ਸ਼ਹਿਰ ਦੀ ਮੁੱਖ ਸੜਕ ਦਾ ਨਿਰਮਾਣ ਸ਼ੁਰੂ, ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
ਭੁਲੱਥ, 25 ਸਤੰਬਰ (ਮਨਜੀਤ ਸਿੰਘ ਰਤਨ)-ਸਬ-ਡਵੀਜ਼ਨ ਕਸਬਾ ਭੁਲੱਥ ਦੀ ਲੰਮੇ ਸਮੇਂ ਤੋਂ ਖਸਤਾ ਹਾਲਤ ਦਾ ਸ਼ਿਕਾਰ ਰਹੀ ਮੁੱਖ ਸੜਕ ਦਾ ਨਿਰਮਾਣ ਆਖ਼ਰਕਾਰ ਸ਼ੁਰੂ ਹੋ ਗਿਆ ਹੈ | ਐਚ. ਡੀ.
ਭੁਲੱਥ, 25 ਸਤੰਬਰ (ਮਨਜੀਤ ਸਿੰਘ ਰਤਨ)-ਸਬ-ਡਵੀਜ਼ਨ ਕਸਬਾ ਭੁਲੱਥ ਦੀ ਲੰਮੇ ਸਮੇਂ ਤੋਂ ਖਸਤਾ ਹਾਲਤ ਦਾ ਸ਼ਿਕਾਰ ਰਹੀ ਮੁੱਖ ਸੜਕ ਦਾ ਨਿਰਮਾਣ ਆਖ਼ਰਕਾਰ ਸ਼ੁਰੂ ਹੋ ਗਿਆ ਹੈ | ਐਚ.ਡੀ.ਐਫ.ਸੀ. ਬੈਂਕ ਤੋਂ ਲੈ ਕੇ ਵੇਈਂ ਪੁਲ ਤੱਕ ਸੜਕ ’ਤੇ ਪਏ ਵੱਡੇ-ਵੱਡੇ ਟੋਇਆਂ ਅਤੇ ਬਰਸਾਤੀ ਪਾਣੀ ਖੜ੍ਹਾ ਰਹਿਣ ਕਾਰਨ ਰਾਹਗੀਰਾਂ, ਦੁਕਾਨਦਾਰਾਂ ਅਤੇ ਆਲੇ-ਦੁਆਲੇ ਦੇ ਵਸਨੀਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਸੜਕ ਦੀ ਮੁਰੰਮਤ ਅਤੇ ਨਿਰਮਾਣ ਲਈ ਸ਼ਹਿਰ ਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ | ਹੁਣ ਪਿਛਲੇ ਦਿਨ ਤੋਂ ਸੜਕ ਦਾ ਨਿਰਮਾਣ ਕਾਰਜ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਵਿਚ ਰਾਹਤ ਦੀ ਉਮੀਦ ਜਾਗੀ ਹੈ | ਇਸ ਸਬੰ ਧੀ ਜਾਣਕਾਰੀ ਦਿੰਦੇ ਹੋਏ ਨਜ਼ਦੀਕੀ ਦੁਕਾਨਦਾਰਾਂ ਨੇ ਦੱਸਿਆ ਕਿ ਬਹੁਤ ਲੰਬੇ ਤੋਂ ਇਸ ਸੜਕ ਦੀ ਹਾਲਤ ਬਹੁਤ ਖਸਤਾ ਸੀ ਅਤੇ ਜਗ੍ਹਾ ਜਗ੍ਹਾ ਤੇ ਟੋਏ ਪਏ ਹੋਏ ਸਨ | ਲੋਕਾਂ ਦੀ ਇਹੋ ਹੀ ਮੰਗ ਸੀ ਕਿ ਇਸ ਸੜਕ ਨੂੰ ਜਲਦੀ ਤੋਂ ਜਲਦ ਠੀਕ ਕੀਤਾ ਜਾਵੇ | ਸੋ ਹੁਣ ਇਸ ਸੜਕ ਦਾ ਨਿਰਮਾਣ ਕਾਰਜ ਜਲਦ ਮੁਕੰਮਲ ਹੋਣ ਨਾਲ ਰਾਹਗੀਰਾਂ, ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ |