26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵੱਟ ਨੂੰ ਲੈ ਕੇ ਹੋਈ ਲੜਾਈ ’ਚ ਭਰਾ ਨੇ ਭਰਾ ਨੂੰ ਕੀਤਾ ਜ਼ਖ਼ਮੀ

ਸੁਲਤਾਨਪੁਰ ਲੋਧੀ, 25 ਸਤੰਬਰ (ਨਰੇਸ਼ ਹੈਪੀ)-ਐਸ. ਡੀ.

Ad Position 21
No active advertisement
ਸਿਵਲ ਹਸਪਤਾਲ ਕਪੂਰਥਲਾ ਵਿਖੇ ਜ਼ੇਰੇ ਇਲਾਜ ਜ਼ਖ਼ਮੀ ਵਿਅਕਤੀ | ਐਸ.ਡੀ. ਕਾਲਜ ਫ਼ਾਰ ਵੁਮੈਨ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਸੈਮੀਨਾਰ ਦੀ ਝਲਕ | ਤਸਵੀਰ : ਲਾਡੀ ਸਟੂਡੀਓ 26-09-2026
ਸੁਲਤਾਨਪੁਰ ਲੋਧੀ, 25 ਸਤੰਬਰ (ਨਰੇਸ਼ ਹੈਪੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਵਿਖੇ ਰਾਸ਼ਟਰੀ ਸੇਵਾ ਯੋਜਨਾ ਦਿਵਸ ਬੜੇ ਉਤਸ਼ਾਹ ਅਤੇ ਵਿਦਿਆਰਥਣਾਂ ਦੀ ਸਰਗਰਮ ਭਾਗੀਦਾਰੀ ਨਾਲ ਮਨਾਇਆ ਗਿਆ | ਇਹ ਪ੍ਰੋਗਰਾਮ ਵਿਦਿਆਰਥਣਾਂ ਵਿਚ ਸਮਾਜ ਸੇਵਾ, ਭਾਈਚਾਰਕ ਭਾਗੀਦਾਰੀ ਅਤੇ ਸੇਵਾ-ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਰਵਾਇਆ ਗਿਆ | ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਸੁਨੀਤਾ ਕਲੇਰ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਸੇਵਾ ਯੋਜਨਾ ਸਬੰਧੀ ਜਾਣਕਾਰੀ ਭਰਪੂਰ ਅਤੇ ਪ੍ਰੇਰਣਾਦਾਇਕ ਲੈਕਚਰ ਦਿੱਤਾ | ਉਨ੍ਹਾਂ ਐਨ.ਐਸ.ਐਸ. ਦੀ ਸ਼ੁਰੂਆਤ, ਉਦੇਸ਼ਾਂ ਅਤੇ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਵਿਦਿਆਰਥਣਾਂ ਵਿਚ ਜ਼ਿੰਮੇਵਾਰੀ, ਅਨੁਸ਼ਾਸਨ, ਲੀਡਰਸ਼ਿਪ ਅਤੇ ਸਮਾਜਿਕ ਵਚਨਬੱਧਤਾ ਵਿਕਸਿਤ ਕਰਨ ਸਬੰਧੀ ਵੀ ਦੱਸਿਆ | ਵਿਦਿਆਰਥਣਾਂ ਨੂੰ ਇਹ ਵੀ ਦੱਸਿਆ ਗਿਆ ਕਿ ਸਿੱਖਿਆ ਦਾ ਉਦੇਸ਼ ਕੇਵਲ ਅਕਾਦਮਿਕ ਗਿਆਨ ਪ੍ਰਾਪਤ ਕਰਨਾ ਹੀ ਨਹੀਂ, ਸਗੋਂ ਮਨੁੱਖਤਾ, ਸਮਾਜਿਕ ਜ਼ਿੰਮੇਵਾਰੀ, ਸੰਵੇਦਨਸ਼ੀਲਤਾ ਅਤੇ ਸਮਾਜ ਦੀ ਸੇਵਾ ਕਰਨ ਦੀ ਭਾਵਨਾ ਦਾ ਵਿਕਾਸ ਕਰਨਾ ਵੀ ਹੈ | ਇਹ ਪ੍ਰੋਗਰਾਮ ਪਿ੍ੰਸੀਪਲ ਡਾਕਟਰ ਵੰਦਨਾ ਸ਼ੁਕਲਾ ਦੀ ਯੋਗ ਅਗਵਾਈ ਹੇਠ ਸਫਲਤਾਪੂਰਵਕ ਸੰਪੰਨ ਹੋਇਆ | ਵਿਦਿਆਰਥਣਾਂ ਨੇ ਪ੍ਰੋਗਰਾਮ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਸਮਾਜ ਦੀ ਸੇਵਾ ਲਈ ਸਮਰਪਣ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਵਚਨਬੱਧਤਾ ਪ੍ਰਗਟਾਈ |
Ad Position 22
No active advertisement
ਪਿਛਲੀ ਖ਼ਬਰ ਚਾਕੂ ਮਾਰ ਕੇ ਕਤਲ ਕਰਨ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਵਿਖਾਵਾ ਤਨਖ਼ਾਹਾਂ ਤੇ ਪੈਨਸ਼ਨਾਂ ਦੀ ਅਦਾ...
Ad Position 24