24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਦੂਨ ਵਰਲਡ ਸਕੂਲ ਮਲਸੀਆਂ ’ਚ ਮਨਾਇਆ ਵਿਸ਼ਵ ਪੰਜਾਬੀ ਦਿਵਸ

ਮਲਸੀਆਂ, 24 ਸਤੰਬਰ (ਦਲਜੀਤ ਸਿੰਘ ਸਚਦੇਵਾ)-ਦੂਨ ਵਰਲਡ ਸਕੂਲ ਮਲਸੀਆਂ ਵਿਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਤੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਮਨਾਏ ਵਿਸ਼ਵ ਪੰਜਾਬੀ ਦਿਵਸ ਮੌਕੇ ਆਪਣੇ ਵਿਚਾਰ ਪੇਸ਼ ਕਰਦੀ ਹੋਈ ਸਕੂਲ ਦੀ ਵਿਦਿਆਰਥਣ। ਤਸਵੀਰ : ਸਚਦੇਵਾ 25-09-2026
ਮਲਸੀਆਂ, 24 ਸਤੰਬਰ (ਦਲਜੀਤ ਸਿੰਘ ਸਚਦੇਵਾ)-ਦੂਨ ਵਰਲਡ ਸਕੂਲ ਮਲਸੀਆਂ ਵਿਚ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ ਪ੍ਰਤੀ ਪਿਆਰ, ਸਤਿਕਾਰ ਤੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਵਿਸ਼ੇਸ਼ ਅਸੈਂਬਲੀ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ ਨਾਲ ਜੁੜਨ, ਇਸ ਦਾ ਮਾਣ ਕਰਨ ਤੇ ਪੰਜਾਬੀ ਭਾਸ਼ਾ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ਨਾਲ ਸਬੰਧਿਤ ਭਾਸ਼ਣ ਪੇਸ਼ ਕੀਤੇ ਗਏ। ਇਸ ਮੌਕੇ ‘ਮੇਰੀ ਪੰਜਾਬੀ, ਮੇਰਾ ਮਾਣ’ ਮੁਹਿੰਮ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਅਤੇ ਇਸ ਦੀ ਸੰਭਾਲ ਦਾ ਸੰਦੇਸ਼ ਦਿੰਦੇ ਹੋਏ ਸੁੰਦਰ ਤੇ ਰਚਨਾਤਮਕ ਪੋਸਟਰ ਤਿਆਰ ਕੀਤੇ। ਪੋਸਟਰ ਮੇਕਿੰਗ ਗਤੀਵਿਧੀ ਰਾਹੀਂ ਬੱਚਿਆਂ ਨੇ ਆਪਣੀ ਕਲਾ, ਰਚਨਾਤਮਕਤਾ ਤੇ ਪੰਜਾਬੀ ਭਾਸ਼ਾ ਪ੍ਰਤੀ ਆਪਣੀਆਂ ਭਾਵਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਨੇ ਕਿਹਾ ਕਿ ਪੰਜਾਬੀ ਸਾਡੀ ਮਾਂ-ਬੋਲੀ, ਸਾਡੀ ਪਹਿਚਾਣ ਤੇ ਸਾਡੇ ਅਮੀਰ ਵਿਰਸੇ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਆਪਣੀ ਮਾਂ-ਬੋਲੀ ਨਾਲ ਜੋੜਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦਾ ਸਤਿਕਾਰ ਕਰਨ ਅਤੇ ਇਸ ਨੂੰ ਪੜ੍ਹਨ, ਲਿਖਣ ਤੇ ਬੋਲਣ ਲਈ ਉਤਸ਼ਾਹਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਆਟੋ ਖੜੀ ਕਾਰ ’ਚ ਟਕਰਾਈ, ਆਟੋ ਸਵਾਰ 1 ਵਿਅਕਤੀ ਗੰਭੀਰ ਜ਼ਖਮੀ ਅਗਲੀ ਖ਼ਬਰ ਸ਼ਹੀਦ ਮਹਿੰਦਰ ਸਿੰਘ ਟਾਈਗਰ ਦੀ ਯਾਦ ’ਚ ਸਕੂਲ ਨੂੰ ਛੱਤ ਵਾਲੇ ਪੱਖੇ ਭੇਟ
Ad Position 24