28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸੁਲਤਾਨਪੁਰ ਲੋਧੀ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਰਾਤਰੀ ਪੈਦਲ ਯਾਤਰਾ ਵਿਚ ਵੱਡੀ ਗਿਣਤੀ ਸੰਗਤਾਂ ਹੋਈਆਂ ਸ਼ਾਮਿਲ

ਸੁਲਤਾਨਪੁਰ ਲੋਧੀ, 27 ਸਤੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਅਮਰਦਾਸ ਜੀ ਦੇ ਸਾਲਾਨਾ ਜੋਤੀ-ਜੋਤਿ ਪੁਰਬ ਜੋੜ ਮੇਲੇ ਨੂੰ ਸਮਰਪਿਤ ਗੁਰੂ ਨਾਨਕ ਸੇਵਕ ਜਥਾ ਸੁਲਤਾਨਪੁਰ ਲੋਧੀ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਹਰ ਵਾਰ ਦੀ ਤਰ੍ਹਾਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਰਾਤਰੀ ਪੈਦਲ ਸ਼ਬਦ ਚੌਕੀ ਯਾਤਰਾ ਸ਼ਰਧਾ ਤੇ ਉਤਸ਼ਾਹ ਨਾਲ ਕੱਢੀ ਗਈ | ਜਿਸਦੀ ਅਗਵਾਈ ਗੁਰੂ ਨਾਨਕ ਸੇਵਕ ਜਥਾ ਦੇ ਪ੍ਰਧਾਨ ਡਾ. ਨਿਰਵੈਲ ਸਿੰਘ ਧਾਲੀਵਾਲ ਦੀ ਦੇਖ-ਰੇਖ ਹੇਠ ਕੀਤਾ ਗਿਆ | ਪੈਦਲ ਸ਼ਬਦ ਚੌਕੀ ਯਾਤਰਾ ਸ਼ਾਮ 6 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਅਰਦਾਸ ਉਪਰੰਤ ਰਵਾਨਾ ਹੋਈ | ਸੰਗਤਾਂ ਦਾ ਵਿਸ਼ਾਲ ਜਥਾ ਤਲਵੰਡੀ ਪੁਲ, ਗੁਰੂ ਨਾਨਕ ਨਗਰ ਕਾਲੋਨੀ, ਅਦਾਲਤ ਚੱਕ, ਸਵਾਲ, ਸ਼ਾਲਾਪੁਰ ਬੇਟ, ਤਲਵੰਡੀ ਚੌਧਰੀਆਂ, ਮੰਗੂਪੁਰ ਅਤੇ ਮੁੰਡੀ ਮੋੜ ਤੋਂ ਹੁੰਦਾ ਹੋਇਆ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਪਹੁੰਚਿਆ | ਪੂਰੇ ਰਸਤੇ ਦੌਰਾਨ ਸੰਗਤਾਂ ਵੱਲੋਂ ਗੁਰਬਾਣੀ ਦੇ ਸ਼ਬਦ ਗਾਇਨ ਕਰਦਿਆਂ ਨਾਮ ਸਿਮਰਨ ਕੀਤਾ ਗਿਆ | ਰਸਤੇ ਵਿਚ ਵੱਖ-ਵੱਖ ਥਾਵਾਂ ‘ਤੇ ਸੰਗਤਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਲੰਗਰ ਲਗਾ ਕੇ ਪੈਦਲ ਯਾਤਰਾ ਵਿਚ ਸ਼ਾਮਲ ਸ਼ਰਧਾਲੂਆਂ ਦੀ ਸੇਵਾ ਕੀਤੀ ਗਈ ਅਤੇ ਯਾਤਰਾ ਦਾ ਸ਼ਰਧਾ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਗੁਰੂ ਨਾਨਕ ਸੇਵਕ ਜਥਾ ਦੇ ਪ੍ਰਧਾਨ ਡਾਕਟਰ ਨਿਰਵੈਲ ਸਿੰਘ ਧਾਲੀਵਾਲ ਨੇ ਸ਼ਾਮਲ ਅਤੇ ਮਾਰਗ ਵਿਚ ਸਵਾਗਤ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ | ਉਨ੍ਹਾਂ ਇਹ ਵੀ ਕਿਹਾ ਕਿ ਗੁਰਬਾਣੀ ਦਾ ਜਾਪ ਕਰਦਿਆਂ ਸੰਗਤ ਵੱਲੋਂ ਪੈਦਲ ਯਾਤਰਾ ਵਿਚ ਸ਼ਮੂਲੀਅਤ ਕਰਨਾ ਸ਼ਰਧਾ ਅਤੇ ਗੁਰੂ ਸਾਹਿਬ ਪ੍ਰਤੀ ਪਿਆਰ ਦਾ ਪ੍ਰਗਟਾਵਾ ਹੈ | ਉਨ੍ਹਾਂ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਪਹੁੰਚਣ ਉਪਰੰਤ ਸਮੂਹ ਸੰਗਤਾਂ ਨੇ ਗੁਰੂ ਘਰ ਦੇ ਦਰਸ਼ਨ ਕੀਤੇ ਅਤੇ ਸਤਿਗੁਰੂ ਜੀ ਦੇ ਚਰਨਾਂ ਵਿਚ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਸ੍ਰੀ ਨਿਰਮਲ ਸਿੰਘ ਕਾਹਲਵਾਂ ਵੱਲੋਂ ਪੈਦਲ ਯਾਤਰਾ ਵਿਚ ਸ਼ਾਮਲ ਸੰਗਤਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਮੁੱਖ ਸੇਵਾਦਾਰ ਡਾ.

Ad Position 21
No active advertisement
ਅਜੀਤ ਡੈਸਕ 28-09-2026
ਸੁਲਤਾਨਪੁਰ ਲੋਧੀ, 27 ਸਤੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਅਮਰਦਾਸ ਜੀ ਦੇ ਸਾਲਾਨਾ ਜੋਤੀ-ਜੋਤਿ ਪੁਰਬ ਜੋੜ ਮੇਲੇ ਨੂੰ ਸਮਰਪਿਤ ਗੁਰੂ ਨਾਨਕ ਸੇਵਕ ਜਥਾ ਸੁਲਤਾਨਪੁਰ ਲੋਧੀ ਵੱਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਹਰ ਵਾਰ ਦੀ ਤਰ੍ਹਾਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਰਾਤਰੀ ਪੈਦਲ ਸ਼ਬਦ ਚੌਕੀ ਯਾਤਰਾ ਸ਼ਰਧਾ ਤੇ ਉਤਸ਼ਾਹ ਨਾਲ ਕੱਢੀ ਗਈ | ਜਿਸਦੀ ਅਗਵਾਈ ਗੁਰੂ ਨਾਨਕ ਸੇਵਕ ਜਥਾ ਦੇ ਪ੍ਰਧਾਨ ਡਾ. ਨਿਰਵੈਲ ਸਿੰਘ ਧਾਲੀਵਾਲ ਦੀ ਦੇਖ-ਰੇਖ ਹੇਠ ਕੀਤਾ ਗਿਆ | ਪੈਦਲ ਸ਼ਬਦ ਚੌਕੀ ਯਾਤਰਾ ਸ਼ਾਮ 6 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਅਰਦਾਸ ਉਪਰੰਤ ਰਵਾਨਾ ਹੋਈ | ਸੰਗਤਾਂ ਦਾ ਵਿਸ਼ਾਲ ਜਥਾ ਤਲਵੰਡੀ ਪੁਲ, ਗੁਰੂ ਨਾਨਕ ਨਗਰ ਕਾਲੋਨੀ, ਅਦਾਲਤ ਚੱਕ, ਸਵਾਲ, ਸ਼ਾਲਾਪੁਰ ਬੇਟ, ਤਲਵੰਡੀ ਚੌਧਰੀਆਂ, ਮੰਗੂਪੁਰ ਅਤੇ ਮੁੰਡੀ ਮੋੜ ਤੋਂ ਹੁੰਦਾ ਹੋਇਆ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਪਹੁੰਚਿਆ | ਪੂਰੇ ਰਸਤੇ ਦੌਰਾਨ ਸੰਗਤਾਂ ਵੱਲੋਂ ਗੁਰਬਾਣੀ ਦੇ ਸ਼ਬਦ ਗਾਇਨ ਕਰਦਿਆਂ ਨਾਮ ਸਿਮਰਨ ਕੀਤਾ ਗਿਆ | ਰਸਤੇ ਵਿਚ ਵੱਖ-ਵੱਖ ਥਾਵਾਂ ‘ਤੇ ਸੰਗਤਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਲੰਗਰ ਲਗਾ ਕੇ ਪੈਦਲ ਯਾਤਰਾ ਵਿਚ ਸ਼ਾਮਲ ਸ਼ਰਧਾਲੂਆਂ ਦੀ ਸੇਵਾ ਕੀਤੀ ਗਈ ਅਤੇ ਯਾਤਰਾ ਦਾ ਸ਼ਰਧਾ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਗੁਰੂ ਨਾਨਕ ਸੇਵਕ ਜਥਾ ਦੇ ਪ੍ਰਧਾਨ ਡਾਕਟਰ ਨਿਰਵੈਲ ਸਿੰਘ ਧਾਲੀਵਾਲ ਨੇ ਸ਼ਾਮਲ ਅਤੇ ਮਾਰਗ ਵਿਚ ਸਵਾਗਤ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ | ਉਨ੍ਹਾਂ ਇਹ ਵੀ ਕਿਹਾ ਕਿ ਗੁਰਬਾਣੀ ਦਾ ਜਾਪ ਕਰਦਿਆਂ ਸੰਗਤ ਵੱਲੋਂ ਪੈਦਲ ਯਾਤਰਾ ਵਿਚ ਸ਼ਮੂਲੀਅਤ ਕਰਨਾ ਸ਼ਰਧਾ ਅਤੇ ਗੁਰੂ ਸਾਹਿਬ ਪ੍ਰਤੀ ਪਿਆਰ ਦਾ ਪ੍ਰਗਟਾਵਾ ਹੈ | ਉਨ੍ਹਾਂ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਪਹੁੰਚਣ ਉਪਰੰਤ ਸਮੂਹ ਸੰਗਤਾਂ ਨੇ ਗੁਰੂ ਘਰ ਦੇ ਦਰਸ਼ਨ ਕੀਤੇ ਅਤੇ ਸਤਿਗੁਰੂ ਜੀ ਦੇ ਚਰਨਾਂ ਵਿਚ ਸੁੱਖ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਸ੍ਰੀ ਨਿਰਮਲ ਸਿੰਘ ਕਾਹਲਵਾਂ ਵੱਲੋਂ ਪੈਦਲ ਯਾਤਰਾ ਵਿਚ ਸ਼ਾਮਲ ਸੰਗਤਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਮੁੱਖ ਸੇਵਾਦਾਰ ਡਾ. ਨਿਰਵੈਲ ਸਿੰਘ ਧਾਲੀਵਾਲ, ਸੂਰਤ ਸਿੰਘ ਮਿਰਜਾਪੁਰ, ਚਰਨਜੀਤ ਸਿੰਘ ਸੱਧੂਵਾਲ, ਦਵਿੰਦਰ ਸਿੰਘ ਸ਼ਾਮਾ, ਲਖਵਿੰਦਰ ਸਿੰਘ, ਗਿਆਨੀ ਗੁਰਚਰਨ ਸਿੰਘ, ਮਿਸਤਰੀ ਪਰਸਨ ਸਿੰਘ, ਮੁਖਤਾਰ ਸਿੰਘ ਮੁੱਖਾ, ਭਾਈ ਲਖਵਿੰਦਰ ਸਿੰਘ ਗ੍ਰੰਥੀ, ਅਮਰ ਸਿੰਘ ਸੋਨੂੰ, ਨਿਸ਼ਾਨ ਸਿੰਘ, ਗੁਰਪ੍ਰੀਤ ਸਿੰਘ, ਦੀਪਕ ਕੁਮਾਰ, ਲਵਪ੍ਰੀਤ ਸਿੰਘ, ਹਰਜਿੰਦਰ ਸਿੰਘ, ਸੇਵਾ ਸਿੰਘ ਸੱਧੂਵਾਲ, ਜਥੇਦਾਰ ਜੋਗਿੰਦਰ ਸਿੰਘ ਚੱਕਾਂ, ਬੀਬੀ ਅਮਰਜੀਤ ਕੌਰ, ਜੀਤਾ ਸਿੰਘ, ਜਗਤਾਰ ਸਿੰਘ, ਵਿਕਰਮਜੀਤ ਸਿੰਘ ਵਿੱਕੀ, ਗੁਰਦੇਵ ਸਿੰਘ, ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇਕ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਅਗਲੀ ਖ਼ਬਰ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲਾ ਚੋਰ ਤੇ ਦੋ ਦੁਕਾਨਦਾਰ ਕਾਬੂ ਕਿਸਾਨਾਂ ਨੇ ਕਾਬੂ ਕਰਕੇ ਤਿੰਨੋਂ ਜਣੇ ਸੁਭਾਨਪੁਰ ਪੁ...
Ad Position 24