27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ’ਚ ਅਧਿਆਪਕਾਂ ਲਈ ਸੈਮੀਨਾਰ

ਸੁਲਤਾਨਪੁਰ ਲੋਧੀ, 26 ਸਤੰਬਰ (ਥਿੰਦ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਸ਼ਾਸਕ ਸ੍ਰੀ ਇੰਜ. ਨਿਮਰਤਾ ਕੌਰ ਦੀ ਅਗਵਾਈ ਵਿਚ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਉਨ੍ਹਾਂ ਦੀਆਂ ਅਧਿਆਪਨ ਸਮਰੱਥਾਵਾਂ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਬਾਲ ਮਨੋਵਿਗਿਆਨ ਅਤੇ ਪ੍ਰਭਾਵਸ਼ਾਲੀ ਕਲਾਸ ਰੂਮ ਪ੍ਰਬੰਧਨ ਵਰਗੇ ਮਹੱਤਵਪੂਰਨ ਵਿਸ਼ਿਆਂ ‘ਤੇ ਅਧਿਆਪਕਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਸੈਮੀਨਾਰ ਦੀ ਮੁੱਖ ਬੁਲਾਰਾ ਇੰਦਰਜੀਤ ਕੌਰ ਸਨ | ਉਨ੍ਹਾਂ ਨੇ ਅਧਿਆਪਕਾਂ ਨਾਲ ਬੱਚਿਆਂ ਦੇ ਵਿਹਾਰ, ਭਾਵਨਾਵਾਂ, ਸਿੱਖਣ ਦੀਆਂ ਲੋੜਾਂ ਅਤੇ ਉਨ੍ਹਾਂ ਦੀ ਮਨੋਵਿਗਿਆਨਕ ਸਮਝ ਨਾਲ ਸਬੰਧਿਤ ਅਹਿਮ ਨੁਕਤੇ ਸਾਂਝੇ ਕੀਤੇ | ਸੈਮੀਨਾਰ ਦੌਰਾਨ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵਿਚਾਰ-ਵਟਾਂਦਰੇ ਅਤੇ ਗਤੀਵਿਧੀਆਂ ਰਾਹੀਂ ਆਪਣੇ ਗਿਆਨ ਵਿਚ ਵਾਧਾ ਕੀਤਾ | ਇਹ ਸੈਮੀਨਾਰ ਅਧਿਆਪਕਾਂ ਨੂੰ ਆਧੁਨਿਕ ਅਤੇ ਵਿਦਿਆਰਥੀ-ਕੇਂਦਰਿਤ ਅਧਿਆਪਨ ਨਾਲ ਜੋੜਨ ਵਿਚ ਲਾਹੇਵੰਦ ਸਾਬਤ ਹੋਇਆ | ਇਸ ਮੌਕੇ ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਸੈਮੀਨਾਰ ਦੌਰਾਨ ਵਿਸ਼ੇਸ਼ ਤੌਰ ‘ਤੇ ਸ਼ਾਮਲ ਰਹੇ ਲ ਉਨ੍ਹਾਂ ਸੈਮੀਨਾਰ ਦੇ ਪ੍ਰਬੰਧਕਾਂ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਤਰ੍ਹਾਂ ਦੇ ਗਿਆਨਵਰਧਕ ਉਪਰਾਲੇ ਜਾਰੀ ਰੱਖਣ ‘ਤੇ ਜ਼ੋਰ ਦਿੱਤਾ |

Ad Position 21
No active advertisement
ਸੈਮੀਨਾਰ ਮੌਕੇ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਹਰਨਿਆਮਤ ਕੌਰ, ਇੰਜ. ਨਿਮਰਤਾ ਕੌਰ ਅਤੇ ਸਟਾਫ਼ ਮੈਂਬਰਾਂ ਨੂੰ ਸੰਬੋਧਨ ਕਰਦੇ ਇੰਦਰਜੀਤ ਕੌਰ | ਤਸਵੀਰ: ਲਾਡੀ ਸਟੂਡੀਓ 27-09-2026
