂ ਵੱਧ ਤੋਂ ਵੱਧ ਪੰਜਾਬੀ ਸਾਹਿਤ ਨੂੰ ਇੰਟਰਨੈੱਟ ‘ਤੇ ਉਪਲਬਧ ਕਰਵਾਉਣ ਦਾ ਉਪਰਾਲਾ ਕੀਤਾ ਜਾਵੇਗਾ ਤਾਂ ਜੋ ਪੰਜਾਬੀ ਭਾਸ਼ਾ ਨੂੰ ਆਰਟੀਫਿਸ਼ਲ ਇੰਟੈਲੀਜੈਂਸ ਅਤੇ ਨਵੀਂ ਤਕਨਾਲੋਜੀ ਨਾਲ ਜੋੜਿਆ ਜਾ ਸਕੇ | ਸਮਾਰੋਹ ਵਿਚ ਸ਼ਾਮਲ ਹੋਣ ਦੇ ਚਾਹਵਾਨ ਵਿਅਕਤੀ ਆਪਣਾ ਪੰਜਾਬ ਫਾਊਾਡੇਸ਼ਨ ਦੇ ਕਿਸੇ ਵੀ ਡਾਇਰੈਕਟਰ ਨਾਲ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਐਸ.ਐਨ.ਏ. ਸਪਰਸ਼ ਸਕੀਮ ਨੇ ਅਧਿਆਪਕਾਂ ਨੂੰ ਕੀਤਾ ਪ੍ਰੇਸ਼ਾਨ-ਮਾਸਟਰ ਕੇਡਰ ਯੂਨੀਅਨ ਵਲੋਂ ਨਾਅਰੇਬਾਜ਼ੀ ਅਗਲੀ ਖ਼ਬਰ ਨੰਬਰਦਾਰਾਂ ਦੇ ਹੱਕਾਂ ਲਈ 643 ਯੂਨੀਅਨ ਨੇ ਮੁੜ ਵਿੱਢੀ ਜੱਦੋ-ਜਹਿਦ-ਡੀ.ਸੀ. ਫ਼ਰੀਦਕੋਟ ਨੂੰ ਮੰਗ ਪੱਤਰ ਸੌਂਪਿਆ 5 ਅਕਤੂਬ...
Ad Position 24