ਭਗਵੰਤ ਮਾਨ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਸਿੱਖਾਂ ’ਤੇ ਰਾਜਨੀਤੀ ਕਰ ਰਿਹਾ ਹੈ-ਗੁਰਦੀਪ ਖੇੜਾ
ਫਗਵਾੜਾ, 26 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਅਤੇ ਧਾਰਮਿਕ ਆਗੂ ਗੁਰਦੀਪ ਸਿੰਘ ਖੇੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ਸਿੱਖਾਂ ‘ਤੇ ਰਾਜਨੀਤੀ ਕਰ ਰਿਹਾ ਹੈ ਇਸ ਤੋਂ ਸਿੱਖਾਂ ਨੂੰ ਵੀ ਸਮਝ ਲੈਣਾ ਚਾਹੀਦਾ ਹੈ ਕਿ ਮੁੱਖ ਮੰਤਰੀ ਆਪਣੀਆਂ ਨਕਾਮੀਆਂ ਦਾ ਧਿਆਨ ਭਟਕਾਕੇ ਸਿੱਖਾਂ ਨੂੰ ਸਿੱਖਾਂ ਦੇ ਵੈਰੀ ਬਣਾਉਣ ਲੱਗਾ ਹੋਇਆ ਹੈ | ਗੁਰਦੀਪ ਸਿੰਘ ਖੇੜਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਭਗਵੰਤ ਮਾਨ ਨੂੰ ਗੁਰੂ ਦੋਖੀ ਅਤੇ ਪੰਥ ਵਿਰੋਧੀ ਹੋਣ ਦਾ ਆਦੇਸ਼ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਵਿਚ ਵੀ ਆਪ ਦੇ ਮੰਤਰੀ ਸਵਾਗਤ ਵਿਚ ਨਹੀਂ ਦਿਖੇ ਇਸ ਤੋਂ ਜ਼ਾਹਿਰ ਹੁੰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਖ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਗੁਰਦੀਪ ਸਿੰਘ ਖੇੜਾ ਨੇ ਇਹ ਵੀ ਆਖਿਆ ਕਿ ਫਗਵਾੜਾ ‘ਚ ਨਵਾਂ ਮਾਰਕੀਟ ਕਮੇਟੀ ਦਾ ਚੇਅਰਮੈਨ ਤਾਂ ਲਗਾ ਦਿੱਤਾ ਹੈ ਪਰ ਨੋਟੀਫਿਕੇਸ਼ਨ ਹਾਲੇ ਤੱਕ ਜਾਰੀ ਨਹੀਂ ਹੋਇਆ ਅਤੇ ਝੋਨੇ ਦਾ ਸੀਜ਼ਨ ਸ਼ੁਰੂ ਹੈ ਇਸਤੋਂ ਪਤਾ ਲੱਗਦਾ ਹੈ ਸਰਕਾਰ ਕੰਮ ਕਰਨ ਤੋਂ ਕਿਨਾਰਾ ਕਰਦੇ ਹੋਏ ਸਿੱਖਾਂ ’ਤੇ ਹੀ ਆਪਣੀ ਰਾਜਨੀਤੀ ਕਰੀ ਜਾਂਦਾ ਹੈ |