26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਵਿਖਾਵਾ ਤਨਖ਼ਾਹਾਂ ਤੇ ਪੈਨਸ਼ਨਾਂ ਦੀ ਅਦਾਇਗੀ ਨਾ ਹੋਣ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ’ਚ ਰੋਸ

ਕਪੂਰਥਲਾ, 25 ਸਤੰਬਰ (ਅਮਰਜੀਤ ਕੋਮਲ)-ਪੀ. ਆਰ.

Ad Position 21
No active advertisement
ਪੀ.ਆਰ.ਟੀ.ਸੀ. ਵਿਚ ਕੰਮ ਕਰਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਬੱਸ ਸਟੈਂਡ ਕਪੂਰਥਲਾ ਦੇ ਗੇਟ ਮੂਹਰੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਵਿਖਾਵਾ ਕਰਦੇ ਹੋਏ | ਤਸਵੀਰ : ਤਿਲਕਰਾਜ 26-09-2026
ਕਪੂਰਥਲਾ, 25 ਸਤੰਬਰ (ਅਮਰਜੀਤ ਕੋਮਲ)-ਪੀ.ਆਰ.ਟੀ.ਸੀ. ਦੀ ਕੇਂਦਰੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੂੰ 33 ਪ੍ਰਤੀਸ਼ਤ ਤਨਖ਼ਾਹ ਦੀ ਅਦਾਇਗੀ ਤੇ ਪੈਨਸ਼ਨਰਾਂ ਨੂੰ ਪਿਛਲੇ ਮਹੀਨੇ ਦੀ ਪੈਨਸ਼ਨ ਨਾ ਮਿਲਣ ਦੇ ਰੋਸ ਵਜੋਂ ਅੱਜ ਪੀ.ਆਰ.ਟੀ.ਸੀ. ਕਪੂਰਥਲਾ ਡੀਪੂ ਦੇ ਮੁਲਾਜ਼ਮਾਂ ਨੇ ਅੱਜ ਬੱਸ ਸਟੈਂਡ ਕਪੂਰਥਲਾ ਦੇ ਗੇਟ ਮੂਹਰੇ ਇਕੱਤਰ ਹੋ ਕੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਵਿਖਾਵਾ ਕੀਤਾ ਤੇ ਬਾਅਦ ਵਿਚ ਕਪੂਰਥਲਾ ਡੀਪੂ ਵਿਚ ਕੰਮ ਕਰਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨੇ ਬੱਸ ਸਟੈਂਡ ‘ਤੇ ਗੇਟ ਰੈਲੀ ਕੀਤੀ | ਐਸ.ਸੀ. ਬੀ.ਸੀ. ਮੁਲਾਜ਼ਮ ਯੂਨੀਅਨ ਦੇ ਸੂਬਾਈ ਪ੍ਰਧਾਨ ਤੇ ਐਕਸ਼ਨ ਕਮੇਟੀ ਦੇ ਮੈਂਬਰ ਰਕੇਸ਼ ਕੁਮਾਰ ਦਾਤਾਰਪੁਰੀ ਦੀ ਦੇਖ ਰੇਖ ਹੇਠ ਹੋਈ ਗੇਟ ਰੈਲੀ ਨੂੰ ਕਰਮਚਾਰੀ ਦਲ ਦੇ ਆਗੂ ਬਰਿੰਦਰ ਸੋਹਲ, ਏਟਕ ਦੇ ਆਗੂ ਹਰਪ੍ਰੀਤ ਸਿੰਘ, ਬਲਦੇਵ ਸਿੰਘ, ਮਨਜੀਤ ਸਿੰਘ, ਇੰਟਕ ਗੰਗਾ ਪ੍ਰਸਾਦ, ਐਸ.ਸੀ.ਬੀ.ਸੀ. ਮੁਲਾਜ਼ਮ ਯੂਨੀਅਨ ਦੇ ਆਗੂ ਸਾਹਿਲ ਭਗਤ, ਸੀਟੂ ਦੇ ਆਗੂ ਅਰਸ਼ਦੀਪ ਸਿੰਘ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵਲੋਂ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੂੰ ਕੀਤੀ ਗਈ ਤਨਖ਼ਾਹਾਂ ਦੀ 33 ਪ੍ਰਤੀਸ਼ਤ ਅਦਾਇਗੀ ਤੇ ਪੈਨਸ਼ਨਰਾਂ ਨੂੰ ਬੀਤੇ ਮਹੀਨੇ ਦੀ ਪੈਨਸ਼ਨਰਾਂ ਦੀ ਅਦਾਇਗੀ ਨਾ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਵਿੱਤੀ ਸੰਕਟ ਕਾਰਨ ਪੀ.