28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਵਿਸ਼ਵਕਰਮਾ ਧੀਮਾਨ ਸਭਾ ਨੇ ਮਨਾਇਆ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਵਸ

ਫਗਵਾੜਾ, 28 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਫਗਵਾੜਾ ਵਲੋਂ ਸਥਾਨਕ ਬੰਗਾ ਰੋਡ ਸਥਿਤ ਪ੍ਰਾਚੀਨ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਭਾ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਸ਼ਹੀਦ ਭਗਤ ਸਿੰਘ ਵਲੋਂ ਦੇਸ਼ ਦੀ ਆਜ਼ਾਦੀ ਲਈ ਪਾਏ ਬੇਮਿਸਾਲ ਯੋਗਦਾਨ ਅਤੇ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਸਿਰਫ਼ ਇੱਕ ਨਾਮ ਨਹੀਂ, ਸਗੋਂ ਦੇਸ਼ ਭਗਤੀ, ਇਨਕਲਾਬ ਅਤੇ ਕੁਰਬਾਨੀ ਦੀ ਮਹਾਨ ਸੋਚ ਦਾ ਪ੍ਰਤੀਕ ਹਨ | ਸਭਾ ਦੇ ਅਹੁਦੇਦਾਰਾਂ ਅਤੇ ਹਾਜ਼ਰ ਪਤਵੰਤਿਆਂ ਵੱਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ‘ਤੇ ਫੁੱਲ ਮਾਲਾਵਾਂ ਅਰਪਣ ਕੀਤੀਆਂ ਗਈਆਂ | ਇਸ ਮੌਕੇ ਜਸਪਾਲ ਸਿੰਘ ਲਾਲ, ਸੁਰਿੰਦਰ ਪਾਲ ਧੀਮਾਨ, ਗੁਰਨਾਮ ਸਿੰਘ ਜੂਤਲਾ, ਸੁਭਾਸ਼ ਧੀਮਾਨ, ਪ੍ਰਸ਼ਾਂਤ ਧੀਮਾਨ, ਅਮੋਲਕ ਸਿੰਘ ਝੀਤਾ, ਨਰਿੰਦਰ ਸਿੰਘ ਭੱਚੂ, ਆਰ.

Ad Position 21
No active advertisement
ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਸਭਾ ਦੇ ਪ੍ਰਧਾਨ ਪ੍ਰਦੀਪ ਧੀਮਾਨ ਅਤੇ ਹੋਰ | ਤਸਵੀਰ: ਵਾਲੀਆ 29-09-2026
ਫਗਵਾੜਾ, 28 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਫਗਵਾੜਾ ਵਲੋਂ ਸਥਾਨਕ ਬੰਗਾ ਰੋਡ ਸਥਿਤ ਪ੍ਰਾਚੀਨ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਭਾ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਵਿਸ਼ਵਕਰਮਾ ਧੀਮਾਨ ਸਭਾ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਸ਼ਹੀਦ ਭਗਤ ਸਿੰਘ ਵਲੋਂ ਦੇਸ਼ ਦੀ ਆਜ਼ਾਦੀ ਲਈ ਪਾਏ ਬੇਮਿਸਾਲ ਯੋਗਦਾਨ ਅਤੇ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਸਿਰਫ਼ ਇੱਕ ਨਾਮ ਨਹੀਂ, ਸਗੋਂ ਦੇਸ਼ ਭਗਤੀ, ਇਨਕਲਾਬ ਅਤੇ ਕੁਰਬਾਨੀ ਦੀ ਮਹਾਨ ਸੋਚ ਦਾ ਪ੍ਰਤੀਕ ਹਨ | ਸਭਾ ਦੇ ਅਹੁਦੇਦਾਰਾਂ ਅਤੇ ਹਾਜ਼ਰ ਪਤਵੰਤਿਆਂ ਵੱਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ‘ਤੇ ਫੁੱਲ ਮਾਲਾਵਾਂ ਅਰਪਣ ਕੀਤੀਆਂ ਗਈਆਂ | ਇਸ ਮੌਕੇ ਜਸਪਾਲ ਸਿੰਘ ਲਾਲ, ਸੁਰਿੰਦਰ ਪਾਲ ਧੀਮਾਨ, ਗੁਰਨਾਮ ਸਿੰਘ ਜੂਤਲਾ, ਸੁਭਾਸ਼ ਧੀਮਾਨ, ਪ੍ਰਸ਼ਾਂਤ ਧੀਮਾਨ, ਅਮੋਲਕ ਸਿੰਘ ਝੀਤਾ, ਨਰਿੰਦਰ ਸਿੰਘ ਭੱਚੂ, ਆਰ.ਪੀ. ਸਿੰਘ, ਜਤਿਨ ਰੂਪਰਾਏ, ਡਾ. ਕੋਮਲ ਠਾਕੁਰ, ਡਾ. ਗੋਪਾਲ ਕੌਸ਼ਲ, ਡਾ. ਹਰਜੀਤ ਭਾਰਤੀ, ਡਾ. ਸਮਦੀਸ਼ਾ, ਡਾ. ਓਸ਼ਿਨ ਮਿੱਢਾ, ਡਾ. ਹੈਪੀ ਬਜਾਜ, ਡਾ. ਜਰਨੈਲ ਸਿੰਘ, ਬਲਵਿੰਦਰ ਸਿੰਘ ਰਤਨ, ਕੰਚਨ ਸ਼ਰਮਾ ਤੋਂ ਇਲਾਵਾ ਸਭਾ ਦੇ ਹੋਰ ਮੈਂਬਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਸਰਕਾਰ ਵਿਰੁੱਧ ਧੂਰੀ ਵਿਖੇ ਰੋਸ ਰੈਲੀ 9 ਅਕਤੂਬਰ ਨੂੰ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਰੂਸੀ ਰੂਪਵਾਦ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ
Ad Position 24