24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਬਠਿੰਡਾ ਜ਼ਿਲ੍ਹੇ ’ਚ 60 ਪਿੰਡਾਂ ਦੀ ਡਰੋਨ ਰਾਹੀਂ ਕਰਵਾਈ ਜਾ ਰਹੀ ਮੈਪਿੰਗ ਵਿਰੁੱਧ ਮੌੜ ਮੰਡੀ ’ਚ ਹੋਵੇਗੀ ਕਿਸਾਨ ਪੰਚਾਇਤ

ਜਲੰਧਰ, 24 ਸਤੰਬਰ (ਜਤਿੰਦਰ ਪੰਮੀ)-ਕੇਂਦਰ ਦੀ ਮੋਦੀ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਨਾਲ ਯਾਰੀ ਨਿਭਾਉਣ ਲਈ ਪੰਜਾਬ ਦੀਆ ਜ਼ਰਖੇਜ ਜ਼ਮੀਨਾਂ ਖੋਹ ਕੇ ਉਕਤ ਘਰਾਣਿਆਂ ਨੂੰ ਦੇਣ ਵਾਸਤੇ ਹਰ ਰੋਜ਼ ਸਾਜਿਸ਼ਾਂ ਘੜੀਆਂ ਜਾ ਰਹੀਆਂ ਹਨ। ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਰਾਤਾਂ ਨੂੰ ਪ੍ਰਾਈਵੇਟ ਬੰਦੇ ਭੇਜ ਕੇ ਜ਼ਿਲ੍ਹਾ ਬਠਿੰਡਾ ਦੇ 60 ਪਿੰਡਾਂ ਦੀ ਜ਼ਮੀਨ ਦੀ ਡਰੋਨ ਰਾਹੀਂ ਮੈਪਿੰਗ ਅਤੇ ਗਿਰਦਾਵਰੀਆਂ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 25-09-2026
ਜਲੰਧਰ, 24 ਸਤੰਬਰ (ਜਤਿੰਦਰ ਪੰਮੀ)-ਕੇਂਦਰ ਦੀ ਮੋਦੀ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਨਾਲ ਯਾਰੀ ਨਿਭਾਉਣ ਲਈ ਪੰਜਾਬ ਦੀਆ ਜ਼ਰਖੇਜ ਜ਼ਮੀਨਾਂ ਖੋਹ ਕੇ ਉਕਤ ਘਰਾਣਿਆਂ ਨੂੰ ਦੇਣ ਵਾਸਤੇ ਹਰ ਰੋਜ਼ ਸਾਜਿਸ਼ਾਂ ਘੜੀਆਂ ਜਾ ਰਹੀਆਂ ਹਨ। ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਰਾਤਾਂ ਨੂੰ ਪ੍ਰਾਈਵੇਟ ਬੰਦੇ ਭੇਜ ਕੇ ਜ਼ਿਲ੍ਹਾ ਬਠਿੰਡਾ ਦੇ 60 ਪਿੰਡਾਂ ਦੀ ਜ਼ਮੀਨ ਦੀ ਡਰੋਨ ਰਾਹੀਂ ਮੈਪਿੰਗ ਅਤੇ ਗਿਰਦਾਵਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕੌਮੀ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਨੇ ਬੁੱਧਵਾਰ ਨੂੰ ਇੱਥੇ ਪ੍ਰੈੱਸ ਕਲੱਬ ਵਿਚ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਜ਼ਰਖੇਜ਼ ਜਮੀਨਾਂ ਬਚਾਉਣ ਤੇ ਸਰਕਾਰ ਦੇ ਪੁਲਸੀਆ ਜਬਰ ਵਿਰੁੱਧ 26 ਸਤੰਬਰ ਨੂੰ ਮੌੜ ਮੰਡੀ ਜ਼ਿਲ੍ਹਾ ਬਠਿੰਡਾ ਵਿਖੇ ਜ਼ਮੀਨ ਬਚਾਓ ਕਿਸਾਨ ਪੰਚਾਇਤ ਰੱਖੀ ਗਈ ਹੈ। ਉਸ ਕਿਸਾਨ ਪੰਚਾਇਤ ਵਿੱਚ ਜ਼ਮੀਨਾਂ ਬਚਾਉਣ ਲਈ ਵਿਚਾਰਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਇਸ ਜ਼ਮੀਨ ਬਚਾਓ ਤੇ ਪੁਲਿਸ ਜਬਰ ਵਿਰੋਧੀ ਕਿਸਾਨ ਪੰਚਾਇਤ ਵਿੱਚ ਵੱਡੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ। ਕੋਟੜਾ ਨੇ ਦੱਸਿਆ ਕਿ 27 ਸਤੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਪੰਜਾਬ ਵਿੱਚ ਨਸ਼ਿਆਂ ਨਾਲ ਬਰਬਾਦ ਹੋ ਰਹੀ ਨੌਜਵਾਨੀ ਨੂੰ ਬਚਾਉਣ, ਪੰਜਾਬ ਪੁਲਿਸ ਵੱਲੋਂ ਕੀਤੇ ਜਾ ਰਹੇ ਜਬਰ ਨੂੰ ਰੋਕਣ ਸਬੰਧੀ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਕਿਸਾਨ ਆਗੂ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਯੂਨੀਅਨ ਦੇ ਤਿੰਨ ਜ਼ਿਲ੍ਹਿਆਂ ਜਲੰਧਰ, ਨਵਾਂ ਸ਼ਹਿਰ ਅਤੇ ਕਪੂਰਥਲਾ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ। ਮੋਹਨਜੀਤ ਸਿੰਘ ਸ਼ੇਰੋਂ ਉਪਰ ਕੀਤੇ ਗਏ ਪੁਲਿਸ ਜਬਰ ਤੇ ਮਜ਼ਦੂਰ ਗੁਲਜ਼ਾਰ ਸਿੰਘ ਵਲੋਂ ਕੀਤੀ ਗਈ ਖੁਦਕੁਸ਼ੀ ’ਤੇ ਸਰਕਾਰ ਨੂੰ ਘੇਰਦਿਆਂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਧਰਨਿਆਂ ਵਿੱਚੋਂ ਨਿਕਲੀ ਹੋਈ ਪਾਰਟੀ ਨੂੰ ਹੁਣ ਆਪਣੇ ਹੱਕਾਂ ਲਈ ਧਰਨਾ ਪ੍ਰਦਰਸ਼ਨ ਕਰਦੇ ਲੋਕਾਂ ਤੋਂ ਹੀ ਡਰ ਲੱਗਣ ਲੱਗ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਜੋ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਹਿੰਦੇ ਹੁੰਦੇ ਸਨ ਕਿ ਜਦੋਂ ਵੀ ਰਾਜਨੀਤੀ ਲੋਕ ਤੁਹਾਡੇ ਪਿੰਡਾਂ ਵਿੱਚ ਆਉਣ ਤਾਂ ਉਨ੍ਹਾਂ ਨੂੰ ਆਮ ਲੋਕਾਂ ਨਾਲ ਕੀਤੇ ਗਏ ਵਾਦਿਆਂ ਸਬੰਧੀ ਸਵਾਲ ਪੁੱਛਿਆ ਕਰੋ ਪ੍ਰੰਤੂ ਹੁਣ ਸੱਤਾ ਦੀ ਕੁਰਸੀ ਉੱਪਰ ਬੈਠ ਕੇ ਭਗਵੰਤ ਮਾਨ ਨੂੰ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਤੋਂ ਹੀ ਡਰ ਲੱਗਣ ਲੱਗ ਗਿਆ ਹੈ। ਜਲੰਧਰ ਜ਼ਿਲੇ ਦੇ ਪ੍ਰਧਾਨ ਕੁਲਵਿੰਦਰ ਸਿੰਘ ਮਾਸ਼ਿਆਣਾ ਨੇ ਕਿਹਾ ਕਿ ਦੋਆਬੇ ਦੇ ਗੰਨਾ ਕਾਸ਼ਤਕਾਰਾਂ ਦਾ ਗੰਨੇ ਦਾ ਕਰੋੜਾਂ ਰੁਪਏ ਦਾ ਬਕਾਇਆ ਮਿੱਲਾਂ ਵੱਲ ਖੜ੍ਹਾ ਹੈ। ਇੱਥੋਂ ਤੱਕ 2020 ਦੇ ਸੀਜ਼ਨ ਦੀ ਅਦਾਇਗੀ ਵੀ ਹਾਲੇ ਨਹੀਂ ਕੀਤੀ ਗਈ, ਸਰਕਾਰ ਕਿਸਾਨਾਂ ਦੇ ਗੰਨੇ ਦਾ ਬਕਾਇਆ ਤੁਰੰਤ ਜਾਰੀ ਕਰੇ। ਨਵਾਂਸ਼ਹਿਰ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਢੀਂਡਸਾ ਨੇ ਕਿਹਾ ਕਿ ਆਲੂ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਤੁਰੰਤ ਡੀ. ਏ. ਪੀ. ਦੇਣ ਦਾ ਪ੍ਰਬੰਧ ਕੀਤਾ ਜਾਵੇ ਅਤੇ ਸਹਿਕਾਰੀ ਸਭਾਵਾਂ ਦਾ ਬਣਦਾ 60 ਫੀਸਦੀ ਹਿੱਸਾ ਤੁਰੰਤ ਜਾਰੀ ਕੀਤੇ ਜਾਵੇ। ਇਸ ਮੌਕੇ ਉਨ੍ਹਾਂ ਨਾਲ ਮੋਗਾ ਜ਼ਿਲ੍ਹੇ ਦੇ ਪ੍ਰਧਾਨ ਲਵਜੀਤ ਸਿੰਘ, ਕਪੂਰਥਲਾ ਦੇ ਜ਼ਿਲ੍ਹਾ ਸਰਬਜੀਤ ਸਿੰਘ, ਜ਼ਿਲ੍ਹਾ ਜਲੰਧਰ ਦੇ ਸਕੱਤਰ ਗੁਰਵਿੰਦਰ ਸਿੰਘ ਬਜੂਹਾ, ਹਰਨੇਕ ਸਿੰਘ ਗੁਰਾਇਆ, ਸੁਖਬੀਰ ਸਿੰਘ ਸੁੱਖੀ, ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ. ਸੀ/ਐਸ. ਟੀ. ਰੇਲਵੇ ਇੰਪਲਾਈਜ਼ ਐਸੋਸੀਏਸ਼ਨ ਨੇ ਆਪਣਾ 67ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਆਟੋ ਖੜੀ ਕਾਰ ’ਚ ਟਕਰਾਈ, ਆਟੋ ਸਵਾਰ 1 ਵਿਅਕਤੀ ਗੰਭੀਰ ਜ਼ਖਮੀ
Ad Position 24