ਆਰ.ਟੀ.ਸੀ. ਦੇ ਹਲਾਤ ਦਿਨ ਬਾ ਦਿਨ ਬਦਤਰ ਹੋ ਰਹੇ ਹਨ ਤੇ ਮੁਲਾਜ਼ਮਾਂ ਨੂੰ ਮਹੀਨੇ ਦੀ ਪੂਰੀ ਤਨਖ਼ਾਹ ਨਾ ਮਿਲਣ ਤੇ ਪੈਨਸ਼ਨਰਾਂ ਦੀ ਸਮੇਂ ਸਿਰ ਅਦਾਇਗੀ ਨਾ ਹੋਣ ‘ਤੇ ਉਨ੍ਹਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਬੁਲਾਰਿਆਂ ਨੇ ਕਿਹਾ ਕਿ ਮੁਫ਼ਤ ਸਫ਼ਰ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਪੀ.ਆਰ.ਟੀ.ਸੀ. ਦੀ 800 ਕਰੋੜ ਰੁਪਏ ਦੀ ਬਕਾਇਆ ਰਕਮ ਹੈ | ਜਿਸਦੀ ਅਦਾਇਗੀ ਨਾ ਕੀਤੇ ਜਾਣ ਕਾਰਨ ਪੀ.ਆਰ.ਟੀ.ਸੀ. ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬੁਲਾਰਿਆਂ ਨੇ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਮੁਫ਼ਤ ਸਫਰ ਦੀ ਬਣਦੀ ਰਕਮ ਤੁਰੰਤ ਜਾਰੀ ਕੀਤੀ ਜਾਵੇ, ਪੀ.ਆਰ.ਟੀ.ਸੀ. ਵਿਚ ਨਵੀਆਂ ਬੱਸਾਂ ਪਾਈਆਂ ਜਾਣ, ਤਨਖ਼ਾਹਾਂ ਤੇ ਪੈਨਸ਼ਨਰਾਂ ਦੀ ਸਮੇਂ ਸਿਰ ਅਦਾਇਗੀ ਕੀਤੀ ਜਾਵੇ, ਕੱਚੇ ਕਾਮੇ ਪੱਕੇ ਕੀਤੇ ਜਾਣ, ਠੇਕੇਦਾਰੀ ਸਿਸਟਮ ਬੰਦ ਕਰਕੇ ਮੁਲਾਜ਼ਮਾਂ ਨੂੰ ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ, 1992 ਤੋਂ ਬਾਅਦ ਪੈਨਸ਼ਨ ਤੋਂ ਵਾਂਝੇ ਰਹਿ ਗਏ ਕਰਮਚਾਰੀਆਂ ਨੂੰ ਪੈਨਸ਼ਨ ਦਿੱਤੀ ਜਾਵੇ, ਕਿੱਲੋਮੀਟਰ ਸਕੀਮ ਤਹਿਤ ਚੱਲ ਰਹੀਆਂ ਬੱਸਾਂ ਬੰਦ ਕੀਤੀਆਂ ਜਾਣ ਸਮੇਤ ਹੋਰ ਮੰਗਾ ਮੰਨਣ ‘ਤੇ ਜ਼ੋਰ ਦਿੱਤਾ | ਗੇਟ ਰੈਲੀ ਤੋਂ ਬਾਅਦ ਮੁਲਾਜ਼ਮਾਂ ਨੇ ਰੋਸ ਮਾਰਚ ਵੀ ਕੱਢਿਆ ਤੇ ਪੰਜਾਬ ਸਰਕਾਰ ਅਤੇ ਪੀ.ਆਰ.ਟੀ.ਸੀ. ਮੈਨੇਜਮੈਂਟ ‘ਤੇ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦਾ ਦੋਸ਼ ਲਗਾਇਆ |
Ad Position 22
No active advertisement
ਪਿਛਲੀ ਖ਼ਬਰ ਵੱਟ ਨੂੰ ਲੈ ਕੇ ਹੋਈ ਲੜਾਈ ’ਚ ਭਰਾ ਨੇ ਭਰਾ ਨੂੰ ਕੀਤਾ ਜ਼ਖ਼ਮੀ ਅਗਲੀ ਖ਼ਬਰ ਝਗੜੇ ਦੌਰਾਨ ਚਾਚੇ ਨੇ ਭਤੀਜੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕੀਤਾ ਜ਼ਖ਼ਮੀ
Ad Position 24