ਸੁਲਤਾਨਪੁਰ ਲੋਧੀ, 26 ਸਤੰਬਰ (ਥਿੰਦ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਸ਼ਾਸਕ ਸ੍ਰੀ ਇੰਜ. ਨਿਮਰਤਾ ਕੌਰ ਦੀ ਅਗਵਾਈ ਵਿਚ ਅਧਿਆਪਕਾਂ ਦੇ ਪੇਸ਼ੇਵਰ ਵਿਕਾਸ ਅਤੇ ਉਨ੍ਹਾਂ ਦੀਆਂ ਅਧਿਆਪਨ ਸਮਰੱਥਾਵਾਂ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਬਾਲ ਮਨੋਵਿਗਿਆਨ ਅਤੇ ਪ੍ਰਭਾਵਸ਼ਾਲੀ ਕਲਾਸ ਰੂਮ ਪ੍ਰਬੰਧਨ ਵਰਗੇ ਮਹੱਤਵਪੂਰਨ ਵਿਸ਼ਿਆਂ ‘ਤੇ ਅਧਿਆਪਕਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਸੈਮੀਨਾਰ ਦੀ ਮੁੱਖ ਬੁਲਾਰਾ ਇੰਦਰਜੀਤ ਕੌਰ ਸਨ | ਉਨ੍ਹਾਂ ਨੇ ਅਧਿਆਪਕਾਂ ਨਾਲ ਬੱਚਿਆਂ ਦੇ ਵਿਹਾਰ, ਭਾਵਨਾਵਾਂ, ਸਿੱਖਣ ਦੀਆਂ ਲੋੜਾਂ ਅਤੇ ਉਨ੍ਹਾਂ ਦੀ ਮਨੋਵਿਗਿਆਨਕ ਸਮਝ ਨਾਲ ਸਬੰਧਿਤ ਅਹਿਮ ਨੁਕਤੇ ਸਾਂਝੇ ਕੀਤੇ | ਸੈਮੀਨਾਰ ਦੌਰਾਨ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵਿਚਾਰ-ਵਟਾਂਦਰੇ ਅਤੇ ਗਤੀਵਿਧੀਆਂ ਰਾਹੀਂ ਆਪਣੇ ਗਿਆਨ ਵਿਚ ਵਾਧਾ ਕੀਤਾ | ਇਹ ਸੈਮੀਨਾਰ ਅਧਿਆਪਕਾਂ ਨੂੰ ਆਧੁਨਿਕ ਅਤੇ ਵਿਦਿਆਰਥੀ-ਕੇਂਦਰਿਤ ਅਧਿਆਪਨ ਨਾਲ ਜੋੜਨ ਵਿਚ ਲਾਹੇਵੰਦ ਸਾਬਤ ਹੋਇਆ | ਇਸ ਮੌਕੇ ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਸੈਮੀਨਾਰ ਦੌਰਾਨ ਵਿਸ਼ੇਸ਼ ਤੌਰ ‘ਤੇ ਸ਼ਾਮਲ ਰਹੇ ਲ ਉਨ੍ਹਾਂ ਸੈਮੀਨਾਰ ਦੇ ਪ੍ਰਬੰਧਕਾਂ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਤਰ੍ਹਾਂ ਦੇ ਗਿਆਨਵਰਧਕ ਉਪਰਾਲੇ ਜਾਰੀ ਰੱਖਣ ‘ਤੇ ਜ਼ੋਰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਨਡਾਲਾ ਵਿਖੇ ਨਸ਼ਿਆਂ ਵਿਰੁੱਧ ਯਾਤਰਾ ਦੇ ਸਵਾਗਤ ਦੀਆਂ ਤਿਆਰੀਆਂ ਦਾ ਐਸ.ਐਸ.ਪੀ. ਗੌਰਵ ਤੂਰਾ ਵਲੋਂ ਜਾਇਜ਼ਾ ਅਗਲੀ ਖ਼ਬਰ ਨਡਾਲਾ ਸੁਭਾਨਪੁਰ ਸੜਕ ਦੀ ਹਾਲਤ ਸੁਧਾਰਨ ਲਈ ਵਫ਼ਦ ਪੀ.ਡਬਲਯੂ.ਡੀ. ਦੇ ਐਕਸੀਅਨ ਨੂੰ ਮਿਲਿਆ
Ad Position 24