26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ਼ਹਿਰ ਦੇ 7 ਵਾਰਡਾਂ ਵਿਚ 69.78 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਤੇ ਗਲੀਆਂ ਦੇ ਨਿਰਮਾਣ ਲਈ ਵਰਕ ਆਰਡਰ ਜਾਰੀ-ਅਕਾਸ਼ ਬਾਂਸਲ

ਕਪੂਰਥਲਾ, 25 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਦਾ ਯੋਜਨਾਬੱਧ ਵਿਕਾਸ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸੇ ਆਸ਼ੇ ਨਾਲ ਨਗਰ ਨਿਗਮ ਵਲੋਂ ਸ਼ਹਿਰ ਦੇ 7 ਵਾਰਡਾਂ ਜਿਨ੍ਹਾਂ ਵਿਚ ਵਾਰਡ ਨੰਬਰ 10, 12, 13, 31, 47, 48 ਤੇ 50 ਸ਼ਾਮਲ ਹਨ ਵਿਚ ਸੜਕਾਂ ਤੇ ਗਲੀਆਂ ਦੇ ਨਿਰਮਾਣ ਲਈ 69. 78 ਲੱਖ ਰੁਪਏ ਦੇ ਵਰਕ ਆਰਡਰ ਜਾਰੀ ਕੀਤੇ ਗਏ ਹਨ | ਇਹ ਗੱਲ ਅਕਾਸ਼ ਬਾਂਸਲ ਪ੍ਰਸ਼ਾਸਕ ਨਗਰ ਨਿਗਮ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕਹੀ | ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਮੰਤਵ ਸੜਕੀ ਸੰਪਰਕ ਨੂੰ ਬਿਹਤਰ ਬਣਾਉਣਾ ਤੇ ਬੁਨਿਆਦੀ ਸ਼ਹਿਰੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਤਹਿਤ ਵੱਖ-ਵੱਖ ਵਾਰਡਾਂ ਸੜਕਾਂ ਤੇ ਗਲੀਆਂ ਦੇ ਨਿਰਮਾਣ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜਿਆ ਜਾਵੇ | ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਹੋਣ ਵਾਲੇ ਕੰਮਾਂ ਦੀ ਬਹੁਤ ਜਲਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ | ਇਸੇ ਦੌਰਾਨ ਹੀ ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਵਾਰਡਾਂ ਵਿਚ ਸਾਰੇ ਕਾਰਜ ਤਕਨੀਕੀ ਮਾਪਦੰਡਾਂ ਅਤੇ ਗੁਣਵੱਤਾ ਨਿਯਮਾਂ ਅਨੁਸਾਰ ਕਰਵਾਏ ਜਾਣ ਤੇ ਇਨ੍ਹਾਂ ਕੰਮਾਂ ਦੀ ਸ਼ੁਰੂਆਤ ਹੋਣ ਤੋਂ ਲੈ ਕੇ ਮੁਕੰਮਲ ਹੋਣ ਤੱਕ ਨਿਯਮਿਤ ਤੇ ਪ੍ਰਭਾਵਸ਼ਾਲੀ ਨਿਗਰਾਨੀ ਯਕੀਨੀ ਬਣਾਈ ਜਾਵੇ | ਉਨ੍ਹਾਂ ਅਧਿਕਾਰੀਆਂ ਤੇ ਖੇਤਰੀ ਸਟਾਫ਼ ਨੂੰ ਵੀ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਪ੍ਰੋਜੈਕਟ ਨਿਰਧਾਰਿਤ ਸਮੇਂ ਵਿਚ ਮੁਕੰਮਲ ਕੀਤੇ ਜਾਣ ਤੇ ਨਿਰਮਾਣ ਕਾਰਜਾਂ ਦੌਰਾਨ ਸਬੰਧਿਤ ਵਾਰਡਾਂ ਦੇ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਦਾ ਸਾਹਮਣਾ ਕਰਨਾ ਪਵੇ |

Ad Position 21
No active advertisement
ਅਜੀਤ ਡੈਸਕ 26-09-2026
ਕਪੂਰਥਲਾ, 25 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਦਾ ਯੋਜਨਾਬੱਧ ਵਿਕਾਸ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸੇ ਆਸ਼ੇ ਨਾਲ ਨਗਰ ਨਿਗਮ ਵਲੋਂ ਸ਼ਹਿਰ ਦੇ 7 ਵਾਰਡਾਂ ਜਿਨ੍ਹਾਂ ਵਿਚ ਵਾਰਡ ਨੰਬਰ 10, 12, 13, 31, 47, 48 ਤੇ 50 ਸ਼ਾਮਲ ਹਨ ਵਿਚ ਸੜਕਾਂ ਤੇ ਗਲੀਆਂ ਦੇ ਨਿਰਮਾਣ ਲਈ 69.78 ਲੱਖ ਰੁਪਏ ਦੇ ਵਰਕ ਆਰਡਰ ਜਾਰੀ ਕੀਤੇ ਗਏ ਹਨ | ਇਹ ਗੱਲ ਅਕਾਸ਼ ਬਾਂਸਲ ਪ੍ਰਸ਼ਾਸਕ ਨਗਰ ਨਿਗਮ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਕਹੀ | ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਮੰਤਵ ਸੜਕੀ ਸੰਪਰਕ ਨੂੰ ਬਿਹਤਰ ਬਣਾਉਣਾ ਤੇ ਬੁਨਿਆਦੀ ਸ਼ਹਿਰੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਤਹਿਤ ਵੱਖ-ਵੱਖ ਵਾਰਡਾਂ ਸੜਕਾਂ ਤੇ ਗਲੀਆਂ ਦੇ ਨਿਰਮਾਣ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜਿਆ ਜਾਵੇ | ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਹੋਣ ਵਾਲੇ ਕੰਮਾਂ ਦੀ ਬਹੁਤ ਜਲਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ | ਇਸੇ ਦੌਰਾਨ ਹੀ ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਵਾਰਡਾਂ ਵਿਚ ਸਾਰੇ ਕਾਰਜ ਤਕਨੀਕੀ ਮਾਪਦੰਡਾਂ ਅਤੇ ਗੁਣਵੱਤਾ ਨਿਯਮਾਂ ਅਨੁਸਾਰ ਕਰਵਾਏ ਜਾਣ ਤੇ ਇਨ੍ਹਾਂ ਕੰਮਾਂ ਦੀ ਸ਼ੁਰੂਆਤ ਹੋਣ ਤੋਂ ਲੈ ਕੇ ਮੁਕੰਮਲ ਹੋਣ ਤੱਕ ਨਿਯਮਿਤ ਤੇ ਪ੍ਰਭਾਵਸ਼ਾਲੀ ਨਿਗਰਾਨੀ ਯਕੀਨੀ ਬਣਾਈ ਜਾਵੇ | ਉਨ੍ਹਾਂ ਅਧਿਕਾਰੀਆਂ ਤੇ ਖੇਤਰੀ ਸਟਾਫ਼ ਨੂੰ ਵੀ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਪ੍ਰੋਜੈਕਟ ਨਿਰਧਾਰਿਤ ਸਮੇਂ ਵਿਚ ਮੁਕੰਮਲ ਕੀਤੇ ਜਾਣ ਤੇ ਨਿਰਮਾਣ ਕਾਰਜਾਂ ਦੌਰਾਨ ਸਬੰਧਿਤ ਵਾਰਡਾਂ ਦੇ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਦਾ ਸਾਹਮਣਾ ਕਰਨਾ ਪਵੇ |
Ad Position 22
No active advertisement
ਪਿਛਲੀ ਖ਼ਬਰ ਮਾਂ ਦੁਰਗਾ ਦਰਸ਼ਨ ਕਲੱਬ ਵਲੋਂ 39ਵਾਂ ਸਾਲਾਨਾ ਵਿਸ਼ਾਲ ਜਾਗਰਣ 3 ਅਕਤੂਬਰ ਨੂੰ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਸਾਧ ਸੰਗਤ ਮੁਹੱਲਾ ਕਿਲੇਵਾਲਾ ਵਿਖੇ 13 ਲੋੜਵੰਦ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ
Ad Position 24