27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸਰਕਾਰੀ ਟਿਊਬਵੈੱਲ ’ਤੇ ਨਸ਼ਾ ਕਰਦੇ ਦੋ ਵਿਅਕਤੀ ਕਾਬੂ, ਮਾਮਲਾ ਦਰਜ

ਭੁਲੱਥ 27 ਸਤੰਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਭੁਲੱਥ ਪੁਲਿਸ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਹੋਏ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਵੱਲੋਂ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਦੌਰਾਨ ਮਿਲੀ ਸੂਚਨਾ ਮਿਲੀ ਕਿ ਸਰਕਾਰੀ ਟਿਊਬਵੈੱਲ, ਖੱਸਣ ਰੋਡ ਭੁਲੱਥ ਨੇੜੇ ਦੋ ਵਿਅਕਤੀ ਨਸ਼ੇ ਦਾ ਸੇਵਨ ਕਰ ਰਹੇ ਹਨ | ਅਗਰ ਹੁਣੇ ਕਾਰਵਾਈ ਕੀਤੀ ਜਾਏ ਤਾਂ ਦੋਨੋਂ ਕਾਬੂ ਆ ਸਕਦੇ ਹਨ | ਜਿਸ ਤੇ ਕਾਰਵਾਈ ਕਰਦੇ ਹੋਏ ਪੁਲਿਸ ਮੁਖ਼ਬਰ ਵੱਲੋਂ ਦਸੀ ਹੋਈ ਜਗਾ ਤੇ ਪਹੁੰਚੀ ਤਾਂ ਦੇਖਿਆ ਕਿ ਦੋ ਵਿਅਕਤੀ ਇੱਕ-ਦੂਜੇ ਵੱਲ ਮੂੰਹ ਕਰਕੇ ਬੈਠੇ ਹੋਏ ਸਨ ਅਤੇ ਸਿਗਰਟ ਪੇਪਰ ਦੀ ਸਹਾਇਤਾ ਨਾਲ ਨਸ਼ਾ ਕਰ ਰਹੇ ਸਨ | ਪੁਲਿਸ ਪਾਰਟੀ ਨੂੰ ਦੇਖਦਿਆਂ ਉਨ੍ਹਾਂ ਵੱਲੋਂ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ, ਪਰ ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ | ਪੁੱਛਗਿੱਛ ਦੌਰਾਨ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਰਜਿੰਦਰ ਕੁਮਾਰ ਉਰਫ਼ ਲਾਡੀ ਪੁੱਤਰ ਗੰਤ ਰਾਮ ਵਾਸੀ ਕੰਗ ਸਾਬੂ ਥਾਣਾ ਨਕੋਦਰ ਅਤੇ ਰਮਨ ਕੁਮਾਰ ਪੁੱਤਰ ਪਲਵਿੰਦਰ ਕੁਮਾਰ ਵਾਸੀ ਨਾਗਰਾ ਵਜੋਂ ਹੋਈ | ਪੁਲਿਸ ਵੱਲੋਂ ਕਾਬੂ ਕੀਤੇ ਨੌਜਵਾਨਾਂ ਪਾਸੋਂ ਸਿਗਰਟ ਪੇਪਰ ਸਮੇਤ ਪਾਈਪਾਂ, 10 ਰੁਪਏ ਦਾ ਨੋਟ ਅਤੇ ਲਾਈਟਰ ਬਰਾਮਦ ਕੀਤੇ | ਪੁਲਿਸ ਵੱਲੋਂ ਉਕਤ ਮਾਮਲੇ ਸਬੰਧੀ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

Ad Position 21
No active advertisement
ਅਜੀਤ ਡੈਸਕ 28-09-2026

Ad Position 22
No active advertisement
ਪਿਛਲੀ ਖ਼ਬਰ ਭਾਰਤੀ ਸਮਾਜ ਨਿਰਮਾਣ ਸੰਘ ਵਲੋਂ ਇੰਜ. ਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਅਗਲੀ ਖ਼ਬਰ ਸਾਈਂ ਲਾਡੀ ਸ਼ਾਹ ਦਾ ਜਨਮ ਦਿਹਾੜਾ ਮੁਹੱਲਾ ਦਰਜ਼ੀਆਂ ਵਿਖੇ ਧੂਮ-ਧਾਮ ਨਾਲ ਮਨਾਇਆ
Ad Position 24