28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬਿਕਰਮਜੀਤ ਸਿੰਘ ਕੋਹਾੜ ਨੇ ਸੰਭਾਲਿਆ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਦਾ ਅਹੁਦਾ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ-ਕੋਹਾੜ

ਢਿਲਵਾਂ, 28 ਸਤੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਅੱਜ ਦਫ਼ਤਰ ਮਾਰਕੀਟ ਕਮੇਟੀ ਢਿਲਵਾਂ ਵਿਖੇ ਹੋਏ ਧਾਰਮਿਕ ਸਮਾਗਮ ਦੌਰਾਨ ਮਾਰਕੀਟ ਕਮੇਟੀ ਢਿਲਵਾਂ ਦੇ ਨਵ ਨਿਯੁਕਤ ਚੇਅਰਮੈਨ ਬਿਕਰਮਜੀਤ ਸਿੰਘ ਕੋਹਾੜ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ| ਉਨ੍ਹਾਂ ਨੂੰ ਹਲਕਾ ਭੁਲੱਥ ਦੇ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕੁਰਸੀ ’ਤੇ ਬਠਾਉਂਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਭੇਦ ਭਾਵ ਦੇ ਕਿਸਾਨਾਂ ਤੇ ਆੜ੍ਹਤੀਆਂ ਦੀ ਬਿਹਤਰੀ ਲਈ ਕੰਮ ਕਰਨਗੇ | ਇਸ ਤੋਂ ਪਹਿਲਾ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਉਪਰੰਤ ਕੀਰਤਨੀ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਅੱਜ ਅਹੁਦਾ ਸੰਭਾਲਣ ਮੌਕੇ ਵਿਸ਼ੇਸ਼ ਤੌਰ ’ਤੇ ਇੱਥੇ ਪਹੁੰਚੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਅਤੇ ਹੋਰਨਾਂ ਆਗੂਆਂ ਵਲੋਂ ਬਿਕਰਮਜੀਤ ਸਿੰਘ ਕੋਹਾੜ ਨੂੰ ਮਿਲੀ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਆਪਣਾ ਅਹੁਦਾ ਸੰਭਾਲਣ ਉਪਰੰਤ ਚੇਅਰਮੈਨ ਬਿਕਰਮਜੀਤ ਸਿੰਘ ਕੋਹਾੜ ਨੇ ਆਈਆਂ ਹੋਏ ਪ੍ਰਮੁੱਖ ਸ਼ਖ਼ਸੀਅਤਾਂ ਦਾ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ ਉਹ ਉਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਅੱਜ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਦੇ ਉਦੇਸ਼ ਨਾਲ ਦਫ਼ਤਰ ਕੰਪਲੈਕਸ ਵਿਚ ਬੂਟਾ ਲਗਾ ਕੇ ਆਪਣੇ ਅਹੁਦਾ ਸੰਭਾਲ ਨੂੰ ਯਾਦਗਾਰੀ ਬਣਾਇਆ | ਇਸ ਮੌਕੇ ਹੈਪੀ ਖੱਦਰ ਚੇਅਰਮੈਨ ਬਲਾਕ ਸੰਮਤੀ, ਕੁਲਦੀਪ ਪਾਠਕ ਸਾਬਕਾ ਚੇਅਰਮੈਨ, ਨੰਬਰਦਾਰ ਤਰਲੋਚਨ ਸਿੰਘ, ਸ਼ਿੰਦਰ ਸਿੰਘ ਕੌਂਸਲਰ, ਬਲਜੀਤ ਸਿੰਘ ਸ਼ਹਿਰੀ ਪ੍ਰਧਾਨ, ਗੁਰਮੀਤ ਸਿੰਘ ਮੈਂਬਰ ਪੰਚਾਇਤ, ਵਿੱਕੀ ਭੰਮਰਾ ਹਲਕਾ ਕੋਆਰਡੀਨੇਟਰ, ਸਰਬਜੀਤ ਸਿੰਘ ਪੱਪਲ ਚੇਅਰਮੈਨ ਮਾਰਕੀਟ ਕਮੇਟੀ ਭੁਲੱਥ, ਸਰੂਪ ਸਿੰਘ ਪੱਡਾ, ਚਰਨਜੀਤ ਸਿੰਘ ਚੰਨਾ, ਰਵਜੋਧ ਸਿੰਘ, ਗੁਰਚਰਨ ਔਜਲਾ, ਰਾਕੇਸ਼ ਮੁਰਾਰ, ਬਲਵਿੰਦਰ ਕੌਰ ਸਰਪੰਚ ਨੂਰਪੁਰ ਜਨੁਹਾ, ਆੜ੍ਹਤੀ ਯੂਨੀਅਨ ਦਾਣਾ ਮੰਡੀ ਢਿਲਵਾਂ ਦੇ ਪ੍ਰਧਾਨ ਸੁਖਦੇਵ ਸਿੰਘ, ਸੁਰਜੀਤ ਸਿੰਘ ਗੋਰਾ ਆੜ੍ਹਤੀ ਮੱਖਣ ਸਿੰਘ, ਸੈਕਟਰੀ ਮਾਰਕੀਟ ਕਮੇਟੀ ਢਿਲਵਾਂ ਸੁਖਦੀਪ ਸਿੰਘ, ਹੈਪੀ ਲਾਲੀਆ ਸਰਪੰਚ, ਨੰਬਰਦਾਰ ਮਲਕੀਤ ਸਿੰਘ, ਜਸਵਿੰਦਰ ਸਿੰਘ ਸੰਧੂ, ਜੋਗਿੰਦਰ ਸਿੰਘ ਜਾਤੀਕੇ, ਦਲਬੀਰ ਸਿੰਘ, ਬਲਜਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ ਆਪ, ਸ਼ਰਨਜੀਤ ਸਿੰਘ, ਇਕਬਾਲ ਸਿੰਘ, ਰਾਮ ਲਾਲ ਆਦਿ ਸਮੇਤ ਵੱਡੀ ਗਿਣਤੀ ਚ ਪਿੰਡ ਵਾਸੀ ਇਲਾਕੇ ਦੇ ਆਪ ਪਾਰਟੀ ਦੇ ਆਗੂ ਤੇ ਵਰਕਰ ਸਾਹਿਬਾਨ ਸਮੇਤ ਉਨ੍ਹਾਂ ਦੇ ਸੱਜਣ ਮਿੱਤਰ ਤੇ ਰਿਸ਼ਤੇਦਾਰਾਂ ਨੇ ਸਮਾਗਮ ਵਿਚ ਸ਼ਮੂਲੀਅਤ ਕੀਤੀ |

Ad Position 21
No active advertisement
ਅਜੀਤ ਡੈਸਕ 29-09-2026

Ad Position 22
No active advertisement
ਪਿਛਲੀ ਖ਼ਬਰ ਜੇ ਸਿੱਖ ਵਿਰੋਧੀ ਨਫ਼ਰਤ ਦਿਖਾਈ ਹੀ ਨਹੀਂ ਦੇਵੇਗੀ ਤਾਂ ਇਸ ਨਾਲ ਕਿਵੇਂ ਨਜਿੱਠਿਆ ਜਾਵੇਗਾ ? - ਸਿੱਖ ਫੈਡਰੇਸ਼ਨ ਯੂ . ਕੇ... ਅਗਲੀ ਖ਼ਬਰ ਲਾਇਨਜ਼ ਕਲੱਬ ਬੇਗੋਵਾਲ ਡਾਇਮੰਡ ਬੰਦਗੀ ਵਲੋਂ ਚੇਅਰਮੈਨ ਸਰਬਜੀਤ ਸਿੰਘ ਪੱਪਲ ਦਾ ਸਨਮਾਨ
Ad Position 24