24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਵਿਸ਼ਵ ਪੰਜਾਬੀ ਦਿਵਸ ਮੌਕੇ ‘ਮੇਰੀ ਬੋਲੀ, ਮੇਰਾ ਮਾਣ ਸਮਾਗਮ ਕਰਵਾਇਆ ਪੰਜਾਬੀ ਮਾਂ-ਬੋਲੀ, ਸਾਹਿਤ ਤੇ ਸਭਿਆਚਾਰ ਨਾਲ ਜੁੜਨ ਲਈ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ

ਭੁਲੱਥ, 23 ਸਤੰਬਰ (ਮਨਜੀਤ ਸਿੰਘ ਰਤਨ)-ਵਿਸ਼ਵ ਪੰਜਾਬੀ ਦਿਵਸ ਦੇ ਮੌਕੇ ‘ਤੇ ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ, ਭੁਲੱਥ ਵਿਖੇ ਪੰਜਾਬੀ ਮਾਂ-ਬੋਲੀ, ਸਾਹਿਤ ਅਤੇ ਸਭਿਆਚਾਰ ਨੂੰ ਸਮਰਪਿਤ ‘ਮੇਰੀ ਬੋਲੀ, ਮੇਰਾ ਮਾਣ’ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਅਮੀਰ ਸਭਿਆਚਾਰਕ ਵਿਰਸੇ ਨਾਲ ਜੋੜਨਾ ਅਤੇ ਮਾਂ-ਬੋਲੀ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਸੀ | ਇਸ ਮੌਕੇ ਡਾ. ਜਗਜੀਤ ਸਿੰਘ ਧੂਰੀ ਨੇ ਪੰਜਾਬੀ ਵਿਰਸੇ ਅਤੇ ਮਾਂ-ਬੋਲੀ ਦੀ ਸੰਭਾਲ ਤੇ ਪ੍ਰਚਾਰ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰਕ ਵਿਰਸੇ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਨੌਜਵਾਨਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ | ਸਮਾਗਮ ਵਿਚ ਗੁਰਮੁਖ ਸਿੰਘ ਚੀਮਾ (ਇਟਲੀ), ਲੈਕਚਰਾਰ ਜਨਕਪ੍ਰੀਤ ਸਿੰਘ, ਰਸ਼ਪਾਲ ਸਿੰਘ ਚਰੜ, ਮਾਸਟਰ ਕੰਵਲਜੀਤ ਮੰਨਣ, ਮਾਸਟਰ ਰਜਿੰਦਰ ਕੁਮਾਰ ਸ਼ਰਮਾ, ਸੈਂਟਰ ਹੈੱਡ ਸੋਹਣ ਲਾਲ ਤੋਂ ਇਲਾਵਾ ਸਕੂਲ ਦੇ ਅਧਿਆਪਕਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਪੰਜਾਬੀ ਮਾਂ-ਬੋਲੀ ਨਾਲ ਸਬੰਧਿਤ ਆਪਣੇ ਵਿਚਾਰ ਸਾਂਝੇ ਕੀਤੇ | ਸਕੂਲ ਦੀ ਪਿ੍ੰਸੀਪਲ ਗੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਸਾਡੀ ਪਹਿਚਾਣ ਅਤੇ ਅਮੀਰ ਵਿਰਸੇ ਦੀ ਭਾਸ਼ਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਨਾਲ ਪਿਆਰ ਕਰਨ, ਪੰਜਾਬੀ ਸਾਹਿਤ ਪੜ੍ਹਨ ਅਤੇ ਆਪਣੇ ਸਭਿਆਚਾਰਕ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਬਲਵਿੰਦਰ ਸਿੰਘ ਚੀਮਾ ਨੇ ਵਿਸ਼ਵ ਪੰਜਾਬੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਮਾਂ-ਬੋਲੀ, ਸਾਹਿਤ ਅਤੇ ਸਭਿਆਚਾਰਕ ਵਿਰਸੇ ਦੀ ਸੰਭਾਲ ਕਰਨਾ ਅਤੇ ਇਸ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ ਅਤੇ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ |

Ad Position 21
No active advertisement
ਅਜੀਤ ਡੈਸਕ 24-09-2026

Ad Position 22
No active advertisement
ਪਿਛਲੀ ਖ਼ਬਰ ਹਨੇਰਾ ਹੁੰਦਿਆਂ ਹੀ ਭੁਲੱਥ ਪੁਲਿਸ ਉੱਤਰੀ ਸੜਕਾਂ ’ਤੇ, ਰਾਤ ਦੀ ਗਸ਼ਤ ਵਿਚ ਕੀਤਾ ਵਾਧਾ ਸ਼ਰਾਰਤੀ ਅਨਸਰਾਂ ’ਤੇ ਰਹੇਗੀ ਪੁ... ਅਗਲੀ ਖ਼ਬਰ ਹਾਈ ਕੋਰਟ ਵਲੋਂ ਲਾਈ ਰੋਕ ਹਟਾਉਣ ਤੋਂ ਬਾਅਦ ਮੈਡੀਕਲ ਕਾਲਜ ਤੇ ਹਸਪਤਾਲ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਣ ਦੇ ਆਸਾਰ
Ad Position 24