ਅਮਰੀਕਾ ਤੋਂ ਪਰਤੇ ਨੌਜਵਾਨ ਦੀ ਨਡਾਲਾ-ਬੇਗੋਵਾਲ ਰੋਡ ’ਤੇ ਸੜਕ ਹਾਦਸੇ ਦੌਰਾਨ ਮੌਤ
ਨਡਾਲਾ, 24 ਸਤੰਬਰ (ਰਘਬਿੰਦਰ ਸਿੰਘ)-ਨਡਾਲਾ-ਬੇਗੋਵਾਲ ਰੋਡ ’ਤੇ ਦਿਆਲ ਸਿੰਘ ਟਿੰਬਰ ਸਟੋਰ ਨੇੜੇ ਬੀਤੀ ਸ਼ਾਮ ਕਰੀਬ 6 ਵਜੇ ਕੇ. ਟੀ.
ਨਡਾਲਾ, 24 ਸਤੰਬਰ (ਰਘਬਿੰਦਰ ਸਿੰਘ)-ਨਡਾਲਾ-ਬੇਗੋਵਾਲ ਰੋਡ ’ਤੇ ਦਿਆਲ ਸਿੰਘ ਟਿੰਬਰ ਸਟੋਰ ਨੇੜੇ ਬੀਤੀ ਸ਼ਾਮ ਕਰੀਬ 6 ਵਜੇ ਕੇ.ਟੀ.ਐਮ ਮੋਟਰਸਾਈਕਲ ਅਤੇ ਝੋਨੇ ਦੀਆਂ ਬੋਰੀਆਂ ਨਾਲ ਲੱਦੇ ਟਰੱਕ ਵਿਚਕਾਰ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ 26 ਸਾਲਾ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਚੰਚਲ ਸਿੰਘ ਵਾਸੀ ਤਲਵੰਡੀ ਕੂਕਾ ਵਜੋਂ ਹੋਈ ਹੈ | ਇਸ ਸੰਬੰਧੀ ਚੌਕੀ ਇੰਚਾਰਜ ਨਡਾਲਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਡਾਲਾ-ਬੇਗੋਵਾਲ ਰੋਡ ’ਤੇ ਉਕਤ ਜਗਾ ’ਤੇ ਟਰੱਕ ਨੰਬਰ ਪੀ.ਬੀ.-11 ਏ.ਐੱਮ.-6550, ਜੋ ਸ਼ੈਲਰ ਤੋਂ ਝੋਨੇ ਦੀਆਂ ਬੋਰੀਆਂ ਲੱਦ ਕੇ ਨਿਕਲਿਆ ਸੀ, ਦੀ ਕੇ.ਟੀ.ਐਮ ਮੋਟਰਸਾਈਕਲ ਨੰਬਰ ਪੀ.ਬੀ.-70 ਐੱਫ.-2286 ਨਾਲ ਟੱਕਰ ਹੋ ਗਈ | ਉਨ੍ਹਾਂ ਦੱਸਿਆ ਕਿ ਮਨਪ੍ਰੀਤ ਸਿੰਘ ਨਡਾਲਾ ਤੋਂ ਆਪਣੇ ਪਿੰਡ ਤਲਵੰਡੀ ਕੂਕਾ ਵੱਲ ਜਾ ਰਿਹਾ ਸੀ | ਹਾਦਸੇ ਦੌਰਾਨ ਜ਼ਿਆਦਾ ਖ਼ੂਨ ਵਹਿਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ | ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੇ ਟਰੱਕ ਤੇ ਮਿ੍ਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ | ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਤੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ | ਪਿੰਡ ਤਲਵੰਡੀ ਕੂਕਾ ਦੇ ਸਰਪੰਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਕਰੀਬ 2 ਮਹੀਨੇ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਆਇਆ ਸੀ | ਉਸ ਦੀ ਹਾਦਸੇ ’ਚ ਹੋਈ ਮੌਤ ਦੀ ਖ਼ਬਰ ਨਾਲ ਪਿੰਡ ਵਿਚ ਸੋਗ ਦੀ ਲਹਿਰ ਹੈ |