25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਦੀ ਕਪੂਰਥਲਾ ਕੇਂਦਰੀ ਸਹਿਕਾਰੀ ਬੈਂਕ ਸਹਿਕਾਰੀ ਬੈਂਕਾਂ ’ਚੋਂ ਦੂਜੇ ਸਥਾਨ ‘ਤੇ ਆਉਣ ਵਾਲੀ ਬੈਂਕ ਹੈ-ਹਰਜਿੰਦਰ ਸਿੰਘ ਸੰਧੂ ਦੀ ਕਪੂਰਥਲਾ ਕੇਂਦਰੀ ਸਹਿਕਾਰੀ ਬੈਂਕ ਦਾ ਹੋਇਆ ਆਮ ਇਜਲਾਸ

ਕਪੂਰਥਲਾ, 25 ਸਤੰਬਰ (ਅਮਰਜੀਤ ਕੋਮਲ)-ਦੀ ਕਪੂਰਥਲਾ ਕੇਂਦਰੀ ਸਹਿਕਾਰੀ ਬੈਂਕ ਕਪੂਰਥਲਾ ਦਾ ਸਾਲ 2025-26 ਦਾ ਆਮ ਇਜਲਾਸ ਹਰਜੀਤ ਸਿੰਘ ਪਰਮਾਰ ਡਾਇਰੈਕਟਰ ਪੰਜਾਬ ਰਾਜ ਸਹਿਕਾਰੀ ਬੈਂਕ, ਸਾਬਕਾ ਚੇਅਰਮੈਨ ਸੀ. ਸੀ.

Ad Position 21
No active advertisement
ਅਜੀਤ ਡੈਸਕ 26-09-2026
ਕਪੂਰਥਲਾ, 25 ਸਤੰਬਰ (ਅਮਰਜੀਤ ਕੋਮਲ)-ਦੀ ਕਪੂਰਥਲਾ ਕੇਂਦਰੀ ਸਹਿਕਾਰੀ ਬੈਂਕ ਕਪੂਰਥਲਾ ਦਾ ਸਾਲ 2025-26 ਦਾ ਆਮ ਇਜਲਾਸ ਹਰਜੀਤ ਸਿੰਘ ਪਰਮਾਰ ਡਾਇਰੈਕਟਰ ਪੰਜਾਬ ਰਾਜ ਸਹਿਕਾਰੀ ਬੈਂਕ, ਸਾਬਕਾ ਚੇਅਰਮੈਨ ਸੀ.ਸੀ.ਬੀ. ਕਪੂਰਥਲਾ ਤੇ ਸਾਬਕਾ ਚੇਅਰਮੈਨ ਦੀ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਚੰਡੀਗੜ੍ਹ ਦੀ ਪ੍ਰਧਾਨਗੀ ਵਿਚ ਕਰਵਾਇਆ ਗਿਆ | ਅਜਲਾਸ ਦੇ ਆਰੰਭ ਵਿਚ ਬੈਂਕ ਦੇ ਜ਼ਿਲ੍ਹਾ ਮੈਨੇਜਰ ਲਖਬੀਰ ਸਿੰਘ ਕੌੜਾ ਨੇ ਵੱਖ-ਵੱਖ ਸਭਾਵਾਂ ਦੇ ਨੁਮਾਇੰਦਿਆਂ ਤੇ ਬੈਂਕ ਦੇ ਸਟੇਕ ਹੋਲਡਰਾਂ ਦਾ ਸਵਾਗਤ ਕੀਤਾ | ਉਪਰੰਤ ਬੈਂਕ ਦੇ ਸੀਨੀਅਰ ਅਧਿਕਾਰੀ ਮਹੇਸ਼ ਸੰਗਰ ਨੇ ਕਪੂਰਥਲਾ ਕੇਂਦਰੀ ਸਹਿਕਾਰੀ ਬੈਂਕ ਪੰਜਾਬ ਦੀਆਂ ਸਹਿਕਾਰੀ ਬੈਂਕਾਂ ਵਿਚੋਂ ਵਧੀਆ ਕੰਮ ਕਰਨ ਵਾਲੀ ਬੈਂਕਾਂ ਵਿਚੋਂ ਦੂਜੇ ਨੰਬਰ ‘ਤੇ ਹੈ | ਉਨ੍ਹਾਂ ਬੈਂਕ ਦੇ ਡਿਪਾਜਟ, ਲੋਨ ਤੇ ਵੱਖ-ਵੱਖ ਕਰਜ਼ਾ ਸਕੀਮਾਂ ਤੇ ਸਭਾਵਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਬੈਂਕ ਦੇ ਸੀਨੀਅਰ ਮੈਨੇਜਰ ਦੀਪਕ ਸਿੰਘ ਵਾਲੀਆ ਨੇ ਸਾਲ 2025-26 ਦੀ ਸਾਲਾਨਾ ਰਿਪੋਰਟ ਬੈਂਕ ਦਾ ਲੇਖਾ ਜੋਖਾ ਪੇਸ਼ ਕੀਤਾ | ਜਦਕਿ ਬੈਂਕ ਦੇ ਨਾਲ ਸਬੰਧਿਤ ਸਭਾਵਾਂ ਦੇ ਸਕੱਤਰ ਤੇ ਯੂਨੀਅਨ ਦੇ ਪ੍ਰਧਾਨ ਹਰਪ੍ਰੀਤ ਸਿੰਘ ਮੈਰੀਪੁਰ ਨੇ ਸਭਾਵਾਂ ਨੂੰ ਬੈਂਕ ਨਾਲ ਸਬੰਧਿਤ ਮੁਸ਼ਕਲਾਂ ਬਾਰੇ ਜਾਣਕਾਰੀ ਦਿੱਤੀ | ਬਾਅਦ ਵਿਚ ਬੈਂਕ ਦੇ ਪ੍ਰਬੰਧਕ ਨਿਰਦੇਸ਼ਕ ਹਰਜਿੰਦਰ ਸਿੰਘ ਸੰਧੂ ਤੇ ਜ਼ਿਲ੍ਹਾ ਮੈਨੇਜਰ ਲਖਬੀਰ ਸਿੰਘ ਕੌੜਾ ਨੇ ਸਭਾਵਾਂ ਨੂੰ ਆਰੀਆਂ ਮੁਸ਼ਕਲਾਂ ਦਾ ਮੌਕੇ ‘ਤੇ ਨਿਪਟਾਰਾ ਕਰ ਦਿੱਤਾ ਤੇ ਭਵਿੱਖ ਹੋਰ ਬਿਹਤਰ ਸੇਵਾਵਾਂ ਦੇਣ ਦਾ ਭਰੋਸਾ ਦਿਵਾਇਆ | ਅਜਲਾਸ ਨੂੰ ਸੰਬੋਧਨ ਕਰਦਿਆਂ ਬੈਂਕ ਦੇ ਪ੍ਰਬੰਧਕ ਨਿਰਦੇਸ਼ਕ ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਦੀ ਕਪੂਰਥਲਾ ਕੇਂਦਰੀ ਸਹਿਕਾਰੀ ਬੈਂਕ ਪੰਜਾਬ ਦੀਆਂ ਸਹਿਕਾਰੀ ਬੈਂਕਾਂ ਵਿਚੋਂ ਦੂਜੇ ਸਥਾਨ ‘ਤੇ ਆਉਣ ਵਾਲੀ ਬੈਂਕ ਹੈ | ਉਨ੍ਹਾਂ ਬੈਂਕ ਦੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਤੇ ਅਜਲਾਸ ਵਿਚ ਸ਼ਾਮਲ ਹੋਏ ਸਹਿਕਾਰੀ ਸਭਾ ਦੇ ਪ੍ਰਧਾਨ, ਸਕੱਤਰ, ਬੋਰਡ ਆਫ਼ ਡਾਇਰੈਕਟਰ ਦੇ ਮੈਂਬਰ ਸਾਹਿਬਾਨ ਨੂੰ ਜੀ ਆਇਆਂ ਕਿਹਾ | ਉਨ੍ਹਾਂ ਬੈਂਕ ਦੀ ਕਾਰਗੁਜ਼ਾਰੀ ਤੇ ਸਟਾਫ਼ ਦੀ ਸ਼ਲਾਘਾ ਕੀਤੀ | ਹਰਜਿੰਦਰ ਸਿੰਘ ਸੰਧੂ ਨੇ ਕਿਹਾ ਕਿ ਬੈਂਕ ਨਾਲ ਸਬੰਧਿਤ ਜਿੰਨੀਆਂ ਵੀ ਸਭਾਵਾਂ ਹਨ ਉਨ੍ਹਾਂ ਦੀ ਕਾਰਗੁਜ਼ਾਰੀ ਬਹੁਤ ਹੀ ਵਧੀਆ ਹੈ | ਉਨ੍ਹਾਂ ਬੈਂਕਾਂ ਦੇ ਸਕੱਤਰਾਂ ਦੀ ਕਾਰਗੁਜ਼ਾਰੀ ਦੀ ਵੀ ਸ਼ਲਾਘਾ ਕੀਤੀ | ਇਸ ਮੌਕੇ ਸਹਿਕਾਰੀ ਸਭਾਵਾਂ ਦੇ ਸਕੱਤਰ, ਬੈਂਕ ਦੇ ਮੈਨੇਜਰ ਚਰਨਜੀਤ ਸਿੰਘ ਵਾਲੀਆ, ਮੈਨੇਜਰ ਸਰਬਜੀਤ ਸਿੰਘ ਜਸਵਾਲ, ਰਾਹੁਲ ਗਰਗ, ਵਿਸ਼ਾਲ ਬਾਂਸਲ, ਸੰਜੀਵ ਕੁਮਾਰ, ਹਰਦੀਪ ਸਿੰਘ, ਹਰੀਸ਼ ਵਰਮਾ, ਨੀਲਕਾਂਤ ਚੌਧਰੀ, ਜਤਿੰਦਰ ਕੌਰ, ਅਭਿਲਾਸ਼ਾ ਅਤੇ ਬੈਂਕ ਤੇ ਸਹਿਕਾਰੀ ਸਭਾਵਾਂ ਨਾਲ ਸਬੰਧਿਤ ਮੁਲਾਜ਼ਮ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਕੂਲ ਅਥਲੈਟਿਕਸ ਮੀਟ ’ਚ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਜ਼ਿਲ੍ਹਾ ਪੱਧਰੀ ਮੁਕਾ... ਅਗਲੀ ਖ਼ਬਰ ਸ਼ਹਿਰ ਦੀ ਮੁੱਖ ਸੜਕ ਦਾ ਨਿਰਮਾਣ ਸ਼ੁਰੂ, ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
Ad Position 24