24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸ੍ਰੀ ਅੰਮ੍ਰਿਤਸਰ ਅਤੇ ਤਰਨਤਾਰਨ ਦੇ 500 ਵਿਦਿਆਰਥੀਆਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਦੀ ਕੀਤੀ ਫੇਰੀ

ਫਿਲੌਰ, 24 ਸਤੰਬਰ (ਸਤਿੰਦਰ ਸ਼ਰਮਾ)-ਪੰਜਾਬ ਪੁਲਿਸ ਦੀ ਕਮਿਊਨਿਟੀ ਅਫੇਅਰਜ਼ ਡਵੀਜ਼ਨ ਵੱਲੋਂ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ 500 ਵਿਦਿਆਰਥੀਆਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਦੀ ਫੇਰੀ ਕੀਤੀ। ਉਕਤ ਦੋਵਾਂ ਜ਼ਿਲ੍ਹਿਆਂ ਦੇ ਨੋਡਲ ਐਸ.

Ad Position 21
No active advertisement
ਅਜੀਤ ਡੈਸਕ 25-09-2026
ਫਿਲੌਰ, 24 ਸਤੰਬਰ (ਸਤਿੰਦਰ ਸ਼ਰਮਾ)-ਪੰਜਾਬ ਪੁਲਿਸ ਦੀ ਕਮਿਊਨਿਟੀ ਅਫੇਅਰਜ਼ ਡਵੀਜ਼ਨ ਵੱਲੋਂ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ 500 ਵਿਦਿਆਰਥੀਆਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਦੀ ਫੇਰੀ ਕੀਤੀ। ਉਕਤ ਦੋਵਾਂ ਜ਼ਿਲ੍ਹਿਆਂ ਦੇ ਨੋਡਲ ਐਸ.ਪੀ.ਸੀ. ਅਧਿਆਪਕ ਅਤੇ ਸਾਂਝ ਅਧਿਕਾਰੀ ਵਿਦਿਆਰਥੀਆਂ ਦੇ ਨਾਲ ਅਕੈਡਮੀ ਪਹੁੰਚੇ। ਇਸ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੁਲਿਸ ਵਿਭਾਗ ਦੀ ਕਾਰਜਪ੍ਰਣਾਲੀ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਾਈਬਰ ਸੁਰੱਖਿਆ ਅਤੇ ਜ਼ਿੰਮੇਵਾਰ ਆਨਲਾਈਨ ਵਿਵਹਾਰ ਪ੍ਰਤੀ ਜਾਗਰੂਕ ਕਰਨਾ ਸੀ। ਅਕੈਡਮੀ ਪਹੁੰਚਣ ’ਤੇ ਵਿਦਿਆਰਥੀਆਂ ਨੂੰ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਅਤੇ ਸੰਵਾਦ ਕਰਨ ਦਾ ਮੌਕਾ ਮਿਲਿਆ। ਇਸ ਦੌਰਾਨ ਵਿਦਿਆਰਥੀਆਂ ਨੇ ਪੁਲਿਸ ਵਿਭਾਗ ਦੀ ਕਾਰਜਪ੍ਰਣਾਲੀ, ਪੁਲਿਸ ਅਧਿਕਾਰੀਆਂ ਦੀਆਂ ਜ਼ਿੰਮੇਵ ਾਰੀਆਂ ਸੰਬੰਧੀ ਵੀ ਜਾਣੂ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਅਕੈਡਮੀ ਦੇ ਵਾਤਾਵਰਨ ਅਤੇ ਸਿਖਲਾਈ ਗਤੀਵਿਧੀਆਂ ਨੂੰ ਵੀ ਨੇੜਿਓਂ ਦੇਖਿਆ ਤੇ ਉਨ੍ਹਾਂ ਨੇ ਪੁਲਿਸ ਵਿਭਾਗ ਵਿਚ ਸਿਖਲਾਈ ਅਤੇ ਅਨੁਸ਼ਾਸਨ ਸੰਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਵਿਦਿਆਰਥੀਆਂ ਨੇ ਅਕੈਡਮੀ ਦੀ ਇਤਿਹਾਸਕ ਵਿਰਾਸਤ ਨੂੰ ਨੇੜਿਓਂ ਦੇਖਿਆ।
Ad Position 22
No active advertisement
ਪਿਛਲੀ ਖ਼ਬਰ ਡੀ.ਐਸ.ਪੀ. ਸਰਵਨ ਸਿੰਘ ਬੱਲ ਵੱਲੋਂ 28ਵੇਂ ਨਰਿੰਦਰ ਬੀਬਾ ਯਾਦਗਾਰੀ ਮੇਲੇ ਦਾ ਪੋਸਟਰ ਜਾਰੀ ਅਗਲੀ ਖ਼ਬਰ ਦਿਆਲਾ ਗਿੱਲ ਦੂਜੀ ਵਾਰ ਭਗਵਾਨ ਵਾਲਮੀਕਿ ਮੰਦਰ ਕਮੇਟੀ ਸ਼ਾਹਕੋਟ ਦੇ ਪ੍ਰਧਾਨ ਬਣੇ
Ad Position 24