27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਥਾਣਿਆਂ-ਚੌਕੀਆਂ ’ਚ ਆਮ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਅਤੇ ਸ਼ਿਕਾਇਤਾਂ ਦਾ ਸਮੇਂ ਸਿਰ ਹੋਵੇ ਨਿਪਟਾਰਾ-ਮਨਜਿੰਦਰ ਲਾਡੀ

ਨਡਾਲਾ, 26 ਸਤੰਬਰ (ਰਘਬਿੰਦਰ ਸਿੰਘ)-ਐਂਟੀ ਕੁਰੱਪਸ਼ਨ ਐਸੋਸੀਏਸ਼ਨ ਆਫ਼ ਇੰਡੀਆ ਕਪੂਰਥਲਾ ਦੀ ਇੱਕ ਮੀਟਿੰਗ ਨਡਾਲਾ ਵਿਖੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੂੰ ਅਥਾਰਿਟੀ ਕਾਰਡ ਜਾਰੀ ਕੀਤੇ ਗਏ ਅਤੇ ਐਸੋਸੀਏਸ਼ਨ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ਮਨਜਿੰਦਰ ਸਿੰਘ ਲਾਡੀ ਨੇ ਕਿਹਾ ਕਿ ਥਾਣਿਆਂ ਅਤੇ ਪੁਲਿਸ ਚੌਕੀਆਂ ਵਿਚ ਆਪਣੀਆਂ ਸ਼ਿਕਾਇਤਾਂ ਲੈ ਕੇ ਆਉਣ ਵਾਲੇ ਆਮ ਲੋਕਾਂ ਦੀ ਖੱਜਲ-ਖੁਆਰੀ ਘੱਟ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਯਮਾਂ ਅਨੁਸਾਰ ਸਮੇਂ ਸਿਰ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਲੋਕ ਹਿੱਤ ਨਾਲ ਜੁੜੇ ਮਾਮਲਿਆਂ ਨੂੰ ਉਚਿੱਤ ਪੱਧਰ ‘ਤੇ ਉਠਾਉਂਦੀ ਰਹੇਗੀ |ਉਨ੍ਹਾਂ ਕਿਹਾ ਕਿ ਮੰਡੀਆਂ ਦਾ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਸਰਕਾਰ ਅਤੇ ਸਬੰਧਿਤ ਵਿਭਾਗਾਂ ਨੂੰ ਪਹਿਲਾਂ ਤੋਂ ਹੀ ਪੁਖ਼ਤਾ ਪ੍ਰਬੰਧ ਕਰਨੇ ਚਾਹੀਦੇ ਹਨ | ਕਿਸਾਨਾਂ ਅਤੇ ਆੜ੍ਹਤੀਆਂ ਨੂੰ ਬਾਰਦਾਨੇ, ਫ਼ਸਲ ਦੀ ਲਿਫ਼ਟਿੰਗ ਜਾਂ ਹੋਰ ਪ੍ਰਬੰਧਾਂ ਸਬੰਧੀ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ | ਮੀਟਿੰਗ ਦੌਰਾਨ ਮੈਂਬਰਾਂ ਨੇ ਐਸੋਸੀਏਸ਼ਨ ਦੇ ਲੋਕ ਹਿੱਤ ਨਾਲ ਸਬੰਧਿਤ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਵੀ ਵਿਚਾਰ ਪੇਸ਼ ਕੀਤੇ | ਇਸ ਮੌਕੇ ਪ੍ਰਧਾਨ ਮਨਜਿੰਦਰ ਸਿੰਘ ਲਾਡੀ, ਸੰਦੀਪ ਕੁਮਾਰ ਨਡਾਲਾ,ਸਤਪਾਲ ਸਿੱਧੂ, ਗੁਰਪ੍ਰੀਤ ਸਿੰਘ ਗੋਪੀ, ਇੰਦਰਪਾਲ ਸਿੰਘ ਪੋਪਲੀ,ਜਤਿੰਦਰ ਅਰੋੜਾ, ਜਤਿੰਦਰ ਸਾਜਨ,ਅਰੁਣ ਗੁਲਾਟੀ, ਪੰਡਤ ਸੰਦੀਪ ਪਾਂਡੇ, ਬਲਵੀਰ ਸਿੰਘ ਬੀਰ ਅਤੇ ਹੋਰ ਹਾਜ਼ਰ ਸਨ

Ad Position 21
No active advertisement
ਅਜੀਤ ਡੈਸਕ 27-09-2026

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਸਿੱਖਾਂ ’ਤੇ ਰਾਜਨੀਤੀ ਕਰ ਰਿਹਾ ਹੈ-ਗੁਰਦੀਪ ਖੇੜਾ ਅਗਲੀ ਖ਼ਬਰ ਪੰਜਾਬ ਦੇ ਦਰਿਆਵਾਂ ਦਾ ਪਲੀਤ ਹੋਣਾ ਮੰਦਭਾਗਾ-ਸੰਤ ਸੀਚੇਵਾਲ
Ad Position 24