25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਕਾਰਡ ਵੰਡੇ

ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡ ਜਗਤਪੁਰ ਜੱਟਾਂ ਵਿਖੇ ਸਮਾਗਮ ਦੌਰਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ‘ਚ ਹੁਣ ਤੱਕ 1.

Ad Position 21
No active advertisement
ਅਜੀਤ ਡੈਸਕ 26-09-2026
ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡ ਜਗਤਪੁਰ ਜੱਟਾਂ ਵਿਖੇ ਸਮਾਗਮ ਦੌਰਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ‘ਚ ਹੁਣ ਤੱਕ 1.14 ਲੱਖ ਤੋਂ ਵੱਧ ਸਿਹਤ ਬੀਮਾ ਕਾਰਡ ਰਜਿਸਟਰ ਕੀਤੇ ਜਾ ਚੁੱਕੇ ਹਨ | ਯੋਗ ਪਰਿਵਾਰਾਂ ਨੂੰ ਸਰਕਾਰੀ ਤੇ ਸੂਚੀਬੱਧ ਨਿੱਜੀ ਹਸਪਤਾਲਾਂ ‘ਚ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੀ ਨਕਦ-ਰਹਿਤ ਸਿਹਤ ਕਵਰੇਜ ਮਿਲ ਰਹੀ ਹੈ | ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ 909 ਸੂਚੀਬੱਧ ਹਸਪਤਾਲਾਂ ‘ਚ 2356 ਇਲਾਜ ਪੈਕੇਜ ਉਪਲਬਧ ਹਨ | ਉਨ੍ਹਾਂ ਯੋਗ ਲੋਕਾਂ ਨੂੰ ਜਲਦ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ, ਖੇਡਾਂ, ਸੜਕਾਂ, ਖੇਤੀਬਾੜੀ ਅਤੇ ਰੋਜ਼ਗਾਰ ਸਮੇਤ ਵੱਖ-ਵੱਖ ਖੇਤਰਾਂ ਵਿਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸਹੂਲਤਾਂ, ਸਿੱਖਿਆ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸਮੇਤ ਵੱਖ-ਵੱਖ ਯੋਜਨਾਵਾਂ ਰਾਹੀਂ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦੇ ਲਾਭ ਮਿਲ ਰਹੇ ਹਨ | ਉਨ੍ਹਾਂ ਸਕੂਲ ਆਫ਼ ਐਮੀਨੈਂਸ, 3,100 ਖੇਡ ਮੈਦਾਨਾਂ, 70,000 ਤੋਂ ਵੱਧ ਸਰਕਾਰੀ ਨੌਕਰੀਆਂ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਵੀ ਜ਼ਿਕਰ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬੁਲਟ ਮੋਟਰਸਾਈਕਲਾਂ ਰਾਹੀਂ ਪਟਾਕੇ ਮਾਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ-ਜਗਜੀਤ ਸਿੰਘ ਸ਼ੰਮੀ... ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ-ਗੰਭੀਰ ਜ਼ਖ਼ਮੀ
Ad Position 24