ਪੰਜਾਬੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਇੱਕਜੁੱਟ ਹੋਣ-ਵਿਜੇ ਸਾਂਪਲਾ
ਸੁਲਤਾਨਪੁਰ ਲੋਧੀ, 28 ਸਤੰਬਰ (ਨਰੇਸ਼ ਹੈਪੀ)-ਪੰਜਾਬ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਸਾਬਕਾ ਕੇਂਦਰੀ ਮੰਤਰੀ ਅਤੇ ਐਸ. ਸੀ.
ਸੁਲਤਾਨਪੁਰ ਲੋਧੀ, 28 ਸਤੰਬਰ (ਨਰੇਸ਼ ਹੈਪੀ)-ਪੰਜਾਬ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਸਾਬਕਾ ਕੇਂਦਰੀ ਮੰਤਰੀ ਅਤੇ ਐਸ.ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਨੇ ਭਗਵੰਤ ਮਾਨ ਸਰਕਾਰ ‘ਤੇ ਨਸ਼ਿਆਂ ਦੇ ਮੁੱਦੇ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੇ ਅੰਕੜੇ ਅਤੇ ਦਾਅਵੇ ਭਾਵੇਂ ਕਿੰਨੇ ਵੀ ਵੱਡੇ ਹੋਣ, ਪਰ ਪੰਜਾਬ ਦੀਆਂ ਗਲੀਆਂ, ਘਰਾਂ ਅਤੇ ਮਾਵਾਂ ਦੇ ਵੈਣ ਜ਼ਮੀਨੀ ਹਕੀਕਤ ਬਿਆਨ ਕਰ ਰਹੇ ਹਨ | ਸਾਂਪਲਾ ਨੇ ਸੁਲਤਾਨਪੁਰ ਲੋਧੀ ਦੀ ਬੀਬੀ ਮਨਜੀਤ ਕੌਰ ਦਾ ਦਰਦ ਸਾਂਝਾ ਕਰਦਿਆਂ ਕਿਹਾ ਕਿ ਜਿਸ ਮਾਂ ਨੇ ਆਪਣੇ ਪੰਜ ਜਵਾਨ ਪੁੱਤਰ ਨਸ਼ਿਆਂ ਦੀ ਭੇਟ ਚੜ੍ਹਦੇ ਦੇਖੇ, ਉਸ ਦਾ ਦਰਦ ਕਿਸੇ ਸਰਕਾਰੀ ਅੰਕੜੇ ਨਾਲ ਨਹੀਂ ਮਾਪਿਆ ਜਾ ਸਕਦਾ | ਜਿਸ ਉਮਰ ਵਿਚ ਮਾਵਾਂ ਆਪਣੇ ਪੁੱਤਰਾਂ ਨੂੰ ਘਰ ਦੀਆਂ ਖ਼ੁਸ਼ੀਆਂ ਅਤੇ ਬੁਢਾਪੇ ਦਾ ਸਹਾਰਾ ਬਣਦੇ ਦੇਖਣਾ ਚਾਹੁੰਦੀਆਂ ਹਨ, ਉਸ ਉਮਰ ਵਿਚ ਮਨਜੀਤ ਕੌਰ ਨੂੰ ਆਪਣੇ ਪੁੱਤਰਾਂ ਦੀਆਂ ਤਸਵੀਰਾਂ ਨਾਲ ਖੜ੍ਹਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਨਸ਼ਾ ਤਿੰਨ ਮਹੀਨਿਆਂ ਵਿਚ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਬਾਅਦ ਵੀ ਨਸ਼ਾ ਪੰਜਾਬ ਦੀਆਂ ਗਲੀਆਂ ’ਚ ਖੁੱਲ੍ਹੇਆਮ ਵਿਕ ਰਿਹਾ ਹੈ | ਸਾਂਪਲਾ ਨੇ ਕਿਹਾ ਕਿ ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਜਦੋਂ ਕੋਈ ਆਮ ਪੰਜਾਬੀ ਨਸ਼ਾ ਤਸਕਰੀ ਵਿਰੁੱਧ ਪੁਲਿਸ ਕੋਲ ਸ਼ਿਕਾਇਤ ਲੈ ਕੇ ਜਾਂਦਾ ਹੈ ਅਤੇ ਉਸ ਤੋਂ ਬਾਅਦ ਉਸ ਨੂੰ ਧਮਕੀਆਂ ਮਿਲਦੀਆਂ ਹਨ ਜਾਂ ਉਸ ਦੀ ਜਾਨ ਚਲੀ ਜਾਂਦੀ ਹੈ, ਤਾਂ ਇਹ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ | ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਵਿਰੋਧ ਵਿਚ ਕਾਲੇ ਝੰਡੇ ਦਿਖਾਉਣ ਵਾਲਿਆਂ ‘ਤੇ ਨਿਸ਼ਾਨਾ ਸਾਧਦਿਆਂ ਸਾਂਪਲਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਵਿਰੋਧ ਪੰਜਾਬ ਦੇ ਹਿਤ ਵਿਚ ਨਹੀਂ ਹੋ ਸਕਦਾ | ਸਾਂਪਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਨਸ਼ਾ ਮੁਕਤ ਭਾਰਤ ਦਾ ਸੰਕਲਪ ਲਿਆ ਗਿਆ ਹੈ | ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਕੇਂਦਰ ਅਤੇ ਪੰਜਾਬ ਦੇ ਲੋਕਾਂ ਦੇ ਸਾਂਝੇ ਯਤਨਾਂ ਦੀ ਲੋੜ ਹੈ | ਇਸ ਮੌਕੇ ਹਰਿਆਣਾ ਦੇ ਸਾਬਕਾ ਮੰਤਰੀ ਅਸੀਮ ਗੋਇਲ ਨੇ ਭਗਵੰਤ ਮਾਨ ਸਰਕਾਰ ‘ਬਦਲਾਅ’ ਦੇ ਨਾਮ ‘ਤੇ ਸੱਤਾ ਵਿਚ ਆਈ ‘ਆਪ’ ਸਰਕਾਰ ਨੇ ਪੰਜਾਬ ਦਾ ਰੰਗ ਨਹੀਂ ਬਦਲਿਆ, ਸਗੋਂ ਪੰਜਾਬ ਦੀ ਨੌਜਵਾਨੀ ਦਾ ਭਵਿੱਖ ਨਸ਼ਿਆਂ ਨਾਲ ਬਰਬਾਦ ਕਰ ਦਿੱਤਾ | ਉਨ੍ਹਾਂ ਕਿਹਾ ਕਿ ‘’ਪੰਜਾਬ ਨੂੰ ਦਲਦਲ ਵਿਚ ਧੱਕਣ ਵਾਲਾ ਝਾੜੂ ਇਸ ਦਲਦਲ ਨੂੰ ਸਾਫ਼ ਨਹੀਂ ਕਰ ਸਕਦਾ; ਪੰਜਾਬ ਵਿਚ ਕਮਲ ਖਿੜਾਉਣਾ ਪਵੇਗਾ |’’ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਅਤੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਕੋਆਰਡੀਨੇਟਰ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬ ਨੂੰ ਇਸ ਨਸ਼ੇ ਦੀ ਦਲਦਲ ’ਚੋਂ ਕੱਢਣ ਲਈ ਹੁਣ ਸਿਆਸੀ ਨਹੀਂ, ਨਿਰਣਾਇਕ ਲੜਾਈ ਦੀ ਲੋੜ ਹੈ | ਸਮਾਗਮ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ, ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਰਾਕੇਸ਼ ਨੀਟੂ, ਮੰਡਲ ਪ੍ਰਧਾਨ ਸੁਲਤਾਨਪੁਰ ਲੋਧੀ ਡਾਕਟਰ ਕੇਸ਼ ਪਰੀ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਮਨਜੀਤ ਸਿੰਘ ਰਾਏ, ਸੂਰਜ ਭਾਰਦਵਾਜ, ਚੇਤਨ ਸੂਰੀ (ਜ਼ਿਲ੍ਹਾ ਪ੍ਰਧਾਨ), ਰਾਕੇਸ਼ ਕੁਮਾਰ ਨੀਟੂ ਹਲਕਾ ਇੰਚਾਰਜ ਅਤੇ ਸਟੇਜ ਸਕੱਤਰ ਲਖਪਤ ਰਾਏ ਪ੍ਰਭਾਕਰ ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ |