28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਸਰਕਾਰ ਵਿਰੁੱਧ ਧੂਰੀ ਵਿਖੇ ਰੋਸ ਰੈਲੀ 9 ਅਕਤੂਬਰ ਨੂੰ

ਕਪੂਰਥਲਾ, 28 ਸਤੰਬਰ (ਅਮਨਜੋਤ ਸਿੰਘ ਵਾਲੀਆ)-ਯੂਨੀਅਨ ਨੂੰ ਸਰਕਾਰ ਵੱਲੋਂ ਅਜੇ ਤਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ ਹੈ ਜਿਸ ਦੇ ਰੋਸ ਵਜੋਂ ਸਮੂਹ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਵੱਲੋਂ 9 ਅਕਤੂਬਰ ਨੂੰ ਮਾਸ ਲੀਵ ਦੇ ਕੇ ਧੂਰੀ ਵਿਖੇ ਰੋਸ ਰੈਲੀ ਕੀਤੀ ਜਾਏਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੇ ਇਕ ਵਫ਼ਦ ਨਾਲ ਅੱਜ ਆਪਣੀਆਂ ਮੰਗਾਂ ਨੂੰ ਸੰਬੰਧੀ ਇਕ ਮੰਗ ਪੱਤਰ ਕਾਰਜਕਾਰੀ ਸਿਵਲ ਸਰਜਨ ਡਾ. ਅਨੂੰ ਸ਼ਰਮਾ ਨੂੰ ਦੇਣ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਯੂਨੀਅਨ ਪਿਛਲੇ ਕਈ ਸਾਲਾਂ ਤੋਂ ਬਰਾਬਰ ਕੰਮ ਬਰਾਬਰ ਤਨਖ਼ਾਹ, ਰਿਟਾਇਰਮੈਂਟ ਤੋਂ ਬਾਅਦ ਗਰੈਚੁਟੀ ਅਤੇ ਤਨਖ਼ਾਹਾਂ ਵਿਚ ਸਨਮਾਨਜਨਕ ਵਾਧੇ ਦੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਹੈ | ਰਾਮ ਸਿੰਘ ਨੇ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਇਕ ਕਮੇਟੀ ਗਠਿਤ ਕਰ ਕੇ ਜਲਦ ਤੋਂ ਜਲਦ ਮੰਗਾਂ ਦੇ ਨਿਪਟਾਰੇ ਲਈ ਵਾਅਦਾ ਵੀ ਕੀਤਾ ਗਿਆ ਸੀ ਪਰ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਨਾ ਤਾਂ ਕਮੇਟੀ ਗਠਿਤ ਹੋਈ ਤੇ ਨਾ ਹੀ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਦੇ ਸੰਬੰਧ ਵਿਚ ਕੋਈ ਪੱਤਰ ਜਾਰੀ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਮੂਹ ਕਰਮਚਾਰੀਆਂ ਵਿਚ ਸਰਕਾਰ ਦੀਆਂ ਟਾਲ ਮਟੋਲ ਵਾਲੀਆਂ ਨੀਤੀਆਂ ਦੇ ਖ਼ਿਲਾਫ਼ ਰੋਸ ਹੈ ਜਿਸ ਨੂੰ ਧੂਰੀ ਰੈਲੀ ਵਿਚ ਲੋਕਾਂ ਵਿਚ ਜਾ ਕੇ ਹੋਰ ਉਜਾਗਰ ਕੀਤਾ ਜਾਏਗਾ | ਇਸ ਮੌਕੇ ‘ਤੇ ਸੰਤੋਸ਼ ਕੁਮਾਰੀ, ਪਿ੍ਯੰਕਾ, ਗੁਰਵਿੰਦਰ ਸਿੰਘ, ਮਨੀਸ਼ ਕੁਮਾਰ, ਵਿਸ਼ਾਲ ਤੋਂ ਇਲਾਵਾ ਹੋਰ ਹਾਜ਼ਰ ਸਨ |

Ad Position 21
No active advertisement
ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦਾ ਇਕ ਵਫ਼ਦ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਦੀ ਅਗਵਾਈ ’ਚ ਕਾਰਜਕਾਰੀ ਸਿਵਲ ਸਰਜਨ ਡਾ. ਅਨੂੰ ਸ਼ਰਮਾ ਮੰਗ ਪੱਤਰ ਸੌਂਪਦਾ ਹੋਇਆ | ਤਸਵੀਰ: ਤਿਲਕਰਾਜ 29-09-2026
ਕਪੂਰਥਲਾ, 28 ਸਤੰਬਰ (ਅਮਨਜੋਤ ਸਿੰਘ ਵਾਲੀਆ)-ਯੂਨੀਅਨ ਨੂੰ ਸਰਕਾਰ ਵੱਲੋਂ ਅਜੇ ਤਕ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ ਹੈ ਜਿਸ ਦੇ ਰੋਸ ਵਜੋਂ ਸਮੂਹ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਵੱਲੋਂ 9 ਅਕਤੂਬਰ ਨੂੰ ਮਾਸ ਲੀਵ ਦੇ ਕੇ ਧੂਰੀ ਵਿਖੇ ਰੋਸ ਰੈਲੀ ਕੀਤੀ ਜਾਏਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਦੇ ਇਕ ਵਫ਼ਦ ਨਾਲ ਅੱਜ ਆਪਣੀਆਂ ਮੰਗਾਂ ਨੂੰ ਸੰਬੰਧੀ ਇਕ ਮੰਗ ਪੱਤਰ ਕਾਰਜਕਾਰੀ ਸਿਵਲ ਸਰਜਨ ਡਾ. ਅਨੂੰ ਸ਼ਰਮਾ ਨੂੰ ਦੇਣ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਯੂਨੀਅਨ ਪਿਛਲੇ ਕਈ ਸਾਲਾਂ ਤੋਂ ਬਰਾਬਰ ਕੰਮ ਬਰਾਬਰ ਤਨਖ਼ਾਹ, ਰਿਟਾਇਰਮੈਂਟ ਤੋਂ ਬਾਅਦ ਗਰੈਚੁਟੀ ਅਤੇ ਤਨਖ਼ਾਹਾਂ ਵਿਚ ਸਨਮਾਨਜਨਕ ਵਾਧੇ ਦੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਹੈ | ਰਾਮ ਸਿੰਘ ਨੇ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਇਕ ਕਮੇਟੀ ਗਠਿਤ ਕਰ ਕੇ ਜਲਦ ਤੋਂ ਜਲਦ ਮੰਗਾਂ ਦੇ ਨਿਪਟਾਰੇ ਲਈ ਵਾਅਦਾ ਵੀ ਕੀਤਾ ਗਿਆ ਸੀ ਪਰ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਨਾ ਤਾਂ ਕਮੇਟੀ ਗਠਿਤ ਹੋਈ ਤੇ ਨਾ ਹੀ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਮੰਗਾਂ ਦੇ ਸੰਬੰਧ ਵਿਚ ਕੋਈ ਪੱਤਰ ਜਾਰੀ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਮੂਹ ਕਰਮਚਾਰੀਆਂ ਵਿਚ ਸਰਕਾਰ ਦੀਆਂ ਟਾਲ ਮਟੋਲ ਵਾਲੀਆਂ ਨੀਤੀਆਂ ਦੇ ਖ਼ਿਲਾਫ਼ ਰੋਸ ਹੈ ਜਿਸ ਨੂੰ ਧੂਰੀ ਰੈਲੀ ਵਿਚ ਲੋਕਾਂ ਵਿਚ ਜਾ ਕੇ ਹੋਰ ਉਜਾਗਰ ਕੀਤਾ ਜਾਏਗਾ | ਇਸ ਮੌਕੇ ‘ਤੇ ਸੰਤੋਸ਼ ਕੁਮਾਰੀ, ਪਿ੍ਯੰਕਾ, ਗੁਰਵਿੰਦਰ ਸਿੰਘ, ਮਨੀਸ਼ ਕੁਮਾਰ, ਵਿਸ਼ਾਲ ਤੋਂ ਇਲਾਵਾ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਚੱਕ ਹਕੀਮ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਵਿਸ਼ਵਕਰਮਾ ਧੀਮਾਨ ਸਭਾ ਨੇ ਮਨਾਇਆ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਵਸ
Ad Position